Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:09 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋ੍ਰਮਣੀ ਅਕਾਲੀ ਦਲ ਨੇ ਹਟਾਏ 7 ਹਲਕਾ ਇੰਚਾਰਜ ਅਤੇ ਤੁਰੰਤ ਪ੍ਰਭਾਵ ਨਾਲ ਹੋਰ ਵੱਖ ਵੱਖ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਹਟਾਇਆ ਜਾ ਰਿਹੈ : ਭੁੰਦੜ

ਸ਼ੋ੍ਰਮਣੀ ਅਕਾਲੀ ਦਲ ਨੇ ਹਟਾਏ 7 ਹਲਕਾ ਇੰਚਾਰਜ ਅਤੇ ਤੁਰੰਤ ਪ੍ਰਭਾਵ ਨਾਲ ਹੋਰ ਵੱਖ ਵੱਖ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਹਟਾਇਆ ਜਾ ਰਿਹੈ : ਭੁੰਦੜ

ਸ਼ੋ੍ਰਮਣੀ ਅਕਾਲੀ ਦਲ ਨੇ ਹਟਾਏ 7 ਹਲਕਾ ਇੰਚਾਰਜ ਅਤੇ ਤੁਰੰਤ ਪ੍ਰਭਾਵ ਨਾਲ ਹੋਰ ਵੱਖ ਵੱਖ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਹਟਾਇਆ ਜਾ ਰਿਹੈ : ਭੁੰਦੜ
ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਹੰਗਾਮੀ ਮੀਟਿੰਗ ਦੀ ਅਗਵਾਈ ਕਰ ਰਹੇ ਅਕਾਲੀ ਆਗੂ ਬਲਵਿੰਦਰ ਸਿੰਘ ਭੁੰਦੜ ਨੇ ਦੱਸਿਆ ਕਿ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਜਿਨ੍ਹਾਂ ਆਗੂਆਂ ਦੀ ਪਾਰਟੀ ਵਿਚੋਂ ਮੁੱਢਲੀ ਮੈਂਬਰਸਿ਼ਪ ਨੂੰ ਖਾਰਜ ਕਰ ਦਿੱਤਾ ਗਿਆ ਹੈ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ ਤੇ ਇਸ ਤੋਂ ਇਲਾਵਾ 7 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਜਾ ਰਿਹਾ ਹੈ। ਜਿਨ੍ਹਾਂ ਵਿਚ 7 ਹਲਕਿਆਂ ਵਿੱਚ ਨਕੋਦਰ, ਭੁਲੱਥ, ਘਨੌਰ, ਸਨੌਰ,ਰਾਜਪੁਰਾ, ਸਮਾਣਾ ਅਤੇ ਗੜਸ਼ੰਕਰ ਹਲਕਿਆਂ ਦੇ ਨਾਮ ਸ਼ਾਮਲ ਹਨ ਅਤੇ ਜਲਦੀ ਇਨ੍ਹਾਂ ਹਲਕਿਆਂ ਵਿੱਚ ਨਵੇਂ ਹਲਕਾ ਇੰਚਾਰਜ਼ ਸਥਾਨਕ ਵਰਕਰਾਂ ਅਤੇ ਆਗੂਆਂ ਦੇ ਨਾਲ ਸਲਾਹ ਮਸ਼ਵਰਾ ਕਰਕੇ ਲਗਾਏ ਜਾਣਗੇ। ਦੱਸਣਯੋਗ ਹੈ ਕਿ ਉਕਤ ਆਗੂਆਂ ਨੂੰ ਤੁਰੰਤ ਪ੍ਰਭਾਵ ਤੋਂ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਲਾਂਬੇ ਕਰਨ ਦਾ ਮੁੱਖ ਕਾਰਨ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਹਨ। ਮੀਟਿੰਗ ਤੋਂ ਬਾਅਦ ਅਨਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਚੋੜ ਤੇ ਪਹੁੰਚੀ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਪਾਰਟੀ ਦੇ ਦੁਸ਼ਮਣਾਂ ਦੀ ਸ਼ਹਿ `ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨ ਦਾ ਹੈ। ਪਾਰਟੀ ਇਨ੍ਹਾਂ ਹਰਕਤਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੀ। ਇਸ ਲਈ ਅਨੁਸ਼ਾਸ਼ਨੀ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਇਨ੍ਹਾਂ ਉਪਰੋਕਤ ਸਾਰੇ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਤਾੜਨਾ ਕੀਤੀ ਕਿ ਭਵਿੱਖ ਵਿੱਚ ਵੀ ਅਗਰ ਕਿਸੇ ਆਗੂ ਵੱਲੋਂ ਪਾਰਟੀ ਅਨੁਸ਼ਾਸ਼ਨ ਨੂੰ ਭੰਗ ਕੀਤਾ ਜਾਵੇਗਾ ਤਾਂ ਉਨ੍ਹਾਂ ਖਿਲਾਫ ਵੀ ਸਖਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top