Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:53 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਅਕਾਲੀ ਦਲ ਵਲੋਂ ਏ. ਡੀ. ਪੀ. ਪ੍ਰਸ਼ਟ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਕੀਤੇ ਜਾਣ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਵਲੋਂ ਏ. ਡੀ. ਪੀ. ਪ੍ਰਸ਼ਟ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਕੀਤੇ ਜਾਣ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਵਲੋਂ ਏ. ਡੀ. ਪੀ. ਪ੍ਰਸ਼ਟ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਕੀਤੇ ਜਾਣ ਦੀ ਮੰਗ
ਚੰਡੀਗੜ੍ਹ -ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿਚ ਖੇਤੀ ਵਿਕਾਸ ਅਧਿਕਾਰੀਆਂ (ਏ. ਡੀ. ਓਜ਼) ਦੀ ਚੋਣ ਲਈ ਪ੍ਰਸ਼ਨ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਮੀਦਵਾਰਾਂ ਵਲੋਂ ਲਾਏ ਗਏ ਦੋਸ਼ਾਂ ਦੇ ਬਾਵਜੂਦ ਭਰਤੀ ਪ੍ਰੀਖਿਆ ਨੂੰ ਰੱਦ ਕਰਨ ਕਰਨ ਲਈ ਕੋਈ ਕਾਰਵਾਈ ਨਹੀਂ ਕਰ ਰਹੀ ਹੈ । ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਿਦਿਆਰਥੀਆਂ ਨੇ ਸਾਫ ਤੌਰ ’ਤੇ ਕਿਹਾ ਹੈ ਕਿ ਖੇਤੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਪੇਪਰ ਲੀਕ ਕਰਨ ਲਈ 32 ਲੱਖ ਰੁਪਏ ਦੀ ਰਿਸ਼ਵਤ ਲਈ ਹੈ। ਉਨ੍ਹਾਂ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਈ ਮੇਲ ਕੀਤਾ, ਇਥੇ ਤੱਕ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਵੀ ਮੰਗ ਪੱਤਰ ਸੌਂਪਿਆ ਪਰ ਸਰਕਾਰ ਇਸ ਮਾਮਲੇ ਵਿਚ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਰਹੀ ਹੈ । ਉਨ੍ਹਾਂ ਮੰਗ ਕੀਤੀ ਕਿ ਪੇਪਰ ਮੁੜ ਕਰਵਾਇਆ ਜਾਵੇ ਅਤੇ ਤੁਰੰਤ ਮਾਮਲਾ ਦਰਜ ਕੀਤਾ ਜਾਵੇ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬੇਹੱਦ ਬਦਕਿਸਮਤੀ ਦੀ ਗੱਲ ਹੈ ਕਿ ਚਾਰ ਸਾਲ ਦੇ ਅੰਤਰਾਲ ਤੋਂ ਬਾਅਦ 200 ਏ. ਡੀ. ਓਜ਼ ਦੀ ਭਰਤੀ ਵਾਲਾ ਪੇਪਰ ਲੀਕਾ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਪ੍ਰੀਖਿਆ ਪ੍ਰਕਿਰਿਆ ਦੀ ਅਖੰਡਤਾ ਘੱਟ ਹੋਈ ਬਲਕਿ ਪੇਪਰ ਆਯੋਜਿਤ ਕਰਨ ਵਾਲੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ. ਐਸ. ਸੀ.) ਵਿਚ ਲੋਕਾਂ ਦਾ ਵਿਸ਼ਵਾਸ਼ ਵੀ ਖਤਮ ਹੋ ਗਿਆ। ਇਸ ਤੋਂ ਪਹਿਲਾਂ ਵੀ ਐਮ. ਬੀ. ਬੀ. ਐਸ. ਅਤੇ ਬੀ. ਡੀ. ਐਸ. ਵਿਚ ਪ੍ਰਵੇਸ਼ ਲਈ ਯੋਗਤਾ ਲਈ ਪ੍ਰੀਖਿਆ ਅਤੇ ਯੂ. ਜੀ. ਸੀ. ਨੈਟ ਪ੍ਰੀਖਿਆ ਸਮੇਤ ਕਈ ਪੇਪਰ ਲੀਕ ਹੋ ਚੁੱਕੇ ਹਨ। ਇਹ ਵਿਦਿਆਰਥੀਆਂ ਲਈ ਬਹੁਤ ਵੱਡਾ ਝਟਕਾ ਹੈ ਅਤੇ ਇਸ ਨਾਲ ਵਿਦਿਆਰਥੀਆਂ ਵਿਚ ਅਸੁਰੱਖਿਆ ਅਤੇ ਅਸ਼ਾਂਤੀ ਵੀ ਪੈਦਾ ਹੋ ਸਕਦੀ ਹੈ।

Advertisement
Advertisement
Advertisement
Advertisement
Scroll to Top