Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 8:22 am

+91 90915 01313 , +91 90916 01313

punjabbanni@gmail.com
punjabbani@yahoo.com

ਇੰਗਲੈਂਡ ਦੇ ਗੁਰਦੁਆਰਾ ਵਿਖੇ ਸੰਗਤ ‘ਤੇ ਹਮਲਾ ਮੰਦਭਾਗੀ ਘਟਨਾ - ਜਥੇਦਾਰ

ਇੰਗਲੈਂਡ ਦੇ ਗੁਰਦੁਆਰਾ ਵਿਖੇ ਸੰਗਤ ‘ਤੇ ਹਮਲਾ ਮੰਦਭਾਗੀ ਘਟਨਾ - ਜਥੇਦਾਰ

ਇੰਗਲੈਂਡ ਦੇ ਗੁਰਦੁਆਰਾ ਵਿਖੇ ਸੰਗਤ ‘ਤੇ ਹਮਲਾ ਮੰਦਭਾਗੀ ਘਟਨਾ – ਜਥੇਦਾਰ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਅੰਦਰ ਦਾਖ਼ਲ ਹੋ ਕੇ ਦੋ ਵਿਅਕਤੀਆਂ ਵਲੋਂ ਸੰਗਤ ‘ਤੇ ਕਿਰਪਾਨਾਂ ਨਾਲ ਹਮਲਾ ਕਰਨ ਦੀ ਘਟਨਾ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਨੇ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ੇ ਅਕੀਦੇ ‘ਤੇ ਪਹਿਰਾ ਦਿੰਦਿਆਂ ਆਪਣੀ ਮਿਹਨਤ, ਲਿਆਕਤ ਅਤੇ ਇਮਾਨਦਾਰੀ ਦੇ ਨਾਲ ਦੇਸ਼-ਵਿਦੇਸ਼ ਵਿਚ ਚੰਗਾ ਨਾਮਣਾ ਖੱਟਿਆ ਹੈ। ਹੁਣੇ-ਹੁਣੇ ਇੰਗਲੈਂਡ ਵਿਚ ਹੋਈਆਂ ਪਾਰਲੀਮਾਨੀ ਚੋਣਾਂ ਵਿਚ 9 ਪੰਜਾਬੀ, ਜਿਨ੍ਹਾਂ ਵਿਚੋਂ 4 ਦਸਤਾਰਧਾਰੀ ਸਿੱਖ ਹਨ, ਮੈਂਬਰ ਪਾਰਲੀਮੈਂਟ ਬਣ ਹਨ।ਉਨ੍ਹਾਂ ਕਿਹਾ ਕਿ ਇਸੇ ਦਰਮਿਆਨ ਇੰਗਲੈਂਡ ਦੇ ਇਕ ਗੁਰਦੁਆਰਾ ਸਾਹਿਬ ਦੇ ਅੰਦਰ ਜਾ ਕੇ ਦੋ ਹਮਲਾਵਰਾਂ ਵਲੋਂ ਕਿਰਪਾਨ ਨਾਲ ਸੰਗਤ ‘ਤੇ ਹਮਲਾ ਕਰਨਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਹੈ ਕਿ ਹਮਲਾ ਕਰਨ ਵਾਲੇ ਲੋਕਾਂ ਦਾ ਕੋਈ ਧਰਮ ਨਹੀਂ ਹੋਵੇਗਾ ਅਤੇ ਉਹ ਮਨੁੱਖਤਾ ਦੇ ਦੁਸ਼ਮਣ ਅਤੇ ਹੈਵਾਨੀਅਤ ਦੀ ਸੋਚ ਦੇ ਧਾਰਨੀ ਹੋਣਗੇ। ਇਸ ਹਮਲੇ ਵਿਚ ਬੇਸ਼ੱਕ ਕੋਈ ਜਾਨੀ ਨੁਕਸਾਨ ਜਾਂ ਬੇਅਦਬੀ ਵਰਗੀ ਦੁਖਦਾਈ ਸਥਿਤੀ ਤੋਂ ਬਚਾਅ ਹੋ ਗਿਆ ਪਰ ਸੰਗਤ ਵਿਚੋਂ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਦੁਖਦਾਈ ਹੈ।

Advertisement
Advertisement
Advertisement
Advertisement
Scroll to Top