Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:53 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਿਆਂ ਦੀ ਰੋਕਥਾਮ ਲਈ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਗਠਿਤ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

ਨਸ਼ਿਆਂ ਦੀ ਰੋਕਥਾਮ ਲਈ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਗਠਿਤ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

ਨਸ਼ਿਆਂ ਦੀ ਰੋਕਥਾਮ ਲਈ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਗਠਿਤ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ
ਸੰਗਰੂਰ, 11 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਉਣ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੀ ਅਜਿਹੀਆਂ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅਜਿਹੀਆਂ ਵਿਲੇਜ ਡਿਫੈਂਸ ਕਮੇਟੀਆਂ ਭਾਈਚਾਰਕ ਸਾਂਝ, ਪੁਲਿਸ ਅਤੇ ਜਨਤਾ ਦਰਮਿਆਨ ਪਾੜਾ ਘਟਾਉਣ, ਪੁਲਿਸ ਨੂੰ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਲਾਭਦਾਇਕ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਡਿਫੈਂਸ ਕਮੇਟੀਆਂ ਆਮ ਪਬਲਿਕ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆਂ ਦੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਉਤਸ਼ਾਹਿਤ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਹਰਕਤਾਂ ਬਾਰੇ ਪੁਲਿਸ ਨਾਲ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਦਾ ਕੰਮ ਕਰਨਗੀਆਂ । ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਵਿਲੇਜ ਡਿਫੈਂਸ ਕਮੇਟੀਆਂ ਜ਼ਿਲ੍ਹਾ ਸੰਗਰੂਰ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਅਤੇ ਮੁੱਖ ਥਾਣਾ ਅਫ਼ਸਰਾਂ ਨਾਲ ਰਾਬਤਾ ਕਾਇਮ ਕਰਕੇ ਸਬੰਧਤ ਉਪ ਮੰਡਲ ਮੈਜਿਸਟਰੇਟ ਤੇ ਉਪ ਕਪਤਾਨ ਪੁਲਿਸ ਨਾਲ ਮਿਲ ਕੇ ਨਸ਼ੇ ਦੀ ਰੋਕਥਾਮ ਲਈ ਪੂਰੇ ਯਤਨ ਕਰਨਗੀਆਂ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਸ ਬਾਬਤ ਸਮੂਹ ਅਧਿਕਾਰੀ ਸਬ ਡਵੀਜਨ, ਥਾਣਾ, ਬਲਾਕ ਅਤੇ ਪਿੰਡ ਪੱਧਰ ਉੱਪਰ ਹਰ ਮਹੀਨੇ 2 ਮੀਟਿੰਗਾਂ ਕਰਨਗੇ ਤਾਂ ਜੋ ਲਗਾਤਾਰ ਪ੍ਰਗਤੀ ਦੀ ਸਮੀਖਿਆ ਹੋ ਸਕੇ।

Advertisement
Advertisement
Advertisement
Advertisement
Scroll to Top