Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:51 pm

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਦੇ ਕਿਸ਼ਨਪੁਰਾ ਵਿਚ ਪੁਲਸ ਤੋਂ ਬਚਣ ਲਈ ਨੌਜਵਾਨ ਨੇ ਮਾਰੀ ਤੀਜੀ ਮੰਜ਼ਿਲ ਤੋਂ ਛਾਲ

ਜਲੰਧਰ ਦੇ ਕਿਸ਼ਨਪੁਰਾ ਵਿਚ ਪੁਲਸ ਤੋਂ ਬਚਣ ਲਈ ਨੌਜਵਾਨ ਨੇ ਮਾਰੀ ਤੀਜੀ ਮੰਜ਼ਿਲ ਤੋਂ ਛਾਲ

ਜਲੰਧਰ ਦੇ ਕਿਸ਼ਨਪੁਰਾ ਵਿਚ ਪੁਲਸ ਤੋਂ ਬਚਣ ਲਈ ਨੌਜਵਾਨ ਨੇ ਮਾਰੀ ਤੀਜੀ ਮੰਜ਼ਿਲ ਤੋਂ ਛਾਲ
ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਕਿਸ਼ਨਪੁਰਾ ਅਧੀਨ ਪੈਂਦੇ ਪਿੰਡ ਢੱਕੀਆ ਵਿੱਚ ਸਵੇਰੇ ਸਾਢੇ ਛੇ ਵਜੇ ਪੁਲਸ ਵੱਲੋਂ ਛਾਪੇਮਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਿਸ ਦੀ ਇਸ ਕਾਰਵਾਈ ਦੌਰਾਨ ਇੱਕ ਨੌਜਵਾਨ ਨੇ ਮਕਾਨ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਕੇ `ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਲੱਖੂ ਵਜੋਂ ਹੋਈ ਹੈ । ਦਰਅਸਲ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਿਸ਼ਨਪੁਰਾ ਅਧੀਨ ਪੈਂਦੇ ਢੱਕੀਆ ਮੁਹੱਲੇ ਵਿੱਚ ਖੁੱਲ੍ਹੇਆਮ ਨਸ਼ਾ ਵੇਚਿਆ ਜਾ ਰਿਹਾ ਹੈ। ਪੁਲਿਸ ਨੇ ਸਵੇਰੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਛਾਪਾ ਮਾਰਿਆ। ਪੁਲਿਸ ਨੂੰ ਆਉਂਦੀ ਦੇਖ ਕੇ ਉਕਤ ਵਿਅਕਤੀ ਛੱਤ ਰਾਹੀਂ ਗੁਆਂਢੀਆਂ ਦੇ ਘਰ ਪਹੁੰਚ ਗਿਆ। ਚਸ਼ਮਦੀਦਾਂ ਮੁਤਾਬਕ ਨੌਜਵਾਨ ਨੇ ਪੁਲਿਸ ਤੋਂ ਬਚਣ ਲਈ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਘਟਨਾ `ਚ ਨੌਜਵਾਨ ਦੀ ਮੌਕੇ `ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ ਚੁੱਪ ਧਾਰੀ ਹੋਈ ਹੈ । ਇਸ ਘਟਨਾ ਤੋਂ ਬਾਅਦ ਪੁਲਿਸ ਇਲਾਕੇ `ਚ ਲੱਗੇ ਸੀਸੀਟੀਵੀ ਨੂੰ ਸਕੈਨ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੱਖੂ ਆਪਣੇ ਦੋਸਤ ਦੇ ਘਰ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਲੱਖੂ ਨਸ਼ੇ ਦਾ ਆਦੀ ਸੀ ਅਤੇ ਮ੍ਰਿਤਕ ਦੇ ਦੋਸਤ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ।

Advertisement
Advertisement
Advertisement
Advertisement
Scroll to Top