Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:49 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭੇਡਾਂ-ਬੱਕਰੀਆਂ ਦੇ ਮਰਨ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ 8.30 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭੇਡਾਂ-ਬੱਕਰੀਆਂ ਦੇ ਮਰਨ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ 8.30 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭੇਡਾਂ-ਬੱਕਰੀਆਂ ਦੇ ਮਰਨ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ 8.30 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ
ਵਿਧਾਇਕ ਭਰਾਜ ਨੇ ਤੂੜੀ ਸੜਨ ਅਤੇ ਸ਼ੈੱਡ ਦੇ ਹੋਏ ਨੁਕਸਾਨ ਦੇ 2 ਹੋਰ ਵੱਖ-ਵੱਖ ਮਾਮਲਿਆਂ ਲਈ ਵੀ ਦਿੱਤੀ ਵਿੱਤੀ ਸਹਾਇਤਾ
ਰਾਮਗੜ੍ਹ/ਭਵਾਨੀਗੜ/ਸੰਗਰੂਰ, 10 ਜੁਲਾਈ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਰਾਮਗੜ੍ਹ ਵਿਖੇ ਪਿਛਲੇ ਦਿਨੀਂ ਅੱਗ ਦੀ ਲਪੇਟ ਵਿੱਚ ਆਉਣ ਨਾਲ ਭੇਡਾਂ ਅਤੇ ਬੱਕਰੀਆਂ ਮਰਨ ਦੇ ਮਾਮਲੇ ਵਿੱਚ ਮਾਲਕ ਮਹਿੰਦਰ ਸਿੰਘ ਪੁੱਤਰ ਸਾਧੂ ਸਿੰਘ ਨੂੰ ਪੰਜਾਬ ਸਰਕਾਰ ਦੀ ਤਰਫੋਂ ਨੁਕਸਾਨ ਦੇ ਮੁਆਵਜ਼ੇ ਵਜੋਂ 8 ਲੱਖ 30 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਭੇਂਟ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਤੂੜੀ ਸੜਨ ਅਤੇ ਅੱਗ ਕਾਰਨ ਹੀ ਹੋਏ ਸ਼ੈੱਡ ਦੇ ਨੁਕਸਾਨ ਦੇ 2 ਹੋਰਨਾਂ ਵੱਖ-ਵੱਖ ਮਾਮਲਿਆਂ ਲਈ ਕ੍ਰਮਵਾਰ 1 ਲੱਖ 12 ਹਜ਼ਾਰ ਅਤੇ 19 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ । ਵਿਧਾਇਕ ਭਰਾਜ ਨੇ ਦੱਸਿਆ ਕਿ ਗੁਰਚਰਨ ਸਿੰਘ ਪੁੱਤਰ ਇੰਦਰ ਸਿੰਘ ਦੇ ਸ਼ੈੱਡ ਅਤੇ ਰਾਜਦੀਪ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਘਨੌੜ ਜੱਟਾਂ ਦੇ ਤੂੜੀ ਵਾਲੇ ਕੁੱਪ ਨੂੰ ਅੱਗ ਲੱਗ ਜਾਣ ਕਾਰਨ ਇਨ੍ਹਾਂ ਦਾ ਕਾਫ਼ੀ ਨੁਕਸਾਨ ਹੋ ਗਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਮੁਸ਼ਕਿਲ ਦੇ ਦੌਰ ਵਿੱਚ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹਦੀ ਆਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉੱਦਮ ਸਦਕਾ ਕੁਝ ਹੀ ਸਮੇਂ ਵਿੱਚ ਸਬੰਧਤ ਵਿਅਕਤੀਆਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਦੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਦੀ ਜਿਹੜੀ ਡਿਊਟੀ ਲਗਾਈ ਗਈ ਹੈ ਕਿ ਉਹ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਦੇ ਸਾਰਥਕ ਨਤੀਜੇ ਵੀ ਨਿਕਲ ਕੇ ਸਾਹਮਣੇ ਆ ਰਹੇ ਹਨ।

Advertisement
Advertisement
Advertisement
Advertisement
Scroll to Top