ਗਡਕਰੀ ਵੱਲੋਂ ਜੀਵਨ ਤੇ ਮੈਡੀਕਲ ਬੀਮਾ ਪ੍ਰੀਮੀਅਮ ’ਤੇ 18 ਫੀਸਦੀ ਜੀਐੱਸਟੀ ਹਟਾਉਣ ਦੀ ਅਪੀਲ

ਦੁਆਰਾ: Punjab Bani ਪ੍ਰਕਾਸ਼ਿਤ :Wednesday, 31 July, 2024, 04:36 PM

ਗਡਕਰੀ ਵੱਲੋਂ ਜੀਵਨ ਤੇ ਮੈਡੀਕਲ ਬੀਮਾ ਪ੍ਰੀਮੀਅਮ ’ਤੇ 18 ਫੀਸਦੀ ਜੀਐੱਸਟੀ ਹਟਾਉਣ ਦੀ ਅਪੀਲ
ਨਵੀਂ ਦਿੱਲੀ, 31 ਜੁਲਾਈ : ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਜੀਵਨ ਤੇ ਮੈਡੀਕਲ ਬੀਮਾ ਪ੍ਰੀਮੀਅਮਾਂ ’ਤੇ 18 ਫੀਸਦੀ ਦੀ ਦਰ ਨਾਲ ਜੀਐੱਸਟੀ ਹਟਾਉਣ ਦੀ ਅਪੀਲ ਕੀਤੀ ਹੈ। ਵਿੱਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਗਡਕਰੀ ਨੇ ਨਾਗਪੁਰ ਡਿਵੀਜ਼ਨਲ ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ ਐਂਪਲਾਈਜ਼ ਯੂਨੀਅਨ ਦੀਆਂ ਚਿੰਤਾਵਾਂ ਨੂੰ ਚੁੱਕਿਆ, ਜਿਸ ਨੇ ਬੀਮਾ ਉਦਯੋਗ ਦੇ ਮੁੱਦਿਆਂ ਸਬੰਧੀ ਉਨ੍ਹਾਂ ਨੂੰ ਮੰਗ-ਪੱਤਰ ਦਿੱਤਾ ਸੀ। ਇਸ ਮੰਗ ਪੱਤਰ ਦਾ ਹਵਾਲ ਦਿੰਦਿਆਂ ਗਡਕਰੀ ਨੇ ਕਿਹਾ, ‘‘ਜੀਵਨ ਬੀਮਾ ਪ੍ਰੀਮੀਅਮ ’ਤੇ ਜੀਐੱਸਟੀ ਲਗਾਉਣਾ ਜੀਵਨ ਦੀਆਂ ਬੇਯਕੀਨੀਆਂ ’ਤੇ ਟੈਕਸ ਲਗਾਉਣ ਦੇ ਬਰਾਬਰ ਹੈ। ਕਰਮਚਾਰੀ ਯੂਨੀਅਨ ਦਾ ਮੰਨਣਾ ਹੈ ਕਿ ਵਿਅਕਤੀ ਆਪਣੇ ਪਰਿਵਾਰ ਨੂੰ ਸੁਰੱਖਿਆ ਦੇਣ ਲਈ ਆਪਣਾ ਬੀਮਾ ਕਰਵਾਉਂਦਾ ਹੈ। ਇਸ ਲਈ ਬੀਮਾ ਪ੍ਰੀਮੀਅਮ ’ਤੇ ਟੈਕਸ ਨਹੀਂ ਲਗਾਇਆ ਜਾਣਾ ਚਾਹੀਦਾ ਹੈ ।



Scroll to Top