Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ. ਆਈ. ਆਰ. ਦਰਜ

ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ. ਆਈ. ਆਰ. ਦਰਜ

ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ
ਪੰਜਾਬ ਸਰਕਾਰ ਸੂਬੇ ਦੇ ਪਰਵਾਸੀ ਪੰਜਾਬੀਆਂ ਦੇ ਹਿੱਤ ਸੁਰੱਖਿਅਤ ਰੱਖਣ ‘ਚ ਕੋਈ ਕਮੀ ਨਹੀਂ ਛੱਡੇਗੀ: ਕੁਲਦੀਪ ਸਿੰਘ ਧਾਲੀਵਾਲ
ਐਨ.ਆਰ.ਆਈ. ਪਰਿਵਾਰ ਨੂੰ ਬਚਾਉਣ ਵਾਲੇ ਡਰਾਈਵਰ ਨੂੰ ਮਿਲੇਗਾ 1 ਲੱਖ ਦਾ ਇਨਾਮ ਅਤੇ ਬਹਾਦਰੀ ਪੁਰਸਕਾਰ
ਚੰਡੀਗੜ੍ਹ, 30 ਜੁਲਾਈ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ ਲਈ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸ. ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨ.ਆਰ.ਆਈ. ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਸਟੇਸ਼ਨ ਐਨ.ਆਰ.ਆਈ. ਨਾਲ ਰਾਬਤਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸੂਬੇ ਦੇ ਪਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਣ ‘ਚ ਕੋਈ ਕਮੀ ਨਹੀਂ ਛੱਡੇਗੀ । ਸ. ਧਾਲੀਵਾਲ ਨੇ ਇਸ ਮਾਮਲੇ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਜ਼ੀਰੋ ਐਫ.ਆਰ.ਆਈ. ਕਰਨ ਕਰਨ ਲਈ ਚਿੱਠੀ ਲਿਖੀ ਸੀ ਅਤੇ ਉਕਤ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਦੀ ਪਹਿਚਾਣ ਕਰਨ ਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ, ‘’ਮੈਂ ਹਰਿਆਣਾ ਦੇ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ ਤਾਂ ਜੋ ਦਿੱਲੀ ਅਤੇ ਪੰਜਾਬ ਵਿਚਕਾਰ ਸਫਰ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੁਖਵਿੰਦਰ ਕੌਰ ਜੋ ਕਿ ਵਿਦੇਸ਼ ਤੋਂ ਪਰਤੇ ਸਨ, ਦੇ ਪਤੀ ਬੂਟਾ ਸਿੰਘ ਉਨ੍ਹਾਂ ਨੂੰ ਲੈਣ ਲਈ ਦਿੱਲੀ ਗਏ ਸਨ। ਇਸ ਦੌਰਾਨ ਰਸਤੇ ਵਿੱਚ ਉਨ੍ਹਾਂ ‘ਤੇ ਹਮਲਾ ਹੋਇਆ ਸੀ। ਇਸ ਵਾਰਦਾਤ ਦੌਰਾਨ ਡਰਾਈਵਰ ਦੀ ਫੁਰਤੀ ਨੇ ਸਬੰਧਤਾਂ ਨੂੰ ਵੱਡੇ ਜਾਨੀ ਨੁਕਸਾਨ ਤੋਂ ਬਚਾਇਆ ਲਿਆ ਸੀ । ਵਰਣਨਯੋਗ ਹੈ ਕਿ ਇਸ ਘਟਨਾ ਦੌਰਾਨ ਐਨ.ਆਰ.ਆਈ. ਪਰਿਵਾਰ ਨੂੰ ਬਚਾਉਣ ਵਾਲੇ ਡਰਾਈਵਰ ਨੂੰ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ 1 ਲੱਖ ਰੁਪਏ ਦਾ ਇਨਾਮ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ ਵੀ ਕੀਤਾ ਹੈ।

Advertisement
Advertisement
Advertisement
Advertisement
Scroll to Top