ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 4,01,024 ਘਰਾਂ/ਥਾਂਵਾ ਵਿੱਚ
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 4,01,024 ਘਰਾਂ/ਥਾਂਵਾ ਵਿੱਚ
ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
ਪਟਿਆਲਾ, 2 ਅਗਸਤ ( ) ਸਿਹਤ ਵਿਭਾਗ ਵਲੋ ਡੇਂਗੂ ਅਤੇ ਮਲੇਰੀਆਂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਜਿਲੇ ਭਰ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ । ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ। ਹਨਾਂ ਕਿਹਾ ਕਿ ਡੇਂਗੁ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਆਦਿ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਨਸ਼ਟ ਕਰਨ, ਗਮਲਿਆਂ,ਪੁਰਾਣੇ ਟਾਇਰਾਂ,ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਦੀ ਆਮ ਲੋਕਾਂ ਨੂੰ ਅਪੀਲ ਕੀਤੀ। ਜਿਲ੍ਹਾ ਐਪੀਡੇਮਿਲੋਜਿਸਟ ਡਾ.ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ- ਡਰਾਈ ਡੇ ਅਭਿਆਨ ਅਧੀਨ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਜਿਲ੍ਹੇ ਦੇ ਵੱਖ ਵੱਖ ਏਰੀਏ ਦੇ 39251 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 287 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 4,01,024 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 1441 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ।
ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ ਚ ਪੈਦਾ ਹੋਣ ਵਾਲੇ ਏਡੀਜ਼ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਅੱਜ ਕੀਤੀ
ਗਈ ਕਾਰਵਾਈ ਸਮੇਤ ਸ਼ਹਿਰ ਵਿਚ 40 ਘਰਾਂ ਦੇ ਮੱਛਰ ਦਾ ਲਾਰਵਾ ਮਿਲਣ ਤੇ ਮਿਉਸੀਪਲ ਕਾਰਪੋਰੇਸ਼ਨ ਵਲੋਂ ਚਲਾਣ ਕੀਤੇ ਜਾ ਚੁੱਕੇ ਹਨ। ਦੱਸਿਆ ਕਿ ਮੀਂਹ ਪੈਣ ਤੋਂ ਬਾਅਦ ਲਾਰਵਾ ਮਿਲਣ ਦੀ ਗਿਣਤੀ ਵੱਧ ਰਹੀ ਹੈ, ਇਸ ਹਫਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 287 ਥਾਵਾਂ ਤੇ ਲਾਰਵਾ ਨਸ਼ਟ ਕਰਵਾਇਆ। ਹੁਣ ਤੱਕ ਜਿਲ੍ਹੇ ਵਿੱਚ 3 ਡੇਂਗੂ ਕੇਸ ਰਿਪੋਰਟ ਹੋਏ ਹਨ, ਪਰ ਜੇਕਰ ਲੋਕ ਅਣਗਿਹਲੀ ਕਰਨਗੇ ਤੇ ਪਾਣੀ ਦੀ ਖੜੋਤ ਰਹੇਗੀ ਤਾਂ ਡੇਂਗੂ ਫੈਲਣ ਦਾ ਖ਼ਦਸ਼ਾ ਬਣਿਆ ਰਹੇਗਾ।