Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜੰਗਲਾਤ ਵਿਭਾਗ (ਜੰਗਲੀ ਜੀਵ) ਦੇ ਅਧਿਕਾਰੀਆਂ ਨਾਲ ਮੀਟਿੰਗ

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜੰਗਲਾਤ ਵਿਭਾਗ (ਜੰਗਲੀ ਜੀਵ) ਦੇ ਅਧਿਕਾਰੀਆਂ ਨਾਲ ਮੀਟਿੰਗ

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜੰਗਲਾਤ ਵਿਭਾਗ (ਜੰਗਲੀ ਜੀਵ) ਦੇ ਅਧਿਕਾਰੀਆਂ ਨਾਲ ਮੀਟਿੰਗ
ਕਿਹਾ, ਜੰਗਲੀ ਜੀਵਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਉਠਾਏ ਜਾਣ
ਪਟਿਆਲਾ, 30 ਜੁਲਾਈ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਦਫ਼ਤਰ ਜ਼ਿਲ੍ਹਾ ਯੋਜਨਾ ਕਮੇਟੀ ਵਿਖੇ ਜੰਗਲਾਤ ਵਿਭਾਗ ਦੇ ਜੰਗਲੀ ਜੀਵ ਬਰਾਂਚ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਨੀਰਜ ਗੁਪਤਾ, ਵਣ ਰੇਂਜ ਅਫ਼ਸਰ ਪਟਿਆਲਾ ਚਰਨਜੀਤ ਸਿੰਘ, ਵਣ ਰੇਂਜ ਅਫ਼ਸਰ ਸਮਾਣਾ ਲਖਵੀਰ ਸਿੰਘ, ਵਣ ਗਾਰਡ ਭਾਦਸੋਂ ਪਰਮਵੀਰ ਸਿੰਘ ਤੇ ਸੁਖਚੈਨ ਸਿੰਘ ਵਣ ਗਾਰਡ ਅਤੇ ਬਿਕਰਮਜੀਤ ਸਿੰਘ ਉਪ ਅਰਥ ਅਤੇ ਅੰਕੜਾ ਸਲਾਹਕਾਰ ਇੰਨਵੈਸਟੀਗੇਟਰ ਹਾਜ਼ਰ ਰਹੇ । ਇਸ ਦੌਰਾਨ ਡੀ.ਐਫ.ਓ. ਵਾਈਲਡ ਲਾਈਫ਼ ਨੇ ਚੇਅਰਮੈਨ ਨੂੰ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਜਾਣੂੰ ਕਰਵਾਇਆ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਣ ਵਿਭਾਗ ਜੰਗਲੀ ਜੀਵ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਅਤੇ ਪੰਜਾਬ ਰਾਜ ਵਿੱਚ ਵਣ ਰਕਬੇ ਨੂੰ ਵਧਾਉਣ ਦੇ ਨਾਲ ਨਾਲ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਵੀ ਉਠਾਏ ਜਾਣ। ਇਸ ਮੌਕੇ ਚੇਅਰਮੈਨ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੰਗਲੀ ਜੀਵਾਂ ਦੀਆਂ ਵੱਖ- ਵੱਖ ਪ੍ਰਜਾਤੀਆਂ ਦੀ ਸੁਰੱਖਿਆ ਦੇ ਨਾਲ-ਨਾਲ ਇਨ੍ਹਾਂ ਦੇ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਕਿ ਬੀੜਾਂ ਦੇ ਨੇੜਲੇ ਖੇਤਾਂ ਦਾ ਉਜਾੜਾ ਨਾ ਹੋਵੇ।
ਵਣ ਰੇਂਜ ਅਫ਼ਸਰ ਨੇ ਦੱਸਿਆ ਕਿ ਬੀੜ ਮੈਂਹਸ ਵਿਖੇ 65 ਏਕੜ ਵਿਚ ਬਹੁਤ ਸ਼ਾਨਦਾਰ ਬੀੜ ਤਿਆਰ ਕੀਤੀ ਗਈ ਹੈ। ਬੀੜ ਭਾਦਸੋਂ ਵਿਚ ਪਿਛਲੇ ਸਾਲਾਂ ਵਿਚ 103 ਹੈਕਟੇਅਰ ਅਤੇ ਇਸ ਸਾਲ 2023-24 ਦੌਰਾਨ 5 ਹੈਕਟੇਅਰ ਕੰਮ ਹੋਇਆ। ਬੀੜ ਦੋਸਾਂਝ ਸੈਂਚੁਰੀ ਵਿੱਚ ਪਿਛਲੇ ਸਾਲਾਂ ਦੌਰਾਨ 18 ਹੈਕਟੇਅਰ ਅਤੇ ਇਸ ਸਾਲ 2023-24 ਵਿੱਚ 05 ਹੈਕਟੇਅਰ ਕੰਮ ਹੋਇਆ। ਬੀੜ ਭੁਨਰਹੇੜੀ ਸੈਂਚੁਰੀ ਵਿੱਚ ਸਾਲ 2022-23 ਵਿਚ 10 ਹੈਕਟੇਅਰ ਅਤੇ ਇਸ ਸਾਲ 2023-24 ਵਿੱਚ 10 ਹੈਕਟੇਅਰ ਕੰਮ ਹੋਇਆ। ਬੀੜ ਮੋਤੀਬਾਗ ਸੈਂਚੁਰੀ ਵਿੱਚ ਪਿਛਲੇ ਸਾਲਾਂ ਦੌਰਾਨ 80 ਹੈਕਟੇਅਰ ਵਿੱਚ ਬੂਟੇ ਲਗਾਏ ਗਏ ਹਨ।

Advertisement
Advertisement
Advertisement
Advertisement
Scroll to Top