Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:36 pm

+91 90915 01313 , +91 90916 01313

punjabbanni@gmail.com
punjabbani@yahoo.com

ਪੈਸਿਆਂ ਲਈ ਵੇਚੇ ਇੱਕ ਸਾਲ ਦੇ ਬੱਚੇ ਨੂੰ ਬਚਾਇਆ, 5 ਕਾਬੂ

ਪੈਸਿਆਂ ਲਈ ਵੇਚੇ ਇੱਕ ਸਾਲ ਦੇ ਬੱਚੇ ਨੂੰ ਬਚਾਇਆ, 5 ਕਾਬੂ

ਪੈਸਿਆਂ ਲਈ ਵੇਚੇ ਇੱਕ ਸਾਲ ਦੇ ਬੱਚੇ ਨੂੰ ਬਚਾਇਆ, 5 ਕਾਬੂ
ਨਵੀਂ ਦਿੱਲੀ : ਅਗਵਾ ਕਰਨ ਤੋਂ ਬਾਅਦ ਪੈਸਿਆਂ ਲਈ ਵੇਚੇ ਇੱਕ ਬੱਚੇ ਨੂੰ ਦਿੱਲੀ ਪੁਲਸ ਵੱਲੋਂ ਦੱਸਿਆ ਗਿਆ ਕਿ ਇਕ ਮਹਿਲਾ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ 6 ਜੂਨ ਦੀ ਰਾਤ ਤੋਂ ਕ੍ਰਿਸ਼ਨ ਵਿਹਾਰ ਦੇ ਕਾਂਝਵਾਲਾ ਰੋਡ ਤੋਂ 1 ਸਾਲ ਦਾ ਇੱਕ ਲੜਕਾ ਲਾਪਤਾ ਹੋਣ ਬਾਰੇ ਮਹਿਲਾ ਵੱਲੋ ਸਿ਼ਕਾਇਤ ਦਰਜ ਕਰਵਾਈ ਗਈ ਸੀ।
ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਿਡੰਗ ਅਤੇ ਸ਼ੱਕੀ ਵਿਅਕਤੀਆਂ ਦੇ ਕਾਲ ਵੇਰਵਿਆਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਬੱਚੇ ਨੂੰ ਅਗਵਾ ਕਰਨ ਦੀ ਦੋਸ਼ੀ ਔਰਤ ਨੂੰ ਕ੍ਰਿਸ਼ਨ ਵਿਹਾਰ ਦਿੱਲੀ ਤੋਂ ਕਾਬੂ ਕੀਤਾ ਗਿਆ। ਜਿਸ ਨੇ ਪੁੱਛਿਗੱਛ ਦੌਰਾਨ ਪੁਲਸ ਨੂੰ ਦੱਸਿਆ ਕਿ ਉਸ ਨੇ ਸਿਕਾਇਤਕਰਤਾ ਤੋਂ ਬੱਚਾ ਡੇਢ ਲੱਖ ਰੁਪਏ ‘ਚ ਲਿਆ ਸੀ ਅਤੇ ਦੋ ਲੱਖ ਦਸ ਹਜ਼ਾਰ ਰੁਪਏ ਵਿੱਚ ਕਿਸੇ ਹੋਰ ਔਰਤ ਨੂੰ ਵੇਚ ਦਿੱਤਾ।ਹਾਲਾਂਕਿ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਬੱਚਾ ਅੱਗੇ ਉੱਤਰ ਪ੍ਰਦੇਸ਼ ਦੇ ਮਥੁਰਾ ਜਿ਼ਲ੍ਹੇ ਵਿਚ ਰਹਿਣ ਵਾਲੇ ਇਕ ਜੋੜੇ ਨੂੰ ਤਿੰਨ ਲੱਖ ਤੀਹ ਹਾਜ਼ਾਰ ਰੁਪਏ ਵਿਚ ਵੇਚ ਦਿੱਤਾ ਸੀ। ਕਾਬੂ ਕੀਤੇ ਜੋੜੇ ਨੇ ਵਿਚੋਂ ਅਰਪਿਤ ਨੇ ਪੁਲਸ ਨੂੰ ਦੱਸਿਆ ਬੇਔਲਾਦ ਹੋਣ ਕਾਰਨ ਉਨ੍ਹਾਂ ਨੇ ਬੱਚਾ ਲਿਆ ਸੀ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਵੀ ਲੋਕ ਸ਼ਾਮਲ ਹੋ ਸਕਦੇ ਹਨ।

Advertisement
Advertisement
Advertisement
Advertisement
Scroll to Top