Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਨ ਸ਼ਹੀਦ ਊਧਮ ਸਿੰਘ ਨੂੰ ਭਾਰਤ ਸਰਕਾਰ ਦੇਵੇ ਕੌਮੀ ਸ਼ਹੀਦ ਦਾ ਦਰਜਾ : ਪ੍ਰੋ. ਬਡੂੰਗਰ

ਮਹਾਨ ਸ਼ਹੀਦ ਊਧਮ ਸਿੰਘ ਨੂੰ ਭਾਰਤ ਸਰਕਾਰ ਦੇਵੇ ਕੌਮੀ ਸ਼ਹੀਦ ਦਾ ਦਰਜਾ : ਪ੍ਰੋ. ਬਡੂੰਗਰ

ਮਹਾਨ ਸ਼ਹੀਦ ਊਧਮ ਸਿੰਘ ਨੂੰ ਭਾਰਤ ਸਰਕਾਰ ਦੇਵੇ ਕੌਮੀ ਸ਼ਹੀਦ ਦਾ ਦਰਜਾ : ਪ੍ਰੋ. ਬਡੂੰਗਰ
ਪਟਿਆਲਾ 31 ਜੁਲਾਈ () : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਅਜ਼ਾਦੀ ਸੰਗਰਾਮ ਦੌਰਾਨ ਅੰਗਰੇਜ਼ ਹਕੂਮਤ ਨੂੰ ਦੇਸ਼ ਛੱਡ ਕੇ ਮਜਬੂਰ ਕਰਨ ਅਤੇ ਜਲਿਆਂਵਾਲਾ ਬਾਗ ਘਟਨਾ ਦਾ ਬਦਲਾ ਲੈਣ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਦਾ ਸਾਡੀਆਂ ਸਰਕਾਰਾਂ ਅਸਲ ਮੁੱਲ ਨਹੀਂ ਪਾ ਸਕੀਆਂ ਅਤੇ ਅਜਿਹੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਕੌਮੀ ਸ਼ਹੀਦ ਦਾ ਦਰਜਾ ਮਿਲਣਾ ਚਾਹੀਦਾ । ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਰਤ ਦੇ ਇਤਿਹਾਸ ਵਿਚ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਊਧਮ ਸਿੰਘ ਅਜਿਹੇ ਮਹਾਨ ਸ਼ਹੀਦ ਹਨ, ਜੋ ਨੌਜਵਾਨਾਂ ਦਾ ਮਾਰਗ ਦਰਸ਼ਨ ਵੀ ਕਰਦੇ ਹਨ ਅਤੇ ਸਮੇਂ ਦੀ ਜ਼ੁਲਮ ਸਰਕਾਰਾਂ ਨੂੰ ਹਲੂਣਾ ਦੇਣ ਅਤੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਸ਼ਹੀਦੀ ਪਰਵਾਨੇ ਹੀ ਪ੍ਰੇਰਨਾ ਦਾ ਮਾਰਗ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਸੰਨ 1919 ਵਿਚ ਜਲਿਆਂਵਾਲਾ ਬਾਗ ਦੀ ਘਟਨਾ ਲਈ ਜ਼ਿੰਮੇਵਾਰ ਗਵਰਨਰ ਮਾਈਕਲ ਓਡਵਾਇਰ ਵਲੋਂ ਕੀਤੇ ਜ਼ੁਲਮ ਦਾ ਬਦਲਾ ਲੈਣ ਲਈ ਉਹ ਵਿਦੇਸ਼ ਗਿਆ ਅਤੇ ਆਪਣਾ ਮਨਸੂਬਾ ਪੂਰਾ ਕਰਕੇ ਗਿ੍ਰਫਤਾਰੀ ਦਿੱਤੀ, ਜਿਥੋਂ ਉਸ ਦੀ ਸੂਰਮਗਤੀ ਵਾਲੀ ਦਿ੍ਰੜਤਾ ਦੀ ਮਿਸਾਲ ਮਿਲਦੀ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੰਗ ਕਰਦਿਆਂ ਹੀ ਕਿ ਭਾਰਤ ਦੇ ਇਤਿਹਾਸ ਵਿਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਅਜਿਹੇ ਮਹਾਨ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਸ਼ਹੀਦੀ ਨੂੰ ਕੇਂਦਰ ਸਰਕਾਰ ਕੌਮੀ ਸ਼ਹੀਦ ਦਾ ਦਰਜਾ ਦੇਵੇ ।

Advertisement
Advertisement
Advertisement
Advertisement
Scroll to Top