Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:01 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ
ਬਰਤਾਨੀਆ ਦੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਚੇਤਨ ਸਿੰਘ ਜੌੜਾਮਾਜਰਾ ਨਾਲ ਭਵਿੱਖੀ ਸਹਿਯੋਗ ਅਤੇ ਨਵੀਆਂ ਖੇਤੀ ਸਹਾਇਕ ਤਕਨੀਕਾਂ ਸਬੰਧੀ ਮੁਲਾਕਾਤ
ਲੀਚੀ ਦੀ ਅਗਲੀ ਵੱਡੀ ਖੇਪ ਇੰਗਲੈਂਡ ਨੂੰ ਛੇਤੀ ਕੀਤੀ ਜਾਵੇਗੀ ਐਕਸਪੋਰਟ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ, 11 ਜੁਲਾਈ : ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਹਾਲ ਹੀ ਵਿੱਚ ਇੰਗਲੈਂਡ ਨੂੰ ਸਫ਼ਲਤਾਪੂਰਵਕ ਐਕਸਪੋਰਟ ਕਰਨ ਤੋਂ ਬਾਅਦ ਅੱਜ ਇੰਗਲੈਂਡ (ਯੂ.ਕੇ.) ਦੀ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲਿਨ ਰੋਵੇਟ ਵੱਲੋਂ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਭਵਿੱਖ ਵਿੱਚ ਲੀਚੀ ਦੇ ਨਿਰਯਾਤ ਸਬੰਧੀ ਅਗਲੇਰੀ ਰਣਨੀਤੀ ਅਤੇ ਖੇਤੀ ਸਹਾਇਕ ਤਕਨੀਕਾਂ ਨੂੰ ਸਾਂਝਾ ਤੇ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਵਿਚਾਰ-ਵਟਾਂਦਰਾ ਕੀਤਾ ਗਿਆ । ਪੰਜਾਬ ਤੋਂ ਖੇਤੀਬਾੜੀ ਨਾਲ ਸਬੰਧਤ ਨਿਰਯਾਤ ਸੰਭਾਵਨਾਵਾਂ ਨੂੰ ਵਧਾਉਣ ਅਤੇ ਕੌਮਾਂਤਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ’ਤੇ ਕੇਂਦਰਿਤ ਇਸ ਉੱਚ ਪੱਧਰੀ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਉਤਪਾਦਾਂ ਨੂੰ ਆਲਮੀ ਪੱਧਰ ’ਤੇ ਬਣਦੀ ਥਾਂ ਦਿਵਾਉਣ ਦੀ ਦੂਰ-ਦਰਸ਼ੀ ਸੋਚ ਰੱਖਦੀ ਹੈ। ਇਸ ਦਿਸ਼ਾ ‘ਚ ਹਾਲ ਹੀ ਵਿੱਚ ਸੂਬੇ ਤੋਂ ਲੀਚੀ ਐਕਸਪੋਰਟ ਕਰਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਦੇ ਉਤਪਾਦਾਂ ਨੂੰ ਦੁਨੀਆਂ ਭਰ ਦੇ ਨਵੇਂ ਬਾਜ਼ਾਰਾਂ ਵਿੱਚ ਹੋਰ ਪ੍ਰਫੁੱਲਿਤ ਕਰਨ ਮੱਦੇਨਜ਼ਰ ਸਰਕਾਰ ਦੀ ਇਹ ਪਹਿਲਕਦਮੀ ਇੱਕ ਨਵੇਕਲੀ ਉਦਾਹਰਣ ਹੈ । ਮੀਟਿੰਗ ਦੌਰਾਨ ਪੰਜਾਬ ਦੇ ਨਿਰਯਾਤ ਲਈ ਏਕੀਕ੍ਰਿਤ ਬ੍ਰਾਂਡ ਦੇ ਵਿਕਾਸ ਸਣੇ ਸੂਰਜੀ ਊਰਜਾ, ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਰੋਨ ਮੈਪਿੰਗ, ਖੇਤੀ ਦੀਆਂ ਉੱਨਤ ਤਕਨੀਕਾਂ, ਖੇਤੀ ਕਾਰੋਬਾਰ ਉੱਦਮਾਂ ਸਬੰਧੀ ਮੌਕੇ ਅਤੇ ਕਾਰਬਨ ਅਤੇ ਵਾਟਰ ਕ੍ਰੈਡਿਟ ਦੀ ਖੋਜ ਬਾਰੇ ਸੰਭਾਵੀ ਸਹਿਯੋਗ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ । ਸ੍ਰੀਮਤੀ ਰੋਵੇਟ ਨੇ ਲੀਚੀ ਨਿਰਯਾਤ ਪ੍ਰੋਗਰਾਮ ਵਿੱਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਬਰਤਾਨੀਆ ਦਰਮਿਆਨ ਭਵਿੱਖੀ ਸਹਿਯੋਗ ਲਈ ਅਗਲੇਰੀ ਰੂਪ-ਰੇਖਾ ਉਲੀਕਣ ਦਾ ਭਰੋਸਾ ਦਿੱਤਾ । ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਤੋਂ ਲੀਚੀ ਦੀ ਅਗਲੀ ਵੱਡੀ ਖੇਪ ਛੇਤੀ ਇੰਗਲੈਂਡ ਨੂੰ ਐਕਸਪੋਰਟ ਕੀਤੀ ਜਾਵੇਗੀ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ ਲੀਚੀ ਨਿਰਯਾਤ ਪੰਜਾਬ ਦੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਇੱਕ ਅਹਿਮ ਮੀਲ ਪੱਥਰ ਸਾਬਤ ਹੋਇਆ ਹੈ। ਸੂਬੇ ਦੇ ਨੀਮ-ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ ਐਕਸਪੋਰਟ ਕੀਤੀ ਗਈ ਲੀਚੀ ਇਸ ਖੇਤਰ ਦੇ ਅਨੁਕੂਲ ਮਾਹੌਲ ਕਰਕੇ ਆਪਣੇ ਗੂੜ੍ਹੇ ਲਾਲ ਰੰਗ ਅਤੇ ਚੋਖੀ ਮਿਠਾਸ ਕਾਰਨ ਮਸ਼ਹੂਰ ਹੈ । ਦੱਸ ਦੇਈਏ ਕਿ ਪੰਜਾਬ ਵਿੱਚ ਲੀਚੀ ਦੀ ਕਾਸ਼ਤ 3,250 ਹੈਕਟੇਅਰ ਰਕਬੇ ਵਿੱਚ ਕੀਤੀ ਜਾਂਦੀ ਹੈ, ਜਿਥੋਂ ਲਗਭਗ 13,000 ਮੀਟਰਕ ਟਨ ਸਾਲਾਨਾ ਲੀਚੀ ਦੀ ਪੈਦਾਵਾਰ ਹੁੰਦੀ ਹੈ, ਜਿਸ ਸਦਕਾ ਪੰਜਾਬ ਨੂੰ ਵਿਸ਼ਵ ਲੀਚੀ ਮੰਡੀ ਵਿੱਚ ਵੱਡੇ ਕਾਸ਼ਤਕਾਰ ਵਜੋਂ ਸਥਾਨ ਪ੍ਰਾਪਤ ਹੈ। ਮੀਟਿੰਗ ਵਿੱਚ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top