Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:59 pm

+91 90915 01313 , +91 90916 01313

punjabbanni@gmail.com
punjabbani@yahoo.com

ਮਿਸ਼ਨ ਐਕਸੀਲੈਂਸ ਤਹਿਤ ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ 100 ਵਿਦਿਆਰਥੀਆਂ ਨੂੰ ਮੈਰਿਟ ਵਿੱਚ ਲਿਆਉਣ ਦਾ ਟੀਚਾ

ਮਿਸ਼ਨ ਐਕਸੀਲੈਂਸ ਤਹਿਤ ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ 100 ਵਿਦਿਆਰਥੀਆਂ ਨੂੰ ਮੈਰਿਟ ਵਿੱਚ ਲਿਆਉਣ ਦਾ ਟੀਚਾ

ਮਿਸ਼ਨ ਐਕਸੀਲੈਂਸ ਤਹਿਤ ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ 100 ਵਿਦਿਆਰਥੀਆਂ ਨੂੰ ਮੈਰਿਟ ਵਿੱਚ ਲਿਆਉਣ ਦਾ ਟੀਚਾ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਟੀਚੇ ਨੂੰ ਸਫ਼ਲਤਾ ਨਾਲ ਲਾਗੂ ਕਰਨ ਲਈ ਅਧਿਆਪਕਾਂ ਤੋਂ ਲਏ ਸੁਝਾਅ
29 ਜੁਲਾਈ ਨੂੰ ਹੋਵੇਗੀ ਵਿਦਿਆਰਥੀਆਂ ਦੀ ਸਕਰੀਨਿੰਗ
ਸੰਗਰੂਰ, 9 ਜੁਲਾਈ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸੱਦਾ ਦਿੱਤਾ ਹੈ ਕਿ ਮੌਜੂਦਾ ਅਕਾਦਮਿਕ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਦੇ ਅੱਠਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਸ਼ਨ ਐਕਸੀਲੈਂਸ ਦੇ ਤਹਿਤ ਸਰਵੋਤਮ ਸਿੱਖਿਆ ਪ੍ਰਦਾਨ ਕਰਨ ਵਿੱਚ ਸਰਗਰਮ ਯੋਗਦਾਨ ਪਾਇਆ ਜਾਵੇ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਿਸ਼ਨ ਐਕਸੀਲੈਂਸ ਤਹਿਤ ਕੀਤੇ ਜਾਣ ਵਾਲੇ ਵੱਖ ਵੱਖ ਉਪਰਾਲਿਆਂ ਬਾਰੇ ਸੰਬੰਧਿਤ ਸਕੂਲੀ ਅਧਿਆਪਕਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪਿਛਲੇ ਵਿਦਿਆਕ ਵਰੇ ਦੌਰਾਨ ਜਿਲਾ ਸੰਗਰੂਰ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਮੈਰਿਟ ਵਿੱਚ ਆਪਣਾ ਨਾਮ ਚਮਕਾਇਆ ਹੈ ਅਤੇ ਹੁਣ ਇਸ ਗਿਣਤੀ ਵਿੱਚ ਵੱਡਾ ਵਾਧਾ ਕੀਤੇ ਜਾਣ ਲਈ ਹੋਰ ਵੀ ਦ੍ਰਿੜ ਇਰਾਦੇ ਅਤੇ ਤਨਦੇਹੀ ਨਾਲ ਯਤਨ ਕੀਤੇ ਜਾਣ ਦੀ ਜਰੂਰਤ ਹੈ। ਉਨਾ ਕਿਹਾ ਵਿਦਿਆਰਥੀਆਂ ਨੂੰ ਬਹੁਤੀ ਵਾਰ ਇਹ ਨਹੀਂ ਪਤਾ ਹੁੰਦਾ ਕਿ ਉਹਨਾਂ ਨੇ ਬਾਰਵੀਂ ਤੋਂ ਬਾਅਦ ਆਪਣੇ ਜੀਵਨ ਨੂੰ ਰੁਸ਼ਨਾਉਣ ਲਈ ਕਿਹੜੇ ਵਿਸ਼ਿਆਂ ਦੀ ਚੋਣ ਕਰਨੀ ਹੈ ਅਤੇ ਜ਼ਿੰਦਗੀ ਵਿੱਚ ਬੁਲੰਦੀਆਂ ਨੂੰ ਛੂਹਣ ਲਈ ਕਿਹੜੀ ਦਿਸ਼ਾ ਵੱਲ ਜਾਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 9 ਅਗਸਤ ਨੂੰ ਜਿਲਾ ਸੰਗਰੂਰ ਵਿੱਚ ਇਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਇੱਕ ਸੰਵਾਦ ਸੈਸ਼ਨ ਕੀਤਾ ਜਾਵੇਗਾ ਜਿਸ ਵਿੱਚ ਮਾਪਿਆਂ ਦੀ ਕਾਊਂਸਲਿੰਗ ਕੀਤੀ ਜਾਵੇਗੀ ਤਾਂ ਜੋ ਉਹ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਆਪਣੇ ਪੱਧਰ ਤੇ ਬਣਦਾ ਯੋਗਦਾਨ ਪਾ ਸਕਣ। ਉਹਨਾਂ ਕਿਹਾ ਕਿ ਇਸ ਸੈਸ਼ਨ ਵਿੱਚ ਜ਼ਿਲ੍ਹੇ ਦੇ 100 ਵਿਦਿਆਰਥੀਆਂ ਨੂੰ ਮੈਰਿਟ ਵਿੱਚ ਲਿਆਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ ਜਿਸ ਨੂੰ ਸਾਕਾਰ ਕਰਨ ਵਿੱਚ ਨਾ ਕੇਵਲ ਵਿਦਿਆਰਥੀਆਂ ਬਲਕਿ ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਭਰਪੂਰ ਯੋਗਦਾਨ ਦੀ ਬੇਹੱਦ ਜਰੂਰਤ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਜਿਲਾ ਸਿੱਖਿਆ ਅਫਸਰ ਪ੍ਰੀਤਇੰਦਰ ਘਈ ਨੇ ਦੱਸਿਆ ਕਿ ਕਿ ਮੁਢਲੇ ਤੌਰ ਤੇ ਮਿਸ਼ਨ ਐਕਸੀਲੈਂਸ ਤਹਿਤ ਸ਼ਡਿਊਲ ਬਣਾ ਲਿਆ ਗਿਆ ਹੈ ਜਿਸ ਤਹਿਤ 29 ਜੁਲਾਈ ਨੂੰ ਵਿਦਿਆਰਥੀ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਜਿਸ ਵਿੱਚੋਂ ਵਧੀਆ ਨੰਬਰ ਲੈਣ ਵਾਲੇ ਵਿਦਿਆਰਥੀਆਂ ਦੇ ਕ੍ਰਮਵਾਰ ਨਵੰਬਰ, ਦਸੰਬਰ ਅਤੇ ਫਰਵਰੀ ਵਿੱਚ ਮੋਕ ਟੈਸਟ ਲਈ ਜਾਣਗੇ ਤਾਂ ਕਿ ਮਿਸ਼ਨ ਐਕਸੀਲੈਂਸ ਤਹਿਤ ਨਿਰਧਾਰਤ ਕੀਤੇ ਗਏ ਵੱਖ ਵੱਖ ਨੁਕਤਿਆਂ ਵਿੱਚ ਉਹਨਾਂ ਦੀ ਕਾਬਲੀਅਤ ਨੂੰ ਹੋਰ ਨਿਖਾਰਿਆ ਜਾ ਸਕੇ। ਉਹਨਾਂ ਇਹ ਵੀ ਦੱਸਿਆ ਕਿ ਸਕਰੀਨਿੰਗ ਤੋਂ ਬਾਅਦ ਚੁਣੇ ਜਾਣ ਵਾਲੇ ਵਿਦਿਆਰਥੀਆਂ ਦਾ ਹਰ ਮਹੀਨੇ ਹੀ ਟੈਸਟ ਲਿਆ ਜਾਵੇਗਾ ਤਾਂ ਜੋ ਨਿਰੰਤਰ ਸੁਧਾਰਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਵਿਦਿਕ ਸੈਸ਼ਨ ਵਿੱਚ ਸਮੇਂ-ਸਮੇਂ ਤੇ ਪ੍ਰਸ਼ਾਸਨ ਦੀ ਤਰਫੋਂ ਮਿਸ਼ਨ ਐਕਸੀਲੈਂਸ ਤਹਿਤ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਫੀਡਬੈਕ ਵੀ ਲਈ ਜਾਵੇਗੀ ਕਿ ਉਹਨਾਂ ਨੂੰ ਕਿਹੋ ਜਿਹੇ ਸੁਧਾਰਾਂ, ਪਾਠ ਸਮੱਗਰੀ ਸਮੇਤ ਹੋਰ ਸੇਧ ਦੀ ਜਰੂਰਤ ਹੈ ਤਾਂ ਜੋ ਅਸੀਂ ਆਪਣੇ ਟੀਚੇ ਨੂੰ ਸਾਕਾਰ ਕਰ ਸਕੀਏ । ਇਸ ਮੌਕੇ ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਡਾ. ਆਦਿੱਤਯ, ਮਿਸ਼ਨ ਦੇ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top