Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:18 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਪੰਜਾਬ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਪੰਜਾਬ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਪੰਜਾਬ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ 9 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਏ.ਐਸ.ਆਈ. ਨੇ ਉਸਦੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਬਿਊਰੋ ਅੱਗੇ ਆਤਮ ਸਮਰਪਣ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਸਥਿਤ ਹੋਟਲ ਤਾਜ ਦੇ ਮਾਲਕ ਕਮਲਜੀਤ ਆਹੂਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵਤ ਵਜੋਂ ਵਸੂਲ ਚੁੱਕਿਆ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਸਬੰਧੀ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਏ.ਐਸ.ਆਈ. ਚਰਨਜੀਤ ਸਿੰਘ ਅਤੇ ਉਸ (ਸ਼ਿਕਾਇਤਕਰਤਾ) ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਬਤ ਹੋਈ ਕਿ ਏ.ਐਸ.ਆਈ. ਚਰਨਜੀਤ ਸਿੰਘ ਵੱਲੋਂ ਇਸ ਥਾਣੇ ਦੇ ਐਸ.ਐਚ.ਓ. ਦੇ ਨਾਂ ’ਤੇ 2,70,000 ਰੁਪਏ ਦੀ ਰਿਸ਼ਵਤ ਲਈ ਗਈ ਸੀ ਅਤੇ ਉਹ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਉਸਦਾ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਲਈ ਵੀ ਕਹਿ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਇਸ ਜਾਂਚ ਰਿਪੋਰਟ ਦੇ ਆਧਾਰ ’ਤੇ ਉਕਤ ਏ.ਐਸ.ਆਈ. ਚਰਨਜੀਤ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪਹਿਲਾਂ ਹੀ ਕੇਸ ਦਰਜ ਹੈ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top