Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦੇਸ਼ ਮੰਤਰਾਲੇ ਤੋਂ ਲਾਇਸੈਂਸ ਬਿਨਾਂ ਵਰਕ ਵੀਜ਼ਾ ਜਾਂ ਪਰਮਿਟ ਦੇਣਾ ਕਾਨੂੰਨੀ ਜ਼ੁਰਮ

ਵਿਦੇਸ਼ ਮੰਤਰਾਲੇ ਤੋਂ ਲਾਇਸੈਂਸ ਬਿਨਾਂ ਵਰਕ ਵੀਜ਼ਾ ਜਾਂ ਪਰਮਿਟ ਦੇਣਾ ਕਾਨੂੰਨੀ ਜ਼ੁਰਮ

ਵਿਦੇਸ਼ ਮੰਤਰਾਲੇ ਤੋਂ ਲਾਇਸੈਂਸ ਬਿਨਾਂ ਵਰਕ ਵੀਜ਼ਾ ਜਾਂ ਪਰਮਿਟ ਦੇਣਾ ਕਾਨੂੰਨੀ ਜ਼ੁਰਮ
ਸੰਗੂਰਰ, 30 ਜੁਲਾਈ – ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਫਸਰ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਵਿਦੇਸ਼ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਕੇਵਲ ਇੰਮੀਗ੍ਰੇਸ਼ਨ ਐਕਟ 1983 ਦੇ ਅਧੀਨ ਰਜਿਸਟਰਡ ਰਿਕਰੂਟਮੈਂਟ ਏਜੰਟਾਂ ਦੁਆਰਾ ਕਾਨੂੰਨੀ ਅਤੇ ਸੁਰੱਖਿਅਤ ਮਾਧਿਅਮ ਰਾਹੀਂ ਹੀ ਵਰਕ ਵੀਜ਼ਾ ਦੇ ਆਧਾਰ ਤੇ ਭੇਜਿਆ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਪ੍ਰੀ ਡਿਪਾਰਚਰ ਓਰੀਐਂਟੇਸ਼ਨ ਟ੍ਰੇਨਿੰਗ (PDOT) ਲਈ ਭੇਜਿਆ ਜਾਵੇ। ਬਿਨ੍ਹਾਂ ਰਿਕਰੂਟਮੈਂਟ ਏਜੰਟ ਦੇ ਰਜਿਸਟਰਡ ਹੋਏ ਅਤੇ ਬਿਨ੍ਹਾਂ ਵਿਦੇਸ਼ ਮੰਤਰਾਲੇ ਤੋਂ ਲਾਇਸੈਂਸ ਦੇ ਕਿਸੇ ਪ੍ਰਾਰਥੀ ਨੂੰ ਵਰਕ ਵੀਜ਼ਾ ਤੇ ਵਿਦੇਸ਼ ਭੇਜਣਾ ਇੱਕ ਕਾਨੂੰਨੀ ਜ਼ੁਰਮ ਹੈ ਅਤੇ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਇਮੀਗ੍ਰੇਸ਼ਨ ਐਕਟ 1983 ਅਧੀਨ 2 ਸਾਲ ਦੀ ਸਜ਼ਾ ਅਤੇ ਜੁਰਮਾਨਾ ਹੋ ਸਕਦਾ ਹੈ। ਇਸ ਲਈ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸਮੂਹ ਟਰੈਵਲ ਏਜੰਟਾਂ ਅਤੇ ਇੰਮੀਗ੍ਰੇਸ਼ਨ ਕੰਨਸਲਟੈਂਟਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਇਮੀਗ੍ਰੇਸ਼ਨ ਐਕਟ 1983 ਅਧੀਨ ਅਤੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਆਪਣੇ ਨਾਮ ਰਸਿਸਟਰਡ ਕਰਵਾਉਣ ਅਤੇ ਵਿਦੇਸ਼ ਮੰਤਰਾਲੇ ਤੋਂ ਲਾਇਸੈਂਸ ਲੈਣ ਉਪਰੰਤ ਹੀ ਵਰਕ ਵੀਜ਼ਾ ਆਦਿ ਦੀ ਸਹੂਲਤ ਆਪਣੇ ਪ੍ਰਾਰਥੀਆਂ ਨੂੰ ਪ੍ਰਦਾਨ ਕਰਨ ਅਤੇ ਸੰਬੰਧਤ ਕਾਨੂੰਨ ਦੀ ਪਾਲਣਾ ਕਰਨ। ਇਸ ਸੰਬੰਧ ਵਿੱਚ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਪੋਰਟਲ https://emigrate.gov.in ਤੇ ਚੈੱਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top