Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਨੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਨੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਨੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ
ਚੰਡੀਗੜ੍ਹ : ਅਨਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਭੂੰਦੜ ਨੇ ਆਖਿਆ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਚੋੜ ਤੇ ਪਹੁੰਚੀ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਪਾਰਟੀ ਦੇ ਦੁਸ਼ਮਣਾਂ ਦੀ ਸ਼ਹਿ `ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨ ਦਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਮੰਗਲਵਾਰ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜਾਰ ਸਿੰਘ ਰਾਣੀਕੇ (ਟੈਲੀਫੋਨ ਰਾਹੀਂ) ਸ਼ਾਮਲ ਹੋਏ। ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਪਾਰਟੀ ਦੇ ਹੇਠ ਲਿਖੇ ਆਗੂਆਂ, ਜਿਨ੍ਹਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ।ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਰਣੈ `ਤੇ ਪਹੁੰਚੀ ਕਿ ਉਪਰੋਕਤ ਆਗੂਆਂ ਵੱਲੋਂ ਲਗਾਤਾਰ ਪਾਰਟੀ ਦੇ ਅਕਸ ਨੂੰ ਢਾਅ ਲਾਉਣ ਵਾਲੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਕਮੇਟੀ ਮੈਂਬਰਾਂ ਨੇ ਇਹ ਮਹਿਸੂਸ ਕੀਤਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 26 ਜੂਨ, 2024 ਨੂੰ ਹੋਈ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਉਪਰੋਕਤ ਸਾਰੇ ਆਗੂਆਂ ਨੂੰ ਸੁਹਿਰਦਤਾ ਨਾਲ ਅਪੀਲ ਕੀਤੀ ਗਈ ਸੀ ਕਿ ਉਹ ਜੋ ਕੁਝ ਵੀ ਕਹਿਣਾ ਚਾਹੁੰਦੇ ਹਨ ਉਹ ਪਾਰਟੀ ਫੋਰਮ ਉਪਰ ਆ ਕੇ ਕਹਿਣ। ਅਗਰ ਉਹ ਪਾਰਟੀ ਦੀ ਮੀਟਿੰਗ ਵਿੱਚ ਗੱਲ ਕਰਨ ਦੀ ਬਜਾਏ ਬਾਹਰ ਮੀਡੀਆ ਵਿੱਚ ਜਾ ਕੇ ਪਾਰਟੀ ਨੂੰ ਢਾਅ ਲਾਉਣ ਲਈ ਝੂਠਾ ਭੰਡੀ ਪ੍ਰਚਾਰ ਕਰਦੇ ਹਨ ਤਾਂ ਇਹ ਸਮਝਿਆ ਜਾਵੇਗਾ ਕਿ ਉਨ੍ਹਾਂ ਦਾ ਪਾਰਟੀ ਜਥੇਬੰਦੀ ਵਿੱਚ ਕੋਈ ਭਰੋਸਾ ਨਹੀਂ। ਪਰ ਇਨ੍ਹਾਂ ਆਗੂਆਂ ਨੇ ਸੰਜਮ ਦਿਖਾਉਣ ਦੀ ਥਾਂ ਉਲਟਾ ਪਾਰਟੀ ਖਿਲਾਫ ਖੁੱਲ ਕੇ ਯੋਜਨਾਬੱਧ ਤਰੀਕੇ ਨਾਲ ਕੂੜ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਅਜਿਹੀ ਅਨਸ਼ਾਸ਼ਨਹੀਣਤਾ ਨੂੰ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।

Advertisement
Advertisement
Advertisement
Advertisement
Scroll to Top