Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:27 pm

+91 90915 01313 , +91 90916 01313

punjabbanni@gmail.com
punjabbani@yahoo.com

ਪਤਨੀ ਨੇ ਮਾਰਿਆ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਪਤੀ ਨੂੰ

ਪਤਨੀ ਨੇ ਮਾਰਿਆ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਪਤੀ ਨੂੰ

ਪਤਨੀ ਨੇ ਮਾਰਿਆ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਪਤੀ ਨੂੰ
ਬਰਨਾਲਾ, 8 ਜੁਲਾਈ : ਹੰਡਿਆਇਆ-ਬਰਨਾਲਾ ਬਾਈਪਾਸ, ਮੋਗਾ ਸਲਿੱਪ ਰੋਡ ’ਤੇ ਇਕ ਅਲਟੋ ਕਾਰ ਨੰਬਰੀ ਪੀਬੀ-11ਐੱਫ਼-1820 ਨੂੰ ਅੱਗ ਲੱਗਣ ਕਾਰਨ ਉਸ ’ਚ ਸਵਾਰ ਕਾਰ ਚਾਲਕ ਹਰਚਰਨ ਸਿੰਘ ਉਰਫ਼ ਜਗਤਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਦਰਾਜ ਦੀ ਸਮੇਤ ਕਾਰ ਸੜ੍ਹ ਜਾਣ ਕਾਰਨ ਮੌਤ ਹੋ ਗਈ ਸੀ ਦੇ ਵਿਚ ਖੁਲਾਸਾ ਹੋਇਆ ਹੈ ਕਿ ਮੌਤ ਦੇ ਘਾਟ ਉਤਰੇ ਵਿਅਕਤੀ ਨੂੰ ਉਸਦੀ ਪਤਨੀ ਵਲੋਂ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ।
ਜਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬੀਤੀ 16 ਜੂਨ ਨੂੰ ਇਕ ਅਲਟੋ ਕਾਰ ਵਿਚ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਸੜ ਕੇ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਪੁਲਸ ਨੇ ਹੈਰਾਨੀਜਨਕ ਖ਼ੁਲਾਸੇ ਕੀਤੇ ਹਨ ਤੇ ਮ੍ਰਿਤਕ ਦੀ ਪਤਨੀ ਸਣੇ 3 ਜਣਿਆਂ ਨੂੰ ਗ੍ਰਿਫ਼ਤਾਰ ਕਰਦਿਆਂ ਕਤਲ ਤੇ ਹੋਰ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ।
ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਨੇ ਅੱਗੇ ਦੱਸਿਆ ਕਿ ਪੁਲਸ ਵਲੋਂ ਡੂੰਘਾਈ ਨਾਲ ਕੀਤੀ ਪੜ੍ਹਤਾਲ ਦੌਰਾਨ ਸਾਹਮਣੇ ਆਇਆ ਕਿ ਹਰਚਰਨ ਸਿੰਘ ਦੀ ਮੌਤ ਕੁਦਰਤੀ ਤੇ ਅਚਾਨਕ ਨਹੀਂ ਹੋਈ ਸੀ ਬਲਕਿ ਬੀਤੀ 16 ਜੂਨ ਨੂੰ ਸਵੇਰੇ ਕਰੀਬ 11 ਵਜੇ ਹਰਚਰਨ ਸਿੰਘ ਨੂੰ ਉਸਦੀ ਪਤਨੀ ਸੁਖਜੀਤ ਕੌਰ ਪੁੱਤਰੀ ਜਗਜੀਤ ਸਿੰਘ ਵਾਸੀ ਸੰਦਲੀ ਪੱਤੀ ਮਹਿਰਾਜ ਨੇ ਆਪਣੇ ਦੋਸਤਾਂ ਹਰਦੀਪ ਸਿੰਘ ਵਾਸੀ ਮਹਿਰਾਜ ਬਠਿੰਡਾ ਹਾਲ ਅਬਾਦ ਰਾਮਪੁਰਾ ਤੇ ਸੁਖਦੀਪ ਸਿੰਘ ਵਾਸੀ ਪਿੰਡ ਰਾਮਪੁਰਾ ਜ਼ਿਲ੍ਹਾ ਬਠਿੰਡਾ ਨਾਲ ਮਿਲ ਕੇ ਉਸਦੇ ਮੂੰਹ ’ਚ ਹਿੱਟ ਸਪਰੇਅ ਕਰਕੇ ਰੱਸੀ ਨਾਲ ਗਲ ਘੁੱਟ ਦਿੱਤਾ ਤੇ ਬਾਅਦ ’ਚ ਉਸਨੂੰ ਅਲਟੋ ਕਾਰ ’ਚ ਪਾ ਕੇ ਕਾਰ ਨੂੰ ਹੰਡਿਆਇਆ-ਬਰਨਾਲਾ ਬਾਈਪਾਸ, ਮੋਗਾ ਸਲਿੱਪ ਰੋਡ ’ਤੇ ਖੜ੍ਹੀ ਕਰ ਕੇ ਅੱਗ ਲਗਾ ਦਿੱਤੀ।

Advertisement
Advertisement
Advertisement
Advertisement
Scroll to Top