Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 1:56 am

+91 90915 01313 , +91 90916 01313

punjabbanni@gmail.com
punjabbani@yahoo.com

ਕਲਾ ਬਾਰੇ ਸਲਾਹੀਅਤ ਹਰ ਖੇਤਰ ਦੇ ਵਿਦਿਆਰਥੀ ਲਈ ਜ਼ਰੂਰੀ ਹੈ: ਡਾ. ਅੰਜੂ ਬਾਲਾ

ਕਲਾ ਬਾਰੇ ਸਲਾਹੀਅਤ ਹਰ ਖੇਤਰ ਦੇ ਵਿਦਿਆਰਥੀ ਲਈ ਜ਼ਰੂਰੀ ਹੈ: ਡਾ. ਅੰਜੂ ਬਾਲਾ

ਕਲਾ ਬਾਰੇ ਸਲਾਹੀਅਤ ਹਰ ਖੇਤਰ ਦੇ ਵਿਦਿਆਰਥੀ ਲਈ ਜ਼ਰੂਰੀ ਹੈ: ਡਾ. ਅੰਜੂ ਬਾਲਾ
-ਪੰਜਾਬੀ ਯੂਨੀਵਰਸਿਟੀ ਦੇ ਈ. ਐੱਮ. ਆਰ. ਸੀ. ਵਿਖੇ ਕਰਵਾਇਆ ‘ਮਨੁੱਖੀ ਜ਼ਿੰਦਗੀ ਵਿੱਚ ਕਲਾ ਦੀ ਸਲਾਹੀਅਤ’ ਵਿਸ਼ੇ ਉੱਤੇ ਪ੍ਰੋਗਰਾਮ
ਪਟਿਆਲਾ, 11 ਜੁਲਾਈ : ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਸਥਿਤ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਵਿਖੇ ‘ਮਨੁੱਖੀ ਜ਼ਿੰਦਗੀ ਵਿੱਚ ਕਲਾ ਦੀ ਸਲਾਹੀਅਤ’ ਵਿਸ਼ੇ ਉੱਤੇ ਸੰਵਾਦ ਰਚਾਇਆ ਗਿਆ। ‘ਡਾ. ਰਵੀ ਖੋਜ ਸਕੂਲ’ ਦੇ ਸਹਿਯੋਗ ਨਾਲ਼ ਕਰਵਾਏ ਇਸ ਪ੍ਰੋਗਰਾਮ ਵਿੱਚ ਖਾਲਸਾ ਕਾਲਜ ਚੰਡੀਗੜ੍ਹ ਤੋਂ ਪੁੱਜੇ ਡਾ. ਅੰਜੂ ਬਾਲਾ ਨੇ ਯੂਨੀਵਰਸਿਟੀ ਦੇ ਖੋਜਾਰਥੀਆਂ ਨਾਲ਼ ਵਿਸ਼ੇਸ਼ ਸੰਵਾਦ ਰਚਾਇਆ। ਉਨ੍ਹਾਂ ਪੰਜਾਬ ਵਿਚਲੀ ਕਲਾ ਦੇ ਇਤਿਹਾਸ, ਕਲਾ ਦੇ ਹਾਲਾਤ ਅਤੇ ਕਲਾ ਨੂੰ ਸਮਝਣ ਅਤੇ ਮਾਣਨ ਲਈ ਲੋੜੀਂਦੀ ਸਲਾਹੀਅਤ ਬਾਰੇ ਆਪਣੀ ਗੱਲ ਕੀਤੀ। ਜ਼ਿਕਰਯੋਗ ਹੈ ਕਿ ਡਾ. ਅੰਜੂ ਨੇ ਵੀਹਵੀਂ ਸਦੀ ਦੀ ਸ਼ੁਰੂਆਤ ਵਿੱਚ ਪੰਜਾਬ ਦੇ ਕਲਾ ਅਤੇ ਸਾਹਿਤ ਖੇਤਰ ਦੀਆਂ ਪਹਿਲਕਦਮੀਆਂ ਨੂੰ ਅਧਾਰ ਬਣਾ ਕੇ ਖੋਜ ਕਾਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚੋਂ ਨਜ਼ਰ ਆਉਂਦਾ ਹੈ ਕਿ ਇੱਥੋਂ ਦੀ ਕਲਾ, ਸਾਹਿਤ ਅਤੇ ਗਿਆਨ ਵਿਗਿਆਨ ਦੇ ਹੋਰ ਖੇਤਰਾਂ ਦਾ ਆਪਸ ਵਿੱਚ ਗੂੜ੍ਹਾ ਰਿਸ਼ਤਾ ਰਿਹਾ ਹੈ। ਉਨ੍ਹਾਂ ਉਸ ਸਮੇਂ ਦੇ ਵੱਡੇ ਕਲਾਕਾਰਾਂ ਅਤੇ ਵਿਗਿਆਨੀਆਂ ਦੀਆਂ ਆਪਸੀ ਦੋਸਤੀਆਂ ਬਾਰੇ ਗੱਲ ਕਰਦਿਆਂ ਬੀ. ਐੱਸ. ਸਾਨਿਆਲ, ਰੁਚੀ ਰਾਮ ਸਾਹਨੀ ਆਦਿ ਦਾ ਵਿਸ਼ੇਸ਼ ਤੌਰ ਉੱਤੇ ਜ਼ਿਕਰ ਕੀਤਾ। ਉਸ ਸਮੇਂ ਦੇ ਮਾਹੌਲ ਵਿੱਚ ਸਮਰੱਥ ਅਦਾਰਿਆਂ ਦੇ ਹੋਂਦ ਵਿੱਚ ਆਉਣ ਅਤੇ ਦੇਸ ਵੰਡ ਉਪਰੰਤ ਲਗਾਤਾਰਤਾ ਵਿੱਚ ਅੱਗੇ ਵਧਣ ਬਾਰੇ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕਲਾ ਨੂੰ ਸਮਝਣਾ ਅਤੇ ਕਲਾ ਸੰਬੰਧੀ ਸਲਾਹੀਅਤ ਪੈਦਾ ਕਰਨਾ ਹਰ ਖੇਤਰ ਦੇ ਵਿਦਿਆਰਥੀ ਲਈ ਜ਼ਰੂਰੀ ਹੈ ਜੋ ਉਸ ਨੂੰ ਬਿਹਤਰ ਇਨਸਾਨ ਬਣਾਉਣ ਵਿੱਚ ਮਦਦ ਕਰਦਾ ਹੈ। ਕਲਾ ਨੂੰ ਜ਼ਿੰਦਗੀ ਵਿੱਚੋਂ ਮਨਫ਼ੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿੱਥੇ ਕਲਾ ਦੇ ਵਧਾਰੇ ਦੀ ਜ਼ਰੂਰਤ ਹੈ ਉੱਥੇ ਕਲਾ ਨਾਲ਼ ਜੁੜੀ ਵਿਰਾਸਤ ਨੂੰ ਸਮਝਣ ਦੀ ਵੀ ਲੋੜ ਹੈ।
ਈ. ਐੱਮ. ਆਰ. ਸੀ. ਦੇ ਡਾਇਰੈਕਟਰ ਦਲਜੀਤ ਅਮੀ ਨੇ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਯੂਨੀਵਰਸਿਟੀ ਜਿਹੇ ਅਦਾਰਿਆਂ ਵਿੱਚ ਅਜਿਹੇ ਵਿਸ਼ਿਆਂ ਉੱਤੇ ਨਿਰੰਤਰ ਸੰਵਾਦ ਹੋਣਾ ਜ਼ਰੂਰੀ ਹੈ। ਅਜਿਹਾ ਹੋਣਾ ਯੂਨੀਵਰਸਿਟੀ ਦੇ ਮਨੋਰਥ ਨਾਲ਼ ਮੇਲ ਖਾਂਦੀ ਗੱਲ ਹੈ ਕਿਉਂਕਿ ਜਦੋਂ ਵੱਖ-ਵੱਖ ਵਿਸ਼ੇ ਪੜ੍ਹ ਰਹੇ ਵਿਦਿਆਰਥੀ ਜਦੋਂ ਇਕੱਠੇ ਹੋ ਕੇ ਕਲਾ ਦੀ ਸਲਾਹੀਅਤ ਹਾਸਿਲ ਕਰਦੇ ਹਨ ਤਾਂ ਇਹ ਉਨ੍ਹਾਂ ਦੇ ਬਿਹਤਰ ਬਣਨ ਵਿੱਚ ਸਹਾਈ ਹੁੰਦਾ ਹੈ।
ਇਸ ਮੌਕੇ ਪੰਜਾਬੀ ਵਿਭਾਗ ਤੋਂ ਪ੍ਰੋ. ਸੁਰਜੀਤ ਸਿੰਘ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ। ਉਨ੍ਹਾਂ ਇਸ ਸੰਵਾਦ ਵਿੱਚ ਸ਼ਮੂਲੀਅਤ ਕਰਦਿਆਂ ਕਲਾ ਦੀ ਅਹਿਮੀਅਤ ਬਾਰੇ ਅਹਿਮ ਗੱਲਾਂ ਕੀਤੀਆਂ।

Advertisement
Advertisement
Advertisement
Advertisement
Scroll to Top