Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:26 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਆਯੋਜਿਤ

ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਆਯੋਜਿਤ

ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਆਯੋਜਿਤ
ਪਟਿਆਲਾ, 31 ਜੁਲਾਈ ( ) : ਪੰਜਾਬ ਸਟੇਟ ਕਰਮਚਾਰੀ ਦਲ ਦੀ ਵੱਖ-ਵੱਖ ਵਿਭਾਗਾ ਦੇ ਮੁਲਾਜ਼ਮਾਂ ਦੀ ਇਕਤੱਰਤਾ
ਪਟਿਆਲਾ ਵਿਖੇ ਪ੍ਰਧਾਨ ਕੁਲਬੀਰ ਸਿੰਘ ਸੈਦਖੇੜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਇਕੱਤਰਤਾ ਵਿੱਚ ਸੂਬਾਈ ਪ੍ਰਧਾਨ ਸ. ਹਰੀ ਸਿੰਘ ਟੌਹੜਾਵੀ ਸ਼ਾਮਿਲ ਹੋਏ। ਸ. ਹਰੀ ਸਿੰਘ ਟੌਹੜਾ ਨੇ ਪੰਜਾਬ ਸਰਕਾਰ ਨੂੰ ਜੋਰ ਦੇ ਕੇ ਆਖਿਆ ਕਿ ਪੰਜਾਬ ਦੇ ਮੁਲਾਜ਼ਮਾਂ ਦੀ ਮੰਗਾ ਲੰਬੇ ਅਰਸੇ ਤੋਂ ਲਮਕ ਅਵਸਥਾ ਵਿੱਚ ਪਈਆਂ ਹਨ। ਉਨ੍ਹਾਂ ਮੰਗਾਂ ਦੀ ਪੂਰਤੀ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਪੇ ਕਮਿਸ਼ਨ ਦੀ ਰਹਿੰਦੀ ਰਿਪੋਰਟ ਲਾਗੂ ਕੀਤੀ ਜਾਵੇ ਦਿਹਾੜੀਦਾਰ, ਵਰਕਚਾਰਜ, ਆਉਸੋਰਸਿੰਗ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ। ਡੀ.ਏ ਦੀਆਂ ਰਹਿੰਦੀਆਂ ਕਿਸ਼ਤਾਂ ਵੀ ਰਿਲੀਜ਼ ਕੀਤੀਆ ਜਾਣ। ਡੀ.ਏ ਦੀਆ ਕਿਸ਼ਤ ਦਾ ਪਿਛਲਾ ਬਕਾਇਆ ਵੀ ਦਿੱਤਾ ਜਾਵੇ। ਜਿਹੜੀਆਂ ਵਿਭਾਗ ਵਾਈਜ਼ ਪੁਨਰਗਠਨ ਦਾ ਬਹਾਨਾ ਬਣਾਕੇ ਆਸਾਮੀਆਂ ਖਤਮ ਕੀਤੀਆ ਗਈਆਂ ਹਨ। ਉਨ੍ਹਾਂ ਮੁੜ ਬਹਾਲ ਕਰਕੇ ਨਵੀਂ ਭਰਤੀ ਕੀਤੀ ਜਾਵੇ ।ਵਿਭਾਗ ਵਾਈਜ਼ ਖਾਲੀ ਪਈਆਂ ਅਸਾਮੀਆਂ ਵਿਰੁੱਧ ਬਣਦੀਆਂ ਤਰੱਕੀਆਂ ਦਿੱਤੀਆ ਜਾਣ। ਪੁਰਾਣੀਆਂ ਪੈਨਸ਼ਨਾ ਬਹਾਲ ਕੀਤੀਆਂ ਜਾਣ ਆਦਿ ਮੰਗਾਂ ਦੀ ਪੂਰਤੀ ਸਰਕਾਰ ਕਰੇ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸੁੱਖੀ ਸਟੈਨੋ, ਸਤਪਾਲ ਸਿੰਘ ਖਾਨਪੁਰ, ਸਵਰਣ ਸਿੰਘ, ਨਿਸ਼ਾਨ ਸਿੰਘ, ਰਾਕੇਸ਼ ਕੁਮਾਰ, ਜੀਤ ਸਿੰਘ, ਓਮ ਪ੍ਰਕਾਸ਼ ਆਦਿ ਆਗੂ ਸ਼ਾਮਿਲ ਹੋਏ।

Advertisement
Advertisement
Advertisement
Advertisement
Scroll to Top