Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ੋਨ ਪਟਿਆਲਾ-2 ਦੇ ਕੁੜੀਆਂ ਦੇ ਜ਼ੋਨਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਸ਼ਾਨਦਾਰ ਮੁਕਾਬਲੇ

ਜ਼ੋਨ ਪਟਿਆਲਾ-2 ਦੇ ਕੁੜੀਆਂ ਦੇ ਜ਼ੋਨਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਸ਼ਾਨਦਾਰ ਮੁਕਾਬਲੇ

ਜ਼ੋਨ ਪਟਿਆਲਾ-2 ਦੇ ਕੁੜੀਆਂ ਦੇ ਜ਼ੋਨਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਸ਼ਾਨਦਾਰ ਮੁਕਾਬਲੇ
ਪਟਿਆਲਾ ()- ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ, ਉਪ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ , ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਰੁਪੇਸ਼ ਕੁਮਾਰ ਅਤੇ ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੀ ਦੇਖ ਰੇਖ ਹੇਠ ਪੋਲੋ ਗਰਾਊਂਡ ਪਟਿਆਲਾ ਵਿਖੇ ਜ਼ੋਨ ਪਟਿਆਲਾ-2 ਦੀਆਂ ਕੁੜੀਆਂ ਦੀਆਂ ਜ਼ੋਨਲ ਖੇਡਾਂ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਕਰਵਾਈਆਂ ਜਾ ਰਹੀਆਂ ਹਨ। ਕੁੜੀਆਂ ਦੀਆਂ ਜ਼ੋਨਲ ਖੇਡਾਂ ਦੇ ਦੂਜੇ ਦਿਨ ਯੋਗਾ, ਖੋ-ਖੋ, ਵਾਲੀਵਾਲ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਖੋ-ਖੋ ਅੰਡਰ-14 (ਕੁੜੀਆਂ) ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਧਬਲਾਨ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਸਨੌਰੀ ਗੇਟ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਯੋਗਾ ਅੰਡਰ-14 (ਕੁੜੀਆਂ) ਵਿੱਚ ਦਾ ਬ੍ਰਿਟਿਸ਼ ਕੋ ਐਡ ਸਕੂਲ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਅਨਾਰਦਾਨਾ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।ਵਾਲੀਬਾਲ ਅੰਡਰ-17 (ਕੁੜੀਆਂ) ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੀ ਟੀਮ ਨੇ ਪਹਿਲਾ, ਆਰਮੀ ਪਬਲਿਕ ਸਕੂਲ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸ੍ਰੀਮਤੀ ਰੁਪਿੰਦਰ ਕੌਰ (ਲੈਕ.), ਸ੍ਰੀਮਤੀ ਤੇਜਵਿੰਦਰ ਕੌਰ (ਲੈਕ.), ਸ੍ਰੀ ਪੁਨੀਤ ਚੋਪੜਾ (ਡੀ.ਪੀ.ਈ.), ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) , ਸ੍ਰੀ ਬਲਕਾਰ ਸਿੰਘ (ਪੀ.ਟੀ.ਆਈ.), ਸ੍ਰੀ ਸਤਵਿੰਦਰ ਸਿੰਘ (ਡੀ.ਪੀ.ਈ.), ਸ੍ਰੀ ਮਨਦੀਪ ਕੁਮਾਰ (ਡੀ.ਪੀ.ਈ.), ਸ੍ਰੀ ਗੁਰਪ੍ਰੀਤ ਸਿੰਘ (ਡੀ.ਪੀ.ਈ.), ਸ੍ਰੀਮਤੀ ਪਰਦੀਪ ਕੌਰ (ਡੀ.ਪੀ.ਈ.), ਸ੍ਰੀਮਤੀ ਸੁਮਨ ਕੁਮਾਰੀ (ਡੀ.ਪੀ.ਈ), ਸ੍ਰੀਮਤੀ ਪਰਮਿੰਦਰਜੀਤ ਕੌਰ (ਡੀ.ਪੀ.ਈ.), ਸ੍ਰੀ ਦੀਪਇੰਦਰ ਸਿੰਘ (ਪੀ.ਟੀ.ਆਈ), ਸ੍ਰੀਮਤੀ ਸਿਮਨਦੀਪ ਕੌਰ (ਡੀ.ਪੀ.ਈ.), ਸ੍ਰੀਮਤੀ ਰੁਪਿੰਦਰ ਕੌਰ (ਡੀ.ਪੀ.ਈ.), ਸ੍ਰੀਮਤੀ ਯਾਦਵਿੰਦਰ ਕੌਰ (ਡੀ.ਪੀ.ਈ.), ਸ੍ਰੀ ਅਮੋਲਕ ਸਿੰਘ (ਪੀ.ਟੀ.ਆਈ.), ਸ੍ਰੀ ਸੁਰਿੰਦਰਪਾਲ ਸਿੰਘ, ਸ੍ਰੀ ਮਨਪ੍ਰੀਤ ਸਿੰਘ , ਸ੍ਰੀ ਗੁਰਦੀਪ ਸਿੰਘ ਅਤੇ ਹੋਰ ਅਧਿਆਪਕ ਮੌਜੂਦ ਸਨ।

Advertisement
Advertisement
Advertisement
Advertisement
Scroll to Top