Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 2:49 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਚ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਚੈੱਕ ਗਣਰਾਜ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਚ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਚੈੱਕ ਗਣਰਾਜ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਚ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਚੈੱਕ ਗਣਰਾਜ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ
ਚੰਡੀਗੜ੍ਹ, 11 ਜੁਲਾਈ: ਭਾਰਤ ਵਿੱਚ ਚੈੱਕ ਗਣਰਾਜ ਦੇ ਰਾਜਦੂਤ ਡਾ. ਐਲਿਸਕਾ ਜ਼ਿਗੋਵਾ ਦੀ ਅਗਵਾਈ ਵਿੱਚ ਚੈੱਕ ਗਣਰਾਜ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਰਾਜ ਭਵਨ, ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਪੰਜਾਬ ਅਤੇ ਚੈੱਕ ਗਣਰਾਜ ਦਰਮਿਆਨ ਸਮਾਜਿਕ, ਰਾਜਨੀਤਕ, ਆਰਥਿਕ, ਸੱਭਿਆਚਾਰਕ ਅਤੇ ਵਿਗਿਆਨਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਢੰਗ-ਤਰੀਕਿਆਂ ਬਾਰੇ ਚਰਚਾ ਕੀਤੀ । ਮੀਟਿੰਗ ਦੌਰਾਨ ਰਾਜਪਾਲ ਨੇ ਕਿਹਾ ਕਿ ਭਾਰਤ ਵਿੱਚ ਦੱਖਣ ਤੋਂ ਉੱਤਰ ਤੱਕ ਅਰਥਾਤ ਦੱਖਣੀ ਭਾਰਤ ਵਿੱਚ ਧੋਤੀ ਤੋਂ ਲੈ ਕੇ ਉੱਤਰੀ ਰਾਜਾਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਦਸਤਾਰ ਦੇ ਵੱਖ-ਵੱਖ ਰੰਗਾਂ ਅਤੇ ਸ਼ੈਲੀਆਂ ਤੱਕ, ਵਿਭਿੰਨ ਸਮਾਜਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਹਨ ।
ਰਾਜਪਾਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਬਹਾਦਰ ਹੀ ਨਹੀਂ ਸਗੋਂ ਬਹੁਤ ਮਿਹਨਤੀ ਵੀ ਹਨ ਜੋ ਸਾਲ ਵਿੱਚ 2-3 ਫਸਲਾਂ ਦੀ ਪੈਦਾਵਾਰ ਕਰਦੇ ਹਨ । ਰਾਜਪਾਲ ਨੇ ਕਿਹਾ ਕਿ ਪੰਜਾਬ ਸਿਰਫ਼ ਧਾਰਮਿਕ ਸੈਰ-ਸਪਾਟੇ ਲਈ ਹੀ ਨਹੀਂ ਜਾਣਿਆ ਜਾਂਦਾ, ਸਗੋਂ ਇਸ ਧਰਤੀ ‘ਤੇ ਈਕੋ ਟੂਰਿਜ਼ਮ ਦੀਆਂ ਵੀ ਅਥਾਹ ਸੰਭਾਵਨਾਵਾਂ ਹਨ । ਉਨ੍ਹਾਂ ਨੇ ਚੈੱਕ ਗਣਰਾਜ ਦੇ ਵਫ਼ਦ ਨੂੰ ਇਸ ਖਿੱਤੇ ਦੀ ਕੁਦਰਤੀ ਸੁੰਦਰਤਾ ਦਾ ਆਨੰਦ ਲੈਣ ਲਈ ਨੰਗਲ ਡੈਮ ਵਿਖੇ ਇੱਕ ਰਾਤ ਬਿਤਾਉਣ ਅਤੇ ਈਕੋ ਟੂਰਿਜ਼ਮ ਦੇ ਖੇਤਰ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਕਿਹਾ ।
ਭਾਰਤ ਵਿੱਚ ਚੈੱਕ ਗਣਰਾਜ ਦੇ ਰਾਜਦੂਤ ਡਾ. ਐਲਿਸਕਾ ਜ਼ਿਗੋਵਾ ਨੇ ਰਾਜਪਾਲ ਨੂੰ ਦੱਸਿਆ ਕਿ ਹਾਲ ਹੀ ਵਿੱਟ ਚੈੱਕ ਗਣਰਾਜ ਦੇ ਪ੍ਰਧਾਨ ਮੰਤਰੀ ਪੇਟਰ ਫਿਆਲਾ ਅਤੇ ਵਿਦੇਸ਼ ਮੰਤਰੀ ਜਾਨ ਲਿਪਾਵਸਕੀ ਦੇ ਭਾਰਤ ਦੇ ਦੌਰਿਆਂ ਨੇ ਇਨੋਵੇਸ਼ਨ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਰਣਨੀਤਕ ਭਾਈਵਾਲੀ ਲਈ ਸਮਝੌਤਿਆਂ ਤੇ ਹਸਤਾਖ਼ਰ ਕੀਤੇ ਹਨ । ਉਨ੍ਹਾਂ ਅੱਗੇ ਕਿਹਾ ਕਿ ਉਹ ਪ੍ਰਾਗ ਅਤੇ ਚੰਡੀਗੜ੍ਹ ਦਰਮਿਆਨ ‘ਸਿਸਟਰ-ਸਿਟੀ’ ਦੇ ਸਬੰਧਾਂ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।

Advertisement
Advertisement
Advertisement
Advertisement
Scroll to Top