Breaking News ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਨਵੇਂ ਕਾਨੂੰਨ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਦਾ ਅੰਤ ਦਰਸਾਉਂਦੇ ਹਨ : ਮੋਦੀਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ, ਵਾਹਿਗੁਰੂ ਦਾ ਜਾਪ ਕਰਦੇ ਹੋਏ ਵੀਲ੍ਹ ਚੇਅਰ `ਤੇ ਬੈਠ ਕੇ ਨਿਭਾਅ ਰਹੇ ਸੇਵਾਸੁਖਬੀਰ ਬਾਦਲ ਧਾਰਮਕ ਸਜ਼ਾ ਭੁਗਤਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀ. ਐਸ. ਟੀ. ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ : ਡਾਕਟਰ ਬਲਜੀਤ ਕੌਰਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਚੰਡੀਗੜ੍ਹ ਦੇ ਦੌਰੇ ਦੌਰਾਨ ਕੀਤਾ ਮਨੀਮਾਜਰਾ ਜਲ ਪ੍ਰੋਜੈਕਟ ਦਾ ਉਦਘਾਟਨ

ਦੁਆਰਾ: Punjab Bani ਪ੍ਰਕਾਸ਼ਿਤ :Sunday, 04 August, 2024, 06:27 PM

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਚੰਡੀਗੜ੍ਹ ਦੇ ਦੌਰੇ ਦੌਰਾਨ ਕੀਤਾ ਮਨੀਮਾਜਰਾ ਜਲ ਪ੍ਰੋਜੈਕਟ ਦਾ ਉਦਘਾਟਨ
ਚੰਡੀਗੜ੍ਹ,4 ਅਗਸਤ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੇ ਇੱਕ ਦਿਨਾਂ ਦੌਰੇ ‘ਤੇ ਸਨ। ਇਸ ਦੌਰੇ ਦੌਰਾਨ ਉਨ੍ਹਾਂ ਮਨੀਮਾਜਰਾ ਵਿੱਚ 24 ਘੰਟੇ ਚੱਲਣ ਵਾਲੇ ਜਲ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਮਨੀਮਾਜਰਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਮਨੀਮਾਜਰਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉਦਘਾਟਨ ਕੀਤੇ ਗਏ ਪ੍ਰੋਜੈਕਟ ਰਾਹੀਂ 24 ਘੰਟੇ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਵੇਗੀ। ਇਸ ਦਾ ਨੀਂਹ ਪੱਥਰ 13 ਨਵੰਬਰ 2021 ਨੂੰ ਰੱਖਿਆ ਗਿਆ ਸੀ। ਇਹ ਪ੍ਰੋਜੈਕਟ 31 ਜਨਵਰੀ 2024 ਤੱਕ ਪੂਰਾ ਕੀਤਾ ਜਾਣਾ ਸੀ। ਇਸ ਪ੍ਰਾਜੈਕਟ ਦੀ ਲਾਗਤ ਕਰੀਬ 75 ਕਰੋੜ ਰੁਪਏ ਹੈ। ਇਸ ਨੂੰ ਸਮਾਰਟ ਸਿਟੀ ਮਿਸ਼ਨ ਤਹਿਤ ਲਗਾਇਆ ਜਾ ਰਿਹਾ ਹੈ। ਇਸ ਪ੍ਰਾਜੈਕਟ ਨੂੰ ਤਿਆਰ ਕਰਨ ਲਈ ਕਰੀਬ 22 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਗਈ ਹੈ। ਜਦੋਂ ਕਿ ਦੋ ਜ਼ਮੀਨਦੋਜ਼ ਜਲ ਭੰਡਾਰ ਵੀ ਬਣਾਏ ਗਏ ਹਨ। ਇਸ ਨਾਲ ਮਨੀਮਾਜਰਾ ਦੇ ਕਰੀਬ 13700 ਖਪਤਕਾਰਾਂ ਨੂੰ ਫਾਇਦਾ ਹੋਵੇਗਾ। ਅੱਜ ਯੂਥ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ। ਯੂਥ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਧਾਰਮਿਕ ਸਥਾਨਾਂ ਨੂੰ ਢਾਹਿਆ ਜਾ ਰਿਹਾ ਹੈ। ਕਈ ਧਾਰਮਿਕ ਸਥਾਨਾਂ ਨੂੰ ਹੋਰ ਨੋਟਿਸ ਵੀ ਦਿੱਤੇ ਗਏ ਹਨ। ਪਰ ਅੱਜ ਸਵੇਰ ਤੋਂ ਹੀ ਯੂਥ ਕਾਂਗਰਸ ਦੇ ਕੁਝ ਅਧਿਕਾਰੀਆਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਯੂਥ ਕਾਂਗਰਸ ਦੇ ਰਾਸ਼ਟਰੀ ਅਧਿਕਾਰੀ ਆਸ਼ੀਸ਼ ਗਜ਼ਨਵੀ ਨੂੰ ਉਨ੍ਹਾਂ ਦੇ ਘਰ ਨਜ਼ਰਬੰਦ ਕਰ ਦਿੱਤਾ ਗਿਆ ਹੈ।



Scroll to Top