Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:02 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ
ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ – ਜ਼ਿਲ੍ਹਾ ਚੋਣ ਅਫ਼ਸਰ
ਮੋਗਾ, 30 ਜੁਲਾਈ (000) – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਤਰੀਕ 31 ਜੁਲਾਈ, 2024 ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ

Advertisement
Advertisement
Advertisement
Advertisement
Scroll to Top