Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:48 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਦਿੜ੍ਹਬਾ ਵਿਖੇ ਬਣ ਰਹੇ ਸਬਡਵੀਜ਼ਨ ਕੰਪਲੈਕਸ ਅਤੇ  ਨੇਚਰ ਪਾਰਕ ਦੇ ਕੰਮ ਦੇ ਜਾਇਜ਼ੇ ਲਈ ਕੀਤਾ ਦੌਰਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਦਿੜ੍ਹਬਾ ਵਿਖੇ ਬਣ ਰਹੇ ਸਬਡਵੀਜ਼ਨ ਕੰਪਲੈਕਸ ਅਤੇ ਨੇਚਰ ਪਾਰਕ ਦੇ ਕੰਮ ਦੇ ਜਾਇਜ਼ੇ ਲਈ ਕੀਤਾ ਦੌਰਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਦਿੜ੍ਹਬਾ ਵਿਖੇ ਬਣ ਰਹੇ ਸਬਡਵੀਜ਼ਨ ਕੰਪਲੈਕਸ ਅਤੇ ਨੇਚਰ ਪਾਰਕ ਦੇ ਕੰਮ ਦੇ ਜਾਇਜ਼ੇ ਲਈ ਕੀਤਾ ਦੌਰਾ
ਡੀ.ਸੀ. ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਦੀ ਇਮਾਰਤ ਦੀ ਉਸਾਰੀ ਦਾ ਕੰਮ ਇੱਕ ਮਹੀਨੇ ਦੇ ਅੰਦਰ-ਅੰਦਰ ਪੂਰਾ ਕਰਨ ਦੀ ਹਦਾਇਤ
ਦਿੜ੍ਹਬਾ/ਸੰਗਰੂਰ, 10 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿੜ੍ਹਬਾ ਦੇ ਲੋਕਾਂ ਦੀ ਸੁਵਿਧਾ ਲਈ ਫੋਰੇਸਟ ਨੇਚਰ ਪਾਰਕ ਅਤੇ ਸਬ ਡਵੀਜ਼ਨਲ ਕੰਪਲੈਕਸ ਦੀ ਨਵੀਂ ਇਮਾਰਤ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਸਦੇ ਕੰਮ ਦੀ ਪ੍ਰਗਤੀ ਦੇ ਨਿਰੀਖਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅੱਜ ਸਥਾਨਕ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਨਾਗਰਿਕਾਂ ਨੂੰ ਸਮਾਂਬੱਧ ਅਤੇ ਸੁਖਾਲੀਆਂ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਲਈ ਅਜਿਹੀਆਂ ਆਧੁਨਿਕ ਇਮਾਰਤਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਲੋਕਾਂ ਦੀ ਸੁਵਿਧਾ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੇਚਰ ਪਾਰਕ ਬਣਾਏ ਜਾ ਰਹੇ ਹਨ । ਡਿਪਟੀ ਕਮਿਸ਼ਨਰ ਨੇ 10.68 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਬਣਾਈ ਜਾ ਰਹੀ ਇਮਾਰਤ ਦਾ ਨਿਰੀਖਣ ਕਰਨ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਦੀ ਇਮਾਰਤ ਦੀ ਉਸਾਰੀ ਦਾ ਕੰਮ ਇੱਕ ਮਹੀਨੇ ਦੇ ਅੰਦਰ-ਅੰਦਰ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਮਾਰਤ ਦੇ ਨਿਰਮਾਣ ਦੌਰਾਨ ਕੰਮ ਅਤੇ ਵਰਤੇ ਜਾਣ ਵਾਲੇ ਸਾਮਾਨ ਦੀ ਗੁਣਵੱਤਾ ਨੂੰ ਸਹੀ ਰੱਖਿਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਐਸ.ਡੀ.ਐਮ.ਦਿੜ੍ਹਬਾ ਰਾਜੇਸ਼ ਸ਼ਰਮਾ ਨੂੰ ਹਦਾਇਤ ਕੀਤੀ ਕਿ ਉਹ ਲਗਾਤਾਰ ਇਮਾਰਤ ਦੇ ਨਿਰਮਾਣ ਦੇ ਕੰਮ ਉੱਪਰ ਨਿਗਰਾਨੀ ਰੱਖਣ ਅਤੇ ਥੋੜ੍ਹੇ-ਥੋੜ੍ਹੇ ਵਕਫ਼ੇ ਬਾਅਦ ਖੁਦ ਇੱਥੇ ਪਹੁੰਚ ਕੇ ਕੰਮ ਦਾ ਜਾਇਜ਼ਾ ਲੈਂਦੇ ਰਹਿਣ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ. ਰਾਮਪ੍ਰੀਤ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top