Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:18 pm

+91 90915 01313 , +91 90916 01313

punjabbanni@gmail.com
punjabbani@yahoo.com

ਹਰ ਕਿਸਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਸੱਦੇ ਮੁਤਾਬਕ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਜਰੂਰ ਲਾਵੇ- ਜੌੜਾਮਾਜਰਾ



ਹਰ ਕਿਸਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਸੱਦੇ ਮੁਤਾਬਕ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਜਰੂਰ ਲਾਵੇ- ਜੌੜਾਮਾਜਰਾ



ਹਰ ਕਿਸਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਸੱਦੇ ਮੁਤਾਬਕ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਜਰੂਰ ਲਾਵੇ- ਜੌੜਾਮਾਜਰਾ


-ਕੈਬਨਿਟ ਮੰਤਰੀ ਜੌੜਾਮਾਜਰਾ ਨੇ ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸਮਾਣਾ-ਭਵਾਨੀਗੜ੍ਹ ਰੋਡ ‘ਤੇ ਡਿਵਾਇਡਰ ਉਤੇ ਲਾਏ ਬੂਟੇ

-ਕਿਹਾ ਜੰਗਲਾਤ ਵਿਭਾਗ ਨੇ ਇਸ ਸਾਲ ਸੂਬੇ ਵਿੱਚ ਤਿੰਨ ਕਰੋੜ ਪੌਦੇ ਲਾਉਣ ਦਾ ਮਿੱਥਿਆ ਟੀਚਾ
-ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ਨੂੰ ਪੈਰਿਸ ਉਲੰਪਕ ‘ਚ ਆਪਣੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਜਾਣ ਤੋਂ ਰੋਕਣਾ ਮੰਦਭਾਗਾ

ਸਮਾਣਾ, 3 ਅਗਸਤ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸਮਾਣਾ-ਭਵਾਨੀਗੜ੍ਹ ਰੋਡ ‘ਤੇ ਨਵੇਂ ਬਣਾਏ ਗਏ ਡਿਵਾਇਡਰ ਉਤੇ ਬੂਟੇ ਲਾਏ।ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਅੱਜ ਅਸੀੰ ਮੁੱਲ ਦੀ ਆਕਸੀਜਨ ਲੈ ਰਹੇ ਹਾਂ ਪਰ ਜੇਕਰ ਅਸੀਂ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਬਚਾਉਣਾ ਹੈ ਤਾਂ ਸਾਨੂੰ ਬੂਟੇ ਲਾਉਣੇ ਹੀ ਪੈਣਗੇ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਹਰੇਕ ਕਿਸਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਕੀਤੀ ਅਪੀਲ ਮੁਤਾਬਕ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਜਰੂਰ ਲਾਵੇ। 

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਇਸ ਮੌਕੇ ਦੱਸਿਆ ਕਿ ਨੇ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਸਰਕਾਰ ਨੇ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ।

ਜੌੜਾਮਾਜਰਾ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ ਅਤੇ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ।ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਸਰਕਾਰ ਨੇ ਰਾਜ ਵਿੱਚ ਕੁੱਲ 1.2 ਕਰੋੜ ਪੌਦੇ ਲਾਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਜੌੜਾਮਾਜਰਾ ਨੇ ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਉਲੰਪਕ ‘ਚ ਆਪਣੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਜਾਣ ਤੋਂ ਰੋਕਣ ਨੂੰ ਮੰਦਭਾਗਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਨਾਲ ਤਾਂ ਧੱਕਾ ਕਰ ਹੀ ਰਿਹਾ ਹੈ ਬਲਕਿ ਜਿੱਥੇ ਕਿਤੇ ਵੀ ਵਿਰੋਧੀ ਸਰਕਾਰ ਹੈ ਉਥੇ ਵੀ ਕੇਂਦਰ ਦੀ ਭਾਜਪਾ ਸਰਕਾਰ ਦਾ ਰਵੱਈਆ ਨਿੰਦਣਯੋਗ ਹੀ ਹੈ।
ਇਸ ਮੌਕੇ ਹਰਜਿੰਦਰ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਟਿਵਾਣਾ, ਕੁਲਦੀਪ ਵਿਰਕ, ਗੋਪਾਲ ਕ੍ਰਿਸ਼ਨ ਬਿੱਟੂ, ਸੰਦੀਪ ਗਰਗ, ਸੁਰਜੀਤ ਫੌਜੀ, ਰਵਿੰਦਰ ਸੋਹਲ, ਅਮਿਤ ਧਾਲੀਵਾਲ, ਸੰਜੇ ਸਿੰਗਲਾ, ਰਵੀ ਰੰਧਾਵਾ, ਪਾਰਸ ਸ਼ਰਮਾ, ਸੰਦੀਪ ਸ਼ਰਮਾ, ਹਰਮੇਸ਼ ਕੁਲਾਰਾਂ, ਰਵਿੰਦਰ ਬੱਲੀ, ਦੀਪਕ ਵਧਵਾ ਤੇ ਸੋਨੀ ਘੁੰਮਣ ਸਮੇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top