Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ
‘ਸਰਕਾਰੀ ਨਰਸਰੀਆਂ ਤੋਂ ਫਲਦਾਰ ਬੂਟੇ ਵਾਜਬ ਕੀਮਤਾਂ ‘ਤੇ ਲੈਣ ਲਈ ਕਿਸਾਨ ਮੋਬਾਈਲ ਨੰਬਰ 7508018803 ‘ਤੇ ਸੰਪਰਕ ਕਰਨ’
ਚੰਡੀਗੜ੍ਹ, 30 ਜੁਲਾਈ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ । ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ਫਲਦਾਰ ਰੁੱਖ ਲਾਉਣ ਲਈ ਢੁਕਵਾਂ ਅਤੇ ਅਨੁਕੂਲ ਹੈ ਅਤੇ ਸਰਕਾਰ ਦੀ ਇਹ ਪਹਿਲਕਦਮੀ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਹੈ, ਲਈ ਟਿਕਾਊ ਬਦਲ ਪੇਸ਼ ਕਰੇਗੀ । ਬਾਗ਼ਬਾਨੀ ਮੰਤਰੀ ਨੇ ਉਚੇਚੇ ਤੌਰ ‘ਤੇ ਅੰਬ, ਅਮਰੂਦ, ਲੀਚੀ, ਚੀਕੂ, ਨਿੰਬੂ ਪ੍ਰਜਾਤੀ ਦੇ ਫਲਾਂ ਦੀਆਂ ਵੱਖ-ਵੱਖ ਕਿਸਮਾਂ, ਜਾਮੁਨ, ਬਿਲ ਅਤੇ ਕਟਹਲ ਸਮੇਤ ਵੱਖ-ਵੱਖ ਫਲਾਂ ਵਾਲੇ ਰੁੱਖਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬੂਟੇ ਬਾਗ਼ਬਾਨੀ ਵਿਭਾਗ ਅਧੀਨ ਚੱਲ ਰਹੀਆਂ ਸਰਕਾਰੀ ਨਰਸਰੀਆਂ ਵਿੱਚ ਵਾਜਬ ਕੀਮਤਾਂ ‘ਤੇ ਉਪਲਬਧ ਹਨ । ਇਸੇ ਦੌਰਾਨ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ. ਨੇ ਕਿਹਾ ਕਿ ਨਰਸਰੀਆਂ ਤੋਂ ਬੂਟੇ ਲੈਣ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ, ਬਾਗ਼ਬਾਨੀ ਵਿਭਾਗ ਦੇ ਨੋਡਲ ਅਫ਼ਸਰ ਨਾਲ ਮੋਬਾਈਲ ਨੰਬਰ 7508018803 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਫਲਦਾਰ ਬੂਟੇ ਲਗਾਉਣ ਨਾਲ ਜਿਥੇ ਵਾਤਾਵਰਣ ਅਤੇ ਪਾਣੀ ਦੀ ਸੰਭਾਲ ਹੋਵੇਗੀ, ਉਥੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲਣ ਸਣੇ ਕਿਸਾਨਾਂ ਦੀ ਆਮਦਨ ਵਿੱਚ ਚੋਖਾ ਵਾਧਾ ਹੋਵੇਗਾ। ਸ੍ਰੀਮਤੀ ਸ਼ੈਲਿੰਦਰ ਕੌਰ ਨੇ ਵਧੇਰੇ ਟਿਕਾਊ ਅਤੇ ਆਰਥਿਕ ਤੌਰ ‘ਤੇ ਲਾਹੇਵੰਦ ਖੇਤੀ ਤਕਨੀਕਾਂ ਅਪਣਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਪੂਰਣ ਸਹਿਯੋਗ ਦੇਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਖੇਤੀ ਖੇਤਰ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਵਧਾਉਂਦੇ ਹੋਏ ਵਾਤਾਵਰਣ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਵਿਆਪਕ ਯਤਨਾਂ ਦਾ ਹਿੱਸਾ ਹੈ।

Advertisement
Advertisement
Advertisement
Advertisement
Scroll to Top