Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਨੂੰ ਖੁਸ਼ਹਾਲ ਅਤੇ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਲਈ ਸਖ਼ਤ ਮਿਹਨਤ ਕਰੋ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ

ਪੰਜਾਬ ਨੂੰ ਖੁਸ਼ਹਾਲ ਅਤੇ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਲਈ ਸਖ਼ਤ ਮਿਹਨਤ ਕਰੋ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ

ਪੰਜਾਬ ਨੂੰ ਖੁਸ਼ਹਾਲ ਅਤੇ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਲਈ ਸਖ਼ਤ ਮਿਹਨਤ ਕਰੋ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ
ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦਿੱਤੀ ਨਿੱਘੀ ਵਿਦਾਇਗੀ
ਚੰਡੀਗੜ੍ਹ, 30 ਜੁਲਾਈ:
ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਆਪਣਾ ਵਿਦਾਇਗੀ ਭਾਸ਼ਣ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਇਹ ਯਤਨ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਮੂਹਿਕ ਰੂਪ ਵਿੱਚ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖ਼ਾਤਮਾ ਕਰਨਾ ਸਮੇਂ ਦੀ ਲੋੜ ਹੈ।
ਰਾਜਪਾਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਦਿਲ ਬਹੁਤ ਵੱਡਾ ਹੈ ਅਤੇ ਉਹ ਨਸ਼ਿਆਂ ਖਿਲਾਫ ਜੰਗ ਜਰੂਰ ਜਿੱਤਣਗੇ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਤਰੱਕੀ ਦੇ ਮੌਕਿਆਂ ਦੀਆਂ ਬਹੁਤ ਸੰਵਾਵਨਾਵਾਂ ਹਨ ਅਤੇ ਵਿਕਾਸ ਲਈ ਬਹੁਤ ਖੇਤਰ ਮੌਜੂਦ ਹਨ।
ਰਾਜਪਾਲ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਨੀਤੀ ਆਯੋਗ ਦੀ ਮੀਟਿੰਗ ਦੌਰਾਨ, ਉਨ੍ਹਾਂ ਯੂ.ਟੀ. ਲਈ ਵਿਸ਼ੇਸ਼ ਤੌਰ ‘ਤੇ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਅਤੇ ਬਾਹਰੀ ਰਿੰਗ ਰੋਡ ਸਮੇਤ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਮੁੱਦਾ ਉਠਾਇਆ।
ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਤਿੰਨ ਸਾਲਾਂ ਲਈ ਬਿਹਤਰ ਢੰਗ ਨਾਲ ਸੇਵਾਵਾਂ ਨਿਭਾਉਣ ਵਿੱਚ ਸਹਿਯੋਗ ਦੇਣ ਲਈ ਪੰਜਾਬ ਸਰਕਾਰ ਅਤੇ ਯੂ.ਟੀ. ਪ੍ਰਸ਼ਾਸਨ ਚੰਡੀਗੜ੍ਹ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਯਾਦਾਂ, ਖਾਸ ਕਰਕੇ ਪੰਜਾਬੀ ਸੱਭਿਆਚਾਰ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਮੇਸ਼ਾ ਉਨ੍ਹਾਂ ਦੇ ਦਿਲ ਵਿੱਚ ਆਬਾਦ ਰਹਿਣਗੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ, ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ, ਵਧੀਕ ਮੁੱਖ ਸਕੱਤਰ ਰਾਜਪਾਲ, ਪੰਜਾਬ ਸ੍ਰੀ ਕੇ. ਸਿਵਾ ਪ੍ਰਸਾਦ, ਯੂ.ਟੀ. ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਰਾਜੀਵ ਵਰਮਾ, ਡੀ.ਜੀ.ਪੀ., ਪੰਜਾਬ ਸ੍ਰੀ ਗੌਰਵ ਯਾਦਵ, ਡੀ.ਜੀ.ਪੀ. ਯੂ.ਟੀ. ਸ੍ਰੀ ਸੁਰਿੰਦਰ ਯਾਦਵ, ਕਮਿਸ਼ਨਰ ਐਮ.ਸੀ., ਯੂ.ਟੀ. ਸ੍ਰੀਮਤੀ ਅਨਿੰਦਿਤਾ ਮਿਤਰਾ, ਡਿਪਟੀ ਕਮਿਸ਼ਨਰ, ਯੂ.ਟੀ. ਸ੍ਰੀ ਵਿਨੈ ਪ੍ਰਤਾਪ ਸਿੰਘ, ਅਤੇ ਪੰਜਾਬ ਤੇ ਯੂ.ਟੀ. ਚੰਡੀਗੜ੍ਹ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top