Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:53 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਜਨਤਕ ਸਥਾਨਾਂ ਉੱਤੇ ਛਾਪਾਮਾਰੀ

ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਜਨਤਕ ਸਥਾਨਾਂ ਉੱਤੇ ਛਾਪਾਮਾਰੀ

ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਜਨਤਕ ਸਥਾਨਾਂ ਉੱਤੇ ਛਾਪਾਮਾਰੀ
ਸੰਗਰੂਰ, 11 ਜੁਲਾਈ : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਨੀਤ ਕੌਰ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ
ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ ਪੰਜਾਬ ਰਾਜ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਸਖਤ ਕਦਮ ਚੁੱਕਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਇਹਨਾਂ ਆਦੇਸ਼ਾਂ ਦੀ ਪਾਲਣਾ ਤਹਿਤ ਬੀਤੀ ਦਿਨ ਤੋਂ ਸੰਗਰੂਰ ਸ਼ਹਿਰ ਵਿਖੇ ਆਮ ਜਨਤਕ ਥਾਵਾਂ ਜਿਵੇਂ ਕਿ ਬਸ ਸਟੈਂਡ, ਰੇਲਵੇ ਸਟੇਸ਼ਨ, ਬਾਜ਼ਾਰ ਆਦਿ ਵਿਖੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੁਆਰਾ ਅਚਨਚੇਤ ਛਾਪਾਮਾਰੀ ਕੀਤੀ ਗਈ ਜਿਸ ਦੌਰਾਨ ਇੱਕ ਬੱਚਾ ਭੀਖ ਮੰਗਦਾ ਪਾਇਆ ਗਿਆ। ਉਨ੍ਹਾ ਦੱਸਿਆ ਕਿ ਬੱਚੇ ਦੇ ਮਾਤਾ-ਪਿਤਾ ਦੀ ਕੌਂਸਲਿੰਗ ਕਰਨ ਉਪਰੰਤ ਸਖਤ ਹਦਾਇਤਾਂ ਨਾਲ ਛੱਡ ਦਿੱਤਾ ਗਿਆ। ਜਿਲਾ ਬਾਲ ਸੁਰੱਖਿਆ ਅਫਸਰ ਨਵਨੀਤ ਕੌਰ ਤੂਰ ਵੱਲੋਂ ਉਨਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਛੋਟੇ ਬੱਚਿਆਂ ਤੋਂ ਬਾਲ ਭਿੱਖਿਆ ਨਾ ਕਰਵਾ ਕੇ ਸਕੂਲਾਂ ਵਿੱਚ ਪੜ੍ਹਨ ਲਈ ਭੇਜਿਆ ਜਾਵੇ। ਉਹਨਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਬਾਲ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ। ਜ਼ਿਲਾ ਪੱਧਰੀ ਟਾਸਕ ਫੋਰਸ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸੰਗਰੂਰ ਤੋਂ ਗਗਨਦੀਪ ਗਰਗ ਰੁਪਿੰਦਰ ਸਿੰਘ ,ਅਮਨਦੀਪ ਸਿੰਘ ਅਤੇ ਸਿਹਤ ਵਿਭਾਗ ਤੋਂ ਡਾਕਟਰ ਰਜਨੀਸ਼ ਅਤੇ ਸਿੱਖਿਆ ਵਿਭਾਗ ਤੋਂ ਯੁਗੇਸ਼ ਮਹਿਤਾ ਅਤੇ ਪੁਲਿਸ ਵਿਭਾਗ ਤੋਂ ਮਮਤਾ ਰਾਣੀ, ਜਗਸੀਰ ਸਿੰਘ ਅਤੇ ਬਾਲ ਭਲਾਈ ਕਮੇਟੀ ਤੋਂ ਮੈਂਬਰ ਸੁਖਵਿੰਦਰ ਸਿੰਘ ਨੇ ਹਿੱਸਾ ਲਿਆ।

Advertisement
Advertisement
Advertisement
Advertisement
Scroll to Top