Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:50 pm

+91 90915 01313 , +91 90916 01313

punjabbanni@gmail.com
punjabbani@yahoo.com

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ
ਦੋਸ਼ੀ ਮੁਲਾਜ਼ਮ ਰਿਸ਼ਵਤ ਵਜੋਂ ਹੋਰ ਮੰਗ ਰਹੇ ਸੀ 35,000 ਰੁਪਏ
ਚੰਡੀਗੜ੍ਹ, 5 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ । ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ । ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੇ ਦੋਸ਼ੀਆਂ ਦੀ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨਾਂ ਤੋਂ ਰਿਸ਼ਵਤ ਵਜੋਂ 50,000 ਲੈ ਲਏ ਸਨ। ਉਹਨਾਂ ਨੇ ਅੱਗੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਉਪਰੰਤ ਹੁਣ ਦੋਵੇਂ ਪੁਲਿਸ ਅਧਿਕਾਰੀ ਉਕਤ ਐਫ.ਆਈ.ਆਰ. ਨੂੰ ਰੱਦ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 35000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਹੇ ਹਨ । ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ 35000 ਰੁਪਏ ਹੋਰ ਮੰਗਣ ਅਤੇ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋ ਗਏ। ਉਹਨਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਅਧਾਰ ‘ਤੇ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top