Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:50 pm

+91 90915 01313 , +91 90916 01313

punjabbanni@gmail.com
punjabbani@yahoo.com

ਪਵਿੱਤਰ ਗ੍ਰੰਥ ਸ਼੍ਰੀ ਰਮਾਇਣ ਜੀ ਦਾ ਅਪਮਾਨ ਨਹੀਂ ਸਹਾਂਗੇ; ਜਲਦ ਹੋਵੇਗਾ ਤਿੱਖਾ ਰੋਸ ਪ੍ਰਦਰਸ਼ਨ : ਧਰਮ ਪ੍ਰੇਮੀ

ਪਵਿੱਤਰ ਗ੍ਰੰਥ ਸ਼੍ਰੀ ਰਮਾਇਣ ਜੀ ਦਾ ਅਪਮਾਨ ਨਹੀਂ ਸਹਾਂਗੇ; ਜਲਦ ਹੋਵੇਗਾ ਤਿੱਖਾ ਰੋਸ ਪ੍ਰਦਰਸ਼ਨ : ਧਰਮ ਪ੍ਰੇਮੀ

ਪਵਿੱਤਰ ਗ੍ਰੰਥ ਸ਼੍ਰੀ ਰਮਾਇਣ ਜੀ ਦਾ ਅਪਮਾਨ ਨਹੀਂ ਸਹਾਂਗੇ; ਜਲਦ ਹੋਵੇਗਾ ਤਿੱਖਾ ਰੋਸ ਪ੍ਰਦਰਸ਼ਨ : ਧਰਮ ਪ੍ਰੇਮੀ
6 ਅਗਸਤ ਨੂੰ ਹਿੰਦੂ ਸਮਾਜ ਕਾਲੇ ਝੰਡੇ ਲੈਕੇ ਕਰੇਗਾ ਸੜਕਾਂ ‘ਤੇ ਰੋਸ ਪ੍ਰਦਰਸ਼ਨ
ਇਨਸਾਫ਼ ਵਿੱਚ ਦੇਰੀ ਲਈ ਪਟਿਆਲਾ ਪੁਲਿਸ ਜਿੰਮੇਵਾਰ!
ਪਟਿਆਲਾ : ਸਮਾਜ ‘ਚ ਆਪਣਾ ਰੁਤਬਾ ਰੱਖਦੇ ਹਿੰਦੂ ਧਰਮ ਦੇ ਲੋਕਾਂ ਦੀ ਇੱਕ ਸਾਂਝੇ ਤੌਰ ‘ਤੇ ਮੀਟਿੰਗ ਹੋਈ। ਭਗਵਾਨ ਸ਼੍ਰੀ ਭੂਤਨਾਥ ਮੰਦਿਰ ਵਿਖੇ ਆਯੋਜਿਤ ਇਸ ਮੀਟਿੰਗ ਵਿੱਚ ਹਿੰਦੂ ਧਰਮ ਦੇ ਪਵਿੱਤਰ ਗ੍ਰੰਥ ਸ਼੍ਰੀ ਰਾਮਾਇਣ ਜੀ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਸਜ਼ਾ ਦਿਵਾਉਣ ਤੱਕ ਰੋਸ਼ ਪ੍ਰਦਰਸ਼ਨ ਤੇ ਸੰਘਰਸ਼ ਕਰਨ ਵਾਲੇ ਸਨਾਤਨ ਧਰਮ ਵਿੱਚ ਆਸਥਾ ਰੱਖਣ ਵਾਲੇ ਤਮਾਮ ਲੋਕ ਆਪ ਮੁਹਾਰੇ ਇਕੱਠੇ ਹੋਏ। ਸਰਬ ਸਹਿਮਤੀ ਨਾਲ 30 ਜੁਲਾਈ ਨੂੰ ਸਮੂਹਿਕ ਭੁੱਖ ਹੜਤਾਲ ਕੀਤੀ ਗਈ ਸੀ, ਉਸੇ ਤਰ੍ਹਾਂ ਹੁਣ ਵੀ ਸਖ਼ਤ ਫੈਸਲਾ ਕੀਤਾ ਗਿਆ ਹੈ। ਲੋਕਾਂ ਨੇ ਕਿਹਾ ਕਿ ਪਟਿਆਲਾ ਪ੍ਰਸ਼ਾਸਨ ਜੇਕਰ ਤਿੰਨ ਦਿਨਾਂ ਵਿੱਚ ਕੋਈ ਪੁਖਤਾ ਕਾਰਵਾਈ ਨਹੀਂ ਕਰਦਾ ਤਾਂ ਫਿਰ ਤਿੱਖੇ ਪ੍ਰਦਰਸ਼ਨ ਕੀਤੇ ਜਾਣਗੇ । ਉਸੇ ਐਲਾਨ ਤਹਿਤ ਫੈਸਲਾ ਕੀਤਾ ਗਿਆ ਕਿ 6 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਪ੍ਰਾਚੀਨ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਿਰ ਤੋਂ ਵੱਡੀ ਸੰਖਿਆ ਵਿੱਚ ਹਿੰਦੂ ਸਮਾਜ ਦੇ ਲੋਕ, ਸ਼੍ਰੀ ਰਾਮਾਇਣ ਜੀ ਵਿੱਚ ਆਸਥਾ ਰੱਖਣ ਵਾਲੇ ਅਤੇ ਉਸ ਬੇਅਦਬੀ ਕਰਨ ਵਾਲੇ ਨੂੰ ਸਜ਼ਾ ਦਿਵਾਉਣ ਵਾਲੇ ਲੋਕ ਇਕੱਠੇ ਹੋ ਕੇ ਮੋਟਰਸਾਈਕਲਾਂ, ਕਾਰਾਂ ਰਾਹੀਂ ਰੋਸ਼ ਪ੍ਰਦਰਸ਼ਨ ਕਰਦੇ ਹੋਏ ਐਸਐਸਪੀ ਪਟਿਆਲਾ ਦੇ ਦਫਤਰ ਬਾਹਰ ਪੁਲਿਸ ਪ੍ਰਸ਼ਾਸਨ ਪਟਿਆਲਾ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟ ਕਰਨਗੇ । ਅੱਜ ਦੀ ਮੀਟਿੰਗ ਦੌਰਾਨ ਅਗਲੇ ਤਿੱਖੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਗਈ । ਦੱਸ ਦੇਈਏ ਕਿ ਇੱਕ ਵਿਅਕਤੀ ਵੱਲੋਂ ਕਰੋੜਾਂ ਲੋਕਾਂ ਦੀ ਆਸਥਾ ਵਾਲੇ ਸ਼੍ਰੀ ਰਾਮਾਇਣ ਜੀ ਦੇ ਪਾਵਨ ਗ੍ਰੰਥ ਬਾਰੇ ਗਲਤ ਸ਼ਬਦਾਵਲੀ ਵਰਤਦੇ ਹੋਏ, ਇੱਕ ਪੁਸਤਕ ਲਿਖ ਕੇ ਉਸਦੀ ਆਨਲਾਈਨ ਵਿਕਰੀ ਕੀਤੀ ਜਾ ਰਹੀ ਹੈ ਜਦਕਿ ਦੋ ਸਾਲ ਤੋਂ ਵੀ ਵੱਧ ਸਮੇਂ ਪਹਿਲਾਂ ਐਫ ਆਈ ਆਰ ਦਰਜ ਹੋਣ ਤੋਂ ਬਾਅਦ ਵੀ ਪੁਲਿਸ ਵੱਲੋਂ ਉਸ ਵਿਅਕਤੀ ‘ਤੇ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ। ਐਫ ਆਈ ਆਰ ਦਰਜ ਕਰਵਾਉਣ ਵਾਲੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਪੱਤਰਕਾਰ ਤੇ ਸਮਾਜ ਸੇਵਕ ਅਸ਼ੋਕ ਵਰਮਾ ਲਗਾਤਾਰ ਇਸ ਸੰਘਰਸ਼ ਨੂੰ ਸ਼ਾਂਤਮਈ ਤਰੀਕੇ ਨਾਲ ਕਰ ਰਹੇ ਸੀ। ਪ੍ਰੰਤੂ ਹੁਣ ਇਹ ਸੰਘਰਸ਼ ਜਨ ਜਨ ਤੱਕ ਪਹੁੰਚਣ ਲੱਗਿਆ ਹੈ ਅਤੇ ਵੱਡਾ ਰੂਪ ਧਾਰਨ ਕਰ ਰਿਹਾ ਹੈ । ਅੱਜ ਦੀ ਮੀਟਿੰਗ ਵਿੱਚ ਲੋਕਾਂ ਨੇ ਕਿਹਾ ਕਿ ਹੁਣ ਆਉਣ ਵਾਲੇ ਸਮੇਂ ਵਿੱਚ ਜੇਕਰ ਕੋਈ ਸਥਿਤੀ ਵਿਗੜਦੀ ਹੈ ਤਾਂ ਉਸਦਾ ਜਿੰਮੇਵਾਰ ਪ੍ਰਸ਼ਾਸਨ ਅਤੇ ਪਟਿਆਲਾ ਪੁਲਿਸ ਖੁਦ ਹੋਵੇਗੀ।

Advertisement
Advertisement
Advertisement
Advertisement
Scroll to Top