Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 7:22 am

+91 90915 01313 , +91 90916 01313

punjabbanni@gmail.com
punjabbani@yahoo.com

ਬਠਿੰਡਾ ਦੇ ਵਿਚ ਮਨੀ ਐਕਸਚੇਂਜਰ ਤੇ ਗਾਹਕ ਬਣ ਆਏ ਐਕਟੀਵਾ ਸਵਾਰ ਦੋ ਨੇ ਲੁੱਟੀ ਪਿਸਤੌਲ ਦੀ ਨੋਕ ਤੇ ਨਗਦੀ

ਬਠਿੰਡਾ ਦੇ ਵਿਚ ਮਨੀ ਐਕਸਚੇਂਜਰ ਤੇ ਗਾਹਕ ਬਣ ਆਏ ਐਕਟੀਵਾ ਸਵਾਰ ਦੋ ਨੇ ਲੁੱਟੀ ਪਿਸਤੌਲ ਦੀ ਨੋਕ ਤੇ ਨਗਦੀ

ਬਠਿੰਡਾ ਦੇ ਵਿਚ ਮਨੀ ਐਕਸਚੇਂਜਰ ਤੇ ਗਾਹਕ ਬਣ ਆਏ ਐਕਟੀਵਾ ਸਵਾਰ ਦੋ ਨੇ ਲੁੱਟੀ ਪਿਸਤੌਲ ਦੀ ਨੋਕ ਤੇ ਨਗਦੀ
ਬਠਿੰਡਾ, : ਪੰਜਾਬ ਦੇ ਬਠਿੰਡਾ ਸ਼ਹਿਰ ਵਿਚ ਚਿੱਟੈ ਦਿਨ ਮਹਿਣਾ ਚੌਂਕ ਨੇੜੇ ਮਨੀ ਐਕਸਚੇਂਜਰ ਦੀ ਦੁਕਾਨ ’ਤੇ ਗਾਹਕ ਬਣ ਕੇ ਐਕਟੀਵਾ ’ਤੇ ਆਏ 2 ਲੁਟੇਰਿਆਂ ਨੇ ਪਿਸਤੌਲ ਅਤੇ ਤਲਵਾਰ ਦੇ ਜ਼ੋਰ ’ਤੇ ਕਰੀਬ 1 ਲੱਖ ਰੁਪਏ ਦੀ ਨਕਦੀ ਲੁੱਟ ਲਈ ਅਤੇ ਫ਼ਰਾਰ ਹੋ ਗਏ ਹਨ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਸਾਰੀ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ’ਚ ਰਿਕਾਰਡ ਹੋ ਗਈ। ਭੱਜਦੇ ਸਮੇਂ ਲੁਟੇਰਿਆਂ ਦੀ ਤਲਵਾਰ ਗਲੀ `ਚ ਡਿੱਗ ਪਈ ਅਤੇ ਪੁਲਸ ਨੇ ਉਸ ਨੂੰ ਕਬਜ਼ੇ ਵਿਚ ਲੈ ਲਿਆ । ਪੀੜਤ ਦੁਕਾਨਦਾਰ ਰਸ਼ਿਤ ਅੱਗਰਵਾਲ ਨੇ ਦੱਸਿਆ ਕਿ ਜਦੋਂ ਉਹ ਆਪਣੀ ਮਨੀ ਐਕਸਚੇਂਜਰ ਦੀ ਦੁਕਾਨ ’ਤੇ ਬੈਠਾ ਸੀ ਤਾਂ ਇਕ ਨੌਜਵਾਨ ਉਸ ਦੀ ਦੁਕਾਨ ’ਤੇ ਆਇਆ ਅਤੇ ਉਸ ਨੇ ਨੋਟ ਬਦਲਣ ਲਈ ਕਿਹਾ। ਇਸ ਦੌਰਾਨ ਉਸ ਨੇ ਦੁਕਾਨ ਦੇ ਬਾਹਰ ਐਕਟਿਵਾ ’ਤੇ ਖੜ੍ਹੇ ਆਪਣੇ ਦੂਜੇ ਦੋਸਤ ਨੂੰ ਅੰਦਰ ਬੁਲਾ ਲਿਆ। ਦੁਕਾਨ ਅੰਦਰ ਦਾਖ਼ਲ ਹੁੰਦੇ ਹੀ ਨੌਜਵਾਨ ਨੇ ਉਸ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਪਰ ਦੁਕਾਨਦਾਰ ਪਿੱਛੇ ਹਟਣ ਕਾਰਨ ਵਾਲ-ਵਾਲ ਬਚ ਗਿਆ। ਦੁਕਾਨਦਾਰ ਨੇ ਦੱਸਿਆ ਕਿ ਇਸ ਤੋਂ ਬਾਅਦ ਇਕ ਨੌਜਵਾਨ ਨੇ ਪਿਸਤੌਲ ਕੱਢ ਕੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ।

Advertisement
Advertisement
Advertisement
Advertisement
Scroll to Top