Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:52 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿਖੇ ਕਰਵਾਈ ਗਈ ਪਲੇਸਮੈਂਟ ਡਰਾਈਵ

ਖ਼ਾਲਸਾ ਕਾਲਜ ਪਟਿਆਲਾ ਵਿਖੇ ਕਰਵਾਈ ਗਈ ਪਲੇਸਮੈਂਟ ਡਰਾਈਵ

ਖ਼ਾਲਸਾ ਕਾਲਜ ਪਟਿਆਲਾ ਵਿਖੇ ਕਰਵਾਈ ਗਈ ਪਲੇਸਮੈਂਟ ਡਰਾਈਵ
ਪਟਿਆਲਾ, 10 ਜੁਲਾਈ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਦੀ ਡਾ. ਗੰਡਾ ਸਿੰਘ ਕਰੀਅਰ ਗਾਈਡੈਂਸ, ਕਾਊਂਸਲਿੰਗ ਐਂਡ ਪਲੇਸਮੈਂਟ ਸੈੱਲ ਦੁਆਰਾ ਪਲੇਸਮੈਂਟ ਡਰਾਈਵ ਕਰਵਾਈ ਗਈ ਜਿਸ ਵਿੱਚ ਇਨਸੈਕਟੀਸਾਈਡ ਲਿਮਟਿਡ ਪ੍ਰੀਮੀਅਰ ਕਰੋਪ ਪ੍ਰੋਟੈਕਸ਼ਨ ਐਂਡ ਨਿਊਟਰੀਸ਼ਨ ਕੰਪਨੀ ਵੱਲੋਂ ਆਪਣੀ ਇਨਸੈਕਟੀਸਾਈਡ ਕੰਪਨੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਪਣੀ ਕੰਪਨੀ ਦੀਆਂ ਗਤੀਵਿਧੀਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਕੰਪਨੀ ਜੁਆਇੰਨ ਕਰਨ ਦੇ ਫਾਇਦੇ ਦੱਸੇ ਗਏ। ਉਸ ਤੋਂ ਬਾਅਦ ਬੀ.ਵਾਕ. ਐਗਰੀਕਲਚਰ, ਬੀ.ਐੱਸਸੀ ਐਗਰੀਕਲਚਰ ਅਤੇ ਐੱਮ.ਐੱਸਸੀ. ਐਗਰੀਕਲਚਰ ਦੇ ਵਿਦਿਆਰਥੀਆਂ ਦਾ ਵਾਕ ਇਨ ਇੰਟਰਵਿਊ ਲਿਆ ਗਿਆ। ਜਿਨਾਂ ਵਿੱਚੋਂ ਚਾਰ ਵਿਦਿਆਰਥੀ ਸਮਨਦੀਪ ਸਿੰਘ, ਅਮਨਵੀਰ ਸਿੰਘ, ਪ੍ਰੀਕਸਿਤ ਅਤੇ ਰਿਤਿਕ ਦੱਤਾ ਚੁਣੇ ਗਏ। ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਇਨਸੈਕਟੀਸਾਈਡ ਇੰਡੀਆ ਲਿਮਿਟਡ ਇੱਕ ਵਧੀਆ ਕੰਪਨੀ ਹੈ ਅਤੇ ਵਿਦਿਆਰਥੀ ਇਸ ਵਿੱਚ ਆਪਣਾ ਵਧੀਆ ਭਵਿੱਖ ਬਣਾ ਸਕਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਜਿੱਥੇ ਵੀ ਜਾਣ, ਆਪਣੇ ਕਾਲਜ ਅਤੇ ਮੈਨੇਜਮੈਂਟ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਕੰਪਨੀ ਦੇ ਮਾਰਕੀਟਿੰਗ ਮੈਨੇਜਰ ਕਰਮਜੀਤ ਸ਼ਰਮਾ ਅਤੇ ਮਾਰਕੀਟਿੰਗ ਡਿਵੈਲਪਮੈਂਟ ਅਫ਼ਸਰ ਹਰਿੰਦਰ ਸਿੰਘ ਗੰਡਾ ਦੇ ਨਾਲ ਕਾਲਜ ਦੇ ਡੀਨ ਪਲੇਸਮੈਂਟ ਪ੍ਰੋ. ਜਸਪ੍ਰੀਤ ਕੌਰ, ਕਨਵੀਨਰ ਡਾ. ਨਿਪੁੰਨਜੋਤ ਕੌਰ, ਟਰੇਨਿੰਗ ਅਤੇ ਪਲੇਸਮੈਂਟ ਅਫ਼ਸਰ ਡਾ. ਨਵਦੀਪ ਕੌਰ, ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ, ਪ੍ਰੋ. ਕਮਲੇਸ਼ ਕੁਮਾਰ, ਪ੍ਰੋ. ਲਖਵਿੰਦਰ ਸਿੰਘ, ਡਾ. ਪ੍ਰਦੀਪ ਕੁਮਾਰ ਸ੍ਰੀਵਾਸਤਵ ਅਤੇ ਪ੍ਰੋ. ਪਰਵਿੰਦਰ ਕੌਰ ਵੀ ਵਿਦਿਆਰਥੀਆਂ ਨਾਲ ਮੌਜੂਦ ਰਹੇ।

Advertisement
Advertisement
Advertisement
Advertisement
Scroll to Top