Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 5:25 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਬੂਟੇ ਲਾਉਣ : ਮੁੱਖ ਮੰਤਰੀ

ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਬੂਟੇ ਲਾਉਣ : ਮੁੱਖ ਮੰਤਰੀ

ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਬੂਟੇ ਲਾਉਣ : ਮੁੱਖ ਮੰਤਰੀ
ਚੰਡੀਗੜ੍ਹ/ਜਲੰਧਰ : ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਬੂਟੇ ਲਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ’ਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ’ਚ ਤਕਰੀਬਨ 3 ਕਰੋੜ ਬੂਟੇ ਲਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ’ਚ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ’ਚ ਬਦਲਣ ਲਈ ਸਰਗਰਮ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ’ਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ’ਚ ਹਰਿਆਵਲ ਅਧੀਨ ਰਕਬਾ ਵਧਾਉਣ ’ਚ ਵੀ ਵੱਡੀ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕੁੱਲ 1.2 ਕਰੋੜ ਬੂਟੇ ਲਾਏ ਗਏ ਸਨ ਤੇ ਇਸ ਸਾਲ ਇਹ ਟੀਚਾ ਵਧਾ ਕੇ 3 ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਬੂਟੇ ਲਾਉਣ ਦੀ ਇਸ ਮੁਹਿੰਮ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ’ਚ ਜੰਗਲਾਤ ਅਧੀਨ ਖੇਤਰ ਨੂੰ ਵਧਾਇਆ ਜਾ ਸਕੇ।

Advertisement
Advertisement
Advertisement
Advertisement
Scroll to Top