Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 1:56 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਚੰਡੀਗੜ੍ਹ, 11 ਜੁਲਾਈ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਸੂਬੇ ਵਿੱਚ ਕੌਮੀ ਮਾਰਗਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਸਮੀਖਿਆ ਮੀਟਿੰਗ ਦੌਰਾਨ ਕੈਬਿਨਟ ਮੰਤਰੀ ਸ. ਹਰਭਜਨ ਸਿੰਘ ਨੇ ਗ੍ਰੀਨਫੀਲਡ ਐਕਸਪ੍ਰੈਸਵੇਅ ਦੇ ਨਿਰਮਾਣ, ਮੌਜੂਦਾ ਸੜਕਾਂ ਦੇ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ। ਉਨ੍ਹਾਂ ਮੁਸਾਫਰਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਇਨ੍ਹਾਂ ਕਾਰਜ਼ਾਂ ਦੀ ਗੁਣਵੱਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ । ਕੈਬਿਨਟ ਮੰਤਰੀ ਨੇ ਪੀ.ਡਬਲਯੂ.ਡੀ, ਐਮ. ਓ. ਆਰ.ਟੀ.ਐਚ ਅਤੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਨਾਜ਼ੁਕ ਪ੍ਰੋਜੈਕਟਾਂ ਨੂੰ ਪੂਰਾ ਕਰਨ, ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਅਤੇ ਸਥਾਨਕ ਅਥਾਰਟੀਆਂ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਹਾਈਵੇਅ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਪ੍ਰਭਾਵਿਤ ਕਰਨ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ । ਸ. ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਸੁਚਾਰੂ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ । ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਪ੍ਰਿਯਾਂਕ ਭਾਰਤੀ, ਮੁੱਖ ਇੰਜਨੀਅਰ ਲੋਕ ਨਿਰਮਾਣ ਵਿਭਾਗ (ਬੀ.ਐਂਡ ਆਰ.) ਸ. ਜੇ.ਐਸ. ਤੁੰਗ, ਐਮ.ਓ.ਆਰ.ਟੀ.ਐਚ ਅਤੇ ਐਨ.ਐਚ.ਏ.ਆਈ ਦੇ ਨੁਮਾਇੰਦੇ, ਅਤੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top