Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 8:20 am

+91 90915 01313 , +91 90916 01313

punjabbanni@gmail.com
punjabbani@yahoo.com

ਮੋਗਾ ਨਿਗਮ ਹਾਊਸ ਮੀਟਿੰਗ ਵਿੱਚ ਕੌਂਸਲਰ ਨੇ ਵਿਕਾਸ ਕਾਰਜਾਂ ਵਿਚ ਪੱਖਪਾਤ ਕਰਨ ਦੇ ਦੋਸ਼ ਲਗਾਉਂਦਿਆਂ ਕੀਤਾ ਬਾਈਕਾਟ

ਮੋਗਾ ਨਿਗਮ ਹਾਊਸ ਮੀਟਿੰਗ ਵਿੱਚ ਕੌਂਸਲਰ ਨੇ ਵਿਕਾਸ ਕਾਰਜਾਂ ਵਿਚ ਪੱਖਪਾਤ ਕਰਨ ਦੇ ਦੋਸ਼ ਲਗਾਉਂਦਿਆਂ ਕੀਤਾ ਬਾਈਕਾਟ

ਮੋਗਾ ਨਿਗਮ ਹਾਊਸ ਮੀਟਿੰਗ ਵਿੱਚ ਕੌਂਸਲਰ ਨੇ ਵਿਕਾਸ ਕਾਰਜਾਂ ਵਿਚ ਪੱਖਪਾਤ ਕਰਨ ਦੇ ਦੋਸ਼ ਲਗਾਉਂਦਿਆਂ ਕੀਤਾ ਬਾਈਕਾਟ
ਮੋਗਾ : ਨਗਰ ਨਿਗਮ ਮੋਗਾ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਖੂਬ ਰੌਲਾ-ਰੱਪਾ ਪਿਆ। ਇਸ ਦੌਰਾਨ ਕੌਂਸਲਰ ਨੇ ਵਿਕਾਸ ਕੰਮਾਂ ’ਚ ਪੱਖਪਾਤੀ ਕਰਨ ਦੇ ਦੋਸ਼ ਲਾਏ ਅਤੇ ਉਹ ਮੀਟਿੰਗ ’ਚੋਂ ਵਾਕ ਆਊਟ ਕਰਕੇ ਚਲੇ। ਉਨ੍ਹਾਂ ਸੱਤਾਧਾਰੀ ਧਿਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਰੌਲੇ-ਰੱਪੇ ਵਿੱਚ ਹਾਊਸ ਨੇ 18 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਉੱਤੇ ਮੋਹਰ ਲਾ ਦਿੱਤੀ। ਇਸ ਮੀਟਿੰਗ ’ਚ ਇੱਕ ਵਿੱਤ ਕਮੇਟੀ ਮੈਂਬਰ ਵੱਲੋਂ ਕੌਂਸਲਰ ਜਗਜੀਤ ਸਿੰਘ ਜੀਤਾ ਨੂੰ ਇਥੋਂ ਤੱਕ ਆਖ ਦਿੱਤਾ ਕਿ ਜੇਕਰ ਉਹ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਬਹੁਮਤ ਲਿਆਉਣ। ਇਥੋਂ ਕੌਂਸਲਰ ਹੋਰ ਭੜਕ ਗਏ। ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਤੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੌਂਸਲਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਰੋਹ ਵਿਚ ਆਏ ਕਰੀਬ ਦਰਜਨ ਭਰ ਕੌਂਸਲਰਾਂ ਨੇ ਮੀਟਿੰਗ ਦਾ ਬਾਈਕਾਟ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਨਾਰਾਜ਼ ਕੌਂਸਲਰ ਜਗਜੀਤ ਸਿੰਘ ਜੀਤਾ ਨੇ ਪ੍ਰਤਾਪ ਰੋਡ ਅਤੇ ਰੇਲਵੇ ਅੰਡਰ ਬਰਿਜ 2.45 ਕਰੋੜ ਦੇ ਸੁੰਦਰਤਾ ਪ੍ਰਾਜੈਕਟ ਦੀ ਵਿਜੀਲੈਂਸ ਜਾਂਚ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਇਸ ਪ੍ਰਾਜੈਕਟ ਵਿੱਚ ਕਰੋੋੜਾਂ ਰੁਪਏ ਦੀ ਘਪਲੇਬਾਜ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਕੌਂਸਲਰਾਂ ਨਾਲ ਵਿਕਾਸ ਕੰਮਾਂ ’ਚ ਪੱਖਪਾਤੀ ਕੀਤਾ ਜਾ ਰਿਹਾ ਹੈ। ਜਿਨ੍ਹਾਂ ਕੌਂਸਲਰਾਂ ਦੇ ਵਾਰਡਾਂ ’ਚ ਵਿਕਾਸ ਦੀ ਘਾਟ ਹੈ ਉਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਾਹਰੀ ਖੇਤਰ ਵਾਰਡਾਂ ਵਿੱਚ ਲੋਕ ਪੀਣ ਵਾਲੇ ਪਾਣੀ ਤੇ ਸੜਕਾਂ ਆਦਿ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ ਪਰ ਜਿਥੇ ਲੋਕਾਂ ਦੀ ਸਹੂਲਤ ਲਈ ਪੈਸਾ ਖਰਚਣ ਦੀ ਲੋੜ ਹੈ ਉਥੇ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੇਅਰ ਬਲਜੀਤ ਸਿੰਘ ਚਾਨੀ ਨੇ ਆਪਣੇ ਵਾਰਡ ’ਚ ਕਰੀਬ ਇੱਕ ਕਰੋੜ ਦੇ ਵਿਕਾਸ ਕਾਰਜ ਏਜੰਡੇ ਵਿਚ ਲਿਆਂਦੇ ਜਦੋਂਕਿ ਉਹ ਪਹਿਲਾਂ ਹੀ ਵਿਕਸਤ ਵਾਰਡ ਹੈ। ਉਨ੍ਹਾਂ ਚੈਂਬਰ ਰੋਡ ਅਤੇ ਰੇਲਵੇ ਅੰਡਰ ਬ੍ਰਿਜ ਸੁੰਦਰਤਾ ਪ੍ਰਾਜੈਕਟ ਉੱਤੇ ਖਰਚੀ ਜਾ ਰਹੀ ਰਾਸ਼ੀ 2.45 ਕਰੋੜ ਨੂੰ ਫਜ਼ੂਲ ਆਖਦਿਆਂ ਕਿਹਾ ਕਿ ਸ਼ਹਿਰੀ ਦੇ ਬਾਹਰਲੇ ਖੇਤਰ ਦੇ ਵਾਰਡਾਂ ਦੇ ਲੋਕ ਤਾਂ ਪੀਣ ਦੇ ਪਾਣੀ ਲਈ ਤਰਸ ਰਹੇ ਹਨ।

Advertisement
Advertisement
Advertisement
Advertisement
Scroll to Top