Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 4:42 am

+91 90915 01313 , +91 90916 01313

punjabbanni@gmail.com
punjabbani@yahoo.com

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ 9 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ ਲਾਭ
ਚੰਡੀਗੜ੍ਹ, 12 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ,ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮਲੇਰਕੋਟਲਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਅਨੁਸੂਚਿਤ ਜਾਤੀਆਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 6314 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 01, ਫਰੀਦਕੋਟ ਦੇ 482, ਗੁਰਦਾਸਪੁਰ ਦੇ 757, ਹੁਸ਼ਿਆਰਪੁਰ ਦੇ 1356, ਮਲੇਰਕੋਟਲਾ ਦੇ 253, ਮੋਗਾ ਦੇ 817, ਸ੍ਰੀ ਮੁਕਤਸਰ ਸਾਹਿਬ ਦੇ 935, ਸੰਗਰੂਰ ਦੇ 854 ਅਤੇ ਤਰਨਤਾਰਨ ਦੇ 859 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ । ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ ।

Advertisement
Advertisement
Advertisement
Advertisement
Scroll to Top