Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:00 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਅਹਿਮ ਤਾਇਨਾਤੀਆਂ; ਡਾ. ਸੰਜੀਵ ਪੁਰੀ ਬਣੇ ਰਜਿਸਟਰਾਰ

ਪੰਜਾਬੀ ਯੂਨੀਵਰਸਿਟੀ ਵਿਖੇ ਅਹਿਮ ਤਾਇਨਾਤੀਆਂ; ਡਾ. ਸੰਜੀਵ ਪੁਰੀ ਬਣੇ ਰਜਿਸਟਰਾਰ

ਪੰਜਾਬੀ ਯੂਨੀਵਰਸਿਟੀ ਵਿਖੇ ਅਹਿਮ ਤਾਇਨਾਤੀਆਂ; ਡਾ. ਸੰਜੀਵ ਪੁਰੀ ਬਣੇ ਰਜਿਸਟਰਾਰ
ਪਟਿਆਲਾ, 4 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ ਅਹਿਮ ਤਾਇਨਾਤੀਆਂ ਹੋਈਆਂ ਹਨ। ਵਾਈਸ ਚਾਂਸਲਰ ਕੇ. ਕੇ. ਯਾਦਵ ਵੱਲੋਂ ਸੀਨੀਅਰ ਪ੍ਰੋਫ਼ੈਸਰ ਡਾ. ਸੰਜੀਵ ਪੁਰੀ ਨੂੰ ਰਜਿਸਟਰਾਰ ਵਜੋਂ ਤੈਨਾਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰੋ. ਨਵਜੋਤ ਕੌਰ ਦੇ ਅਸਤੀਫ਼ੇ ਉਪਰੰਤ ਪਿਛਲੇ ਤਕਰੀਬਨ ਦੋ ਮਹੀਨਿਆਂ ਤੋਂ ਰਜਿਸਟਰਾਰ ਦਾ ਅਹੁਦਾ ਖਾਲੀ ਸੀ। ਡੀਨ ਅਕਾਦਮਿਕ ਮਾਮਲੇ ਹੀ ਕਾਰਜਕਾਰੀ ਰਜਿਸਟਰਾਰ ਵਜੋਂ ਕੰਮ ਕਾਜ ਵੇਖ ਰਹੇ ਸਨ। ਪ੍ਰੋ. ਸੰਜੀਵ ਪੁਰੀ ਸੀਨੀਅਰ ਅਧਿਆਪਕ ਹਨ ਜੋ ਕਿ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਦੇ ਡੀਨ ਸਮੇਤ ਹੋਰ ਵੱਖ-ਵੱਖ ਅਹਿਮ ਅਹੁਦਿਆਂ ਉੱਤੇ ਰਹਿ ਚੁੱਕੇ ਹਨ।
ਓਧਰ ਸਿਵਲ ਇੰਜੀਨੀਅਰਿੰਗ ਵਿਭਾਗ ਤੋਂ ਡਾ. ਗੁਰਪ੍ਰੀਤ ਸਿੰਘ ਸਿੱਧੂ ਨੂੰ ਅਡੀਸ਼ਨਲ ਕੰਟਰੋਲਰ ਵਜੋਂ ਤੈਨਾਤ ਕੀਤਾ ਗਿਆ ਹੈ ਜੋ ਕਿ ਇਸ ਅਹੁਦੇ ਉੱਤੇ ਪਹਿਲਾਂ ਤੈਨਾਤ ਡਿਪਟੀ ਰਜਿਸਟਰਾਰ ਧਰਮ ਪਾਲ ਗਰਗ ਦੀ ਥਾਂ ਲੈਣਗੇ । ਇਸੇ ਤਰ੍ਹਾਂ ਹੋਰ ਹੁਕਮਾਂ ਵਿੱਚ ਸਿਵਲ ਇੰਜੀਨੀਅਰਿੰਗ ਵਿਭਾਗ ਤੋਂ ਡਾ. ਅਨਹਦ ਸਿੰਘ ਗਿੱਲ ਨੂੰ ਕੋਆਰਡੀਨੇਟਰ ਐੱਨ. ਐੱਸ. ਐੱਸ. ਵਜੋਂ ਤੈਨਾਤ ਕੀਤਾ ਗਿਆ ਹੈ ਉਹ ਪ੍ਰੋ. ਮਮਤਾ ਸ਼ਰਮਾ ਦੀ ਥਾਂ ਲੈਣਗੇ।

Advertisement
Advertisement
Advertisement
Advertisement
Scroll to Top