Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਸੂਬੇ ਦੇ 9 ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਮਿਲੇਗਾ ਲਾਭ
ਚੰਡੀਗੜ੍ਹ, 31 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 224 ਲਾਭਪਾਤਰੀ, ਫਤਿਹਗੜ੍ਹ ਸਾਹਿਬ ਦੇ 38 ਲਾਭਪਾਤਰੀ, ਫਾਜ਼ਿਲਕਾ ਦੇ 111 ਲਾਭਪਾਤਰੀ, ਗੁਰਦਾਸਪੁਰ ਦੇ 182 ਲਾਭਪਾਤਰੀ, ਹੁਸ਼ਿਆਰਪੁਰ ਦੇ 181 ਲਾਭਪਾਤਰੀ, ਕਪੂਰਥਲਾ ਦੇ 24 ਲਾਭਪਾਤਰੀ, ਲੁਧਿਆਣਾ ਦੇ 760 ਲਾਭਪਾਤਰੀ, ਮੋਗਾ ਦੇ 18 ਲਾਭਪਾਤਰੀ, ਸ੍ਰੀ ਮੁਕਤਸਰ ਸਾਹਿਬ ਦੇ 33 ਲਾਭਪਾਤਰੀ, ਪਟਿਆਲਾ ਦੇ 883 ਲਾਭਪਾਤਰੀ, ਪਠਾਨਕੋਟ ਦੇ 37 ਲਾਭਪਾਤਰੀ, ਸੰਗਰੂਰ ਦੇ 155 ਲਾਭਪਾਤਰੀ ਅਤੇ ਮਲੇਰਕੋਟਲਾ ਦੇ 102 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Advertisement
Advertisement
Advertisement
Advertisement
Scroll to Top