Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:36 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਕੀਤਾ ਹਾਥਰਸ ਮਾਮਲੇ ਦੀ ਜਾਂਚ ਸਬੰਧੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ

ਸੁਪਰੀਮ ਕੋਰਟ ਨੇ ਕੀਤਾ ਹਾਥਰਸ ਮਾਮਲੇ ਦੀ ਜਾਂਚ ਸਬੰਧੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ

ਸੁਪਰੀਮ ਕੋਰਟ ਨੇ ਕੀਤਾ ਹਾਥਰਸ ਮਾਮਲੇ ਦੀ ਜਾਂਚ ਸਬੰਧੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
ਨਵੀਂ ਦਿੱਲੀ, 12 ਜੁਲਾਈ : ਹਾਥਰਸ ਭਗਦੜ ਮਾਮਲੇ ਦੀ ਜਾਂਚ ਕਰਾਉਣ ਸਬੰਧੀ ਪਟੀਸ਼ਨ ’ਤੇ ਅੱਜ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਮਾਨਯੋਗ ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਇਲਾਹਾਬਾਦ ਹਾਈ ਕੋਰਟ ਦਾ ਰੁਖ਼ ਕਰਨ ਲਈ ਕਿਹਾ ਹੈ। 2 ਜੁਲਾਈ ਨੂੰ ਹੋਈ ਇਸ ਭਗਦੜ ਵਿੱਚ 121 ਵਿਅਕਤੀਆਂ ਦੀ ਮੌਤ ਹੋ ਗਈ ਸੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪ੍ਰੇਸ਼ਾਨ ਕਰਨ ਵਾਲੀਆਂ ਹਨ ਪਰ ਹਾਈ ਕੋਰਟ ਅਜਿਹੇ ਮਾਮਲਿਆਂ ਦਾ ਨਿਬੇੜਾ ਕਰਨ ਦੇ ਸਮਰੱਥ ਹੈ। ਬੈਂਚ ਨੇ ਕਿਹਾ, ‘‘ਬੇਸ਼ੱਕ, ਇਹ ਪ੍ਰੇਸ਼ਾਨ ਕਰਨ ਵਾਲੀਆਂ ਘਟਨਾਵਾਂ ਹਨ। ਆਮ ਤੌਰ ’ਤੇ ਅਜਿਹੀਆਂ ਘਟਨਾਵਾਂ ਨੂੰ ਵੱਡਾ ਮੁੱਦਾ ਬਣਾਉਣ ਵਾਸਤੇ ਪਟੀਸ਼ਨਾਂ ਦਾਇਰ ਕੀਤੀਆਂ ਜਾਂਦੀਆਂ ਹਨ। ਹਾਈ ਕੋਰਟ ਅਜਿਹੇ ਮਾਮਲਿਆਂ ਦਾ ਨਿਬੇੜਾ ਕਰ ਸਕਦਾ ਹੈ। ਪਟੀਸ਼ਨ ਖਾਰਜ ਕੀਤੀ ਜਾਂਦੀ ਹੈ।’’ ਅਦਾਲਤ ਨੇ ਪਟੀਸ਼ਨਰ ਵਿਸ਼ਾਲ ਤਿਵਾੜੀ ਨੂੰ ਹਾਥਰਸ ਭਗਦੜ ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਇਲਾਹਾਬਾਦ ਹਾਈ ਕੋਰਟ ਦਾ ਰੁਖ਼ ਕਰਨ ਲਈ ਕਿਹਾ।

Advertisement
Advertisement
Advertisement
Advertisement
Scroll to Top