Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:31 am

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਐਮ. ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਈ.ਕੇ.ਵਾਈ.ਸੀ.ਅਤੇ ਲੈਂਡ ਸੀਡਿੰਗ ਅਤਿ ਜ਼ਰੂਰੀ: ਮੁੱਖ ਖੇਤੀਬਾੜੀ ਅਫ਼ਸਰ

ਪੀ.ਐਮ. ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਈ.ਕੇ.ਵਾਈ.ਸੀ.ਅਤੇ ਲੈਂਡ ਸੀਡਿੰਗ ਅਤਿ ਜ਼ਰੂਰੀ: ਮੁੱਖ ਖੇਤੀਬਾੜੀ ਅਫ਼ਸਰ

ਪੀ.ਐਮ. ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਈ.ਕੇ.ਵਾਈ.ਸੀ.ਅਤੇ ਲੈਂਡ ਸੀਡਿੰਗ ਅਤਿ ਜ਼ਰੂਰੀ: ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 29 ਜੁਲਾਈ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਦੀ 18ਵੀਂ ਕਿਸ਼ਤ ਪ੍ਰਾਪਤ ਕਰਨ ਲਈ ਈ.ਕੇ.ਵਾਈ.ਸੀ. ਅਤੇ ਆਪਣੀ ਜ਼ਮੀਨ ਦਾ ਰਿਕਾਰਡ ਅੱਪਡੇਟ ਕਰਨ ਲਈ ਅਪੀਲ ਕੀਤੀ ਤਾਂ ਜੋ ਜ਼ਿਲ੍ਹਾ ਪਟਿਆਲਾ ਵਿਚ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ । ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਕਿਸਾਨ ਸਬੰਧਿਤ ਬਲਾਕ ਵਿਖੇ ਜਾ ਕੇ ਆਪਣੀ ਫ਼ਰਦ ਅਨੁਸਾਰ ਆਪਣੀ ਲੈਂਡ ਸੀਡਿੰਗ ਕਰਵਾਉਣ ਅਤੇ ਈ.ਕੇ.ਵਾਈ.ਸੀ. ਕਰਵਾਉਣ ਲਈ ਖੇਤੀਬਾੜੀ ਵਿਭਾਗ, ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰਨ। ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਜ਼ਿਲ੍ਹਾ ਪਟਿਆਲਾ ਵਿਚ ਪ੍ਰਾਪਤ ਹੋਈਆਂ ਅਰਜ਼ੀਆਂ ਅਨੁਸਾਰ ਹੁਣ ਤੱਕ ਕੁਝ ਕਿਸਾਨਾਂ ਵੱਲੋਂ ਈ.ਕੇ.ਵਾਈ.ਸੀ. ਨਹੀਂ ਕਰਵਾਈ ਗਈ ਜਿਸ ਕਾਰਨ ਉਹਨਾਂ ਨੂੰ ਇਸ ਸਕੀਮ ਦਾ ਲਾਭ ਪ੍ਰਾਪਤ ਨਹੀਂ ਹੋ ਰਿਹਾ । ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਕਿਸਾਨ ਖੇਤੀਬਾੜੀ ਵਿਭਾਗ ਬਲਾਕ ਪਟਿਆਲਾ ਦੇ ਡਾ. ਜਸਪਿੰਦਰ ਕੌਰ (95017-39428), ਬਲਾਕ ਭੂਨਰਹੇੜੀ ਦੇ ਡਾ. ਵਿਮਲਪ੍ਰੀਤ ਸਿੰਘ (98159-82309), ਬਲਾਕ ਸਮਾਣਾ ਦੇ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਡਾ. ਨੀਤੂ ਰਾਣੀ (87289-56448), ਬਲਾਕ ਨਾਭਾ ਦੇ ਡਾ. ਰਸ਼ਪਿੰਦਰ ਸਿੰਘ (98789-86603) ਅਤੇ ਬਲਾਕ ਘਨੌਰ ਦੇ ਡਾ. ਜੁਪਿੰਦਰ ਸਿੰਘ ਪੰਨੂ (73070-59201) ਤੇ ਸੰਪਰਕ ਕਰਨ। ਉਹਨਾਂ ਕਿਸਾਨਾਂ ਨੂੰ ਦੱਸਿਆ ਕਿ ਈ.ਕੇ.ਵਾਈ.ਸੀ. ਦਾ ਕੰਮ 1 ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਡਿੰਗ ਪਏ ਕੇਸਾਂ ਦਾ ਨਿਪਟਾਰਾ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

Advertisement
Advertisement
Advertisement
Advertisement
Scroll to Top