Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:52 pm

+91 90915 01313 , +91 90916 01313

punjabbanni@gmail.com
punjabbani@yahoo.com

ਆਂਗਨਵਾੜੀ ਕੇਦਰਾਂ ’ਚ ਦਿੱਤੀ ਜਾ ਰਹੀ ਘਟੀਆ ਸਮੱਗਰੀ`, ਹਰਗੋਬਿੰਦ ਕੌਰ ਨੇ ਆਪ ਸਰਕਾਰ ’ਤੇ ਲਾਇਆ ਦੋਸ਼

ਆਂਗਨਵਾੜੀ ਕੇਦਰਾਂ ’ਚ ਦਿੱਤੀ ਜਾ ਰਹੀ ਘਟੀਆ ਸਮੱਗਰੀ`, ਹਰਗੋਬਿੰਦ ਕੌਰ ਨੇ ਆਪ ਸਰਕਾਰ ’ਤੇ ਲਾਇਆ ਦੋਸ਼

ਆਂਗਨਵਾੜੀ ਕੇਦਰਾਂ ’ਚ ਦਿੱਤੀ ਜਾ ਰਹੀ ਘਟੀਆ ਸਮੱਗਰੀ`, ਹਰਗੋਬਿੰਦ ਕੌਰ ਨੇ ਆਪ ਸਰਕਾਰ ’ਤੇ ਲਾਇਆ ਦੋਸ਼
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਹੈ ਕਿ ਆਪ ਸਰਕਾਰ ਨੇ ਜਾਣ ਬੁੱਝ ਕੇ ਵੇਰਕਾ ਤੋਂ ਪਾਊਡਰ ਵਾਲਾ ਦੁੱਧ, ਘੀ ਅਤੇ ਪੰਜੀਰੀ ਦੀ ਸਪਲਾਈ ਦੀ ਜ਼ਿੰਮੇਵਾਰੀ ਖੋਹ ਕੇ ਇਸਦਾ ਠੇਕਾ ਇਕ ਨਿੱਜੀ ਕੰਪਨੀ ਮਾਰਕਫੈੱਡ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਨਿੱਜੀ ਕੰਪਨੀ ਘਟੀਆ ਪੈਕਡ ਸਮੱਗਰੀ ਦੀ ਸਪਲਾਈ ਕਰ ਰਹੀ ਹੈ ਅਤੇ ਇਥੇ ਤੱਕ ਕਿ ਉਸ ਨੇ ਘੀ ਦੀ ਜਗ੍ਹਾ ਰਿਫਾਈਡ ਤੇਲ ਦਾ ਇਸਤੇਮਾਲ ਕੀਤਾ ਹੈ।
ਉਨ੍ਹਾਂ ਸੂਬਾ ਸਰਕਾਰ ’ਤੇ ਆਂਗਨਵਾੜੀ ਕੇਦਰਾਂ ’ਚ ਬੱਚਿਆਂ ਨੂੰ ਖਾਣ-ਪੀਣ ਲਈ ਘਟੀਆ ਉਤਪਾਦ ਵੰਡਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਸੂਬੇ ਦੀ ਵੱਡੀ ਤੇ ਅਹਿਮ ਸਹਿਕਾਰੀ ਸੰਸਥਾ ਵੇਰਕਾ ਦੀ ਥਾਂ ਇੱਕ ਨਿੱਜੀ ਕੰਪਨੀ ਨੂੰ ਚੁਣ ਲਿਆ ਹੈ। ਹਰਗੋਬਿੰਦ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਇਸ ਕੰਪਨੀ ਨੂੰ ਹਿਮਾਚਲ ਪ੍ਰਦੇਸ਼ ਵਿਚ ਕਾਲੀ ਸੂਚੀ ਵਿਚ ਪਾਇਆ ਗਿਆ ਹੈ ਅਤੇ ਇਥੇ ਤੱਕ ਕਿ ਵੇਰਕਾ ਨੇ ਵੀ ਪਹਿਲਾਂ ਇਸ ਦੇ ਉਤਪਾਦਾਂ ਨੂੰ ਖਾਰਜ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵੱਡੇ ਪੱਧਰ ’ਤੇ ਹੈ ਕਿਉਂਕਿ ਆਂਗਨਵਾੜੀ ਵਰਕਰਾਂ ਵੱਲੋਂ ਸਾਲਾਨਾ 500 ਤੋਂ 600 ਕਰੋੜ ਰੁਪਏ ਦੀ ਸਮੱਗਰੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਆਂਗਨਵਾੜੀ ਸਹਾਇਕ ਬੇਰੁਜ਼ਗਾਰ ਹੋ ਗਏ ਹਨ।ਉਨ੍ਹਾਂ ਦੱਸਿਆ ਕਿ ਕਿਵੇਂ ਕਾਂਗਰਸ ਸਰਕਾਰ ਨੇ 2005 ਵਿਚ ਆਂਗਨਵਾੜੀ ਰਾਸ਼ਨ ਵੀ ਬੰਦ ਕਰ ਦਿੱਤਾ ਸੀ ਪਰ ਵਰਕਰਾਂ ਨੇ ਇਸ ਨੂੰ ਫਿਰ ਤੋਂ ਸ਼ੁਰੂ ਕਰਨ ਲਈ ਲਗਾਤਾਰ ਅੰਦੋਲਨ ਕੀਤਾ ਸੀ। ਬੀਬੀ ਹਰਗੋਬਿੰਦ ਕੌਰ ਨੇ ‘ਆਪ’ ਸਰਕਾਰ ’ਤੇ ਉਨ੍ਹਾਂ ਦੇ ਖ਼ਿਲਾਫ਼ ਰਾਜਨੀਤਕ ਬਦਲਾਖੋਰੀ ਦਾ ਵੀ ਦੋਸ਼ ਲਾਇਆ ਕਿਉਂਕਿ ਉਨ੍ਹਾਂ ਨੇ ਘਟੀਆ ਸਮੱਗਰੀ ਦੀ ਸਪਲਾਈ ਦੇ ਖ਼ਿਲਾਫ਼ ਸ਼ਿਕਾਇਤ ਕਰਨ ਵਾਲੀਆਂ ਮਹਿਲਾਵਾਂ ਅਤੇ ਬੱਚਿਆਂ ਦੀ ਆਵਾਜ਼ ਚੁੱਕੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ 2023 ’ਚ ਵਾਧੂ ਛੁੱਟੀ ਲੈਣ ਦੇ ਆਧਾਰ ’ਤੇ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ, ਜੋ ਨਿਰਧਾਰਿਤ ਮਾਪਦੰਡਾਂ ਦੇ ਖ਼ਿਲਾਫ਼ ਵੀ ਹੈ।

Advertisement
Advertisement
Advertisement
Advertisement
Scroll to Top