Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:37 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਰਾਜ ਪੱਧਰੀ ਸਮਾਰੋਹ ਵਜੋਂ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ: ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਰਾਜ ਪੱਧਰੀ ਸਮਾਰੋਹ ਵਜੋਂ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ: ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਰਾਜ ਪੱਧਰੀ ਸਮਾਰੋਹ ਵਜੋਂ
ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ
ਸੰਗਰੂਰ, 9 ਜੁਲਾਈ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰੀ ਸਮਾਰੋਹ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਨੇ ਇਸ ਸਬੰਧੀ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਮੁੱਚੇ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਐਸ.ਪੀ ਰਾਕੇਸ਼ ਕੁਮਾਰ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਅਤੇ ਆਰ.ਟੀ.ਓ ਕੁਲਦੀਪ ਬਾਵਾ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਦੂਰੋਂ ਨੇੜਿਓਂ ਪੁੱਜਣ ਵਾਲੀਆਂ ਸ਼ਖਸੀਅਤਾਂ ਤੇ ਆਮ ਲੋਕਾਂ ਦੀ ਸੁਰੱਖਿਆ, ਨਿਰਵਿਘਨ ਆਵਾਜਾਈ ਅਤੇ ਵਾਹਨਾਂ ਲਈ ਪਾਰਕਿੰਗ ਵਿਵਸਥਾ, ਸ਼ਹਿਰ ਨੂੰ ਆਉਂਦੇ ਰਸਤਿਆਂ ਦੀ ਸਾਫ਼ ਸਫਾਈ, ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਐਂਬੂਲੈਂਸ ਤੇ ਹੋਰ ਐਮਰਜੈਂਸੀ ਸਿਹਤ ਸੇਵਾਵਾਂ ਦੀ ਉਪਲਬਧਤਾ, ਸ਼ਹੀਦੀ ਸਮਾਰਕ ਦੀ ਸਾਫ਼ ਸਫਾਈ ਤੇ ਸਜਾਵਟ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਕਰਨੇ ਯਕੀਨੀ ਬਣਾਏ ਜਾਣ।
ਮੀਟਿੰਗ ਦੌਰਾਨ ਉਨ੍ਹਾਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ, ਸਕੱਤਰ ਜ਼ਿਲ੍ਹਾ ਪਰਿਸ਼ਦ, ਫਾਇਰ ਅਫ਼ਸਰ, ਕਾਰਜਸਾਧਕ ਅਫ਼ਸਰ ਸੁਨਾਮ, ਡੀ.ਐਫ.ਐਸ.ਸੀ, ਨਾਇਬ ਤਹਿਸੀਲਦਾਰ ਚੀਮਾ, ਲੋਕ ਨਿਰਮਾਣ ਵਿਭਾਗ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ।

Advertisement
Advertisement
Advertisement
Advertisement
Scroll to Top