Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 8:20 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸੀ ਵਿਧਾਇਕ ਕੋਟਲੀ ਨੂੰ ਪੰਜਾਬ ਸਕੱਤਰੇਤ ’ਚ ਦਾਖਲ ਹੋਣ ਤੋਂ ਰੋਕਿਆ

ਕਾਂਗਰਸੀ ਵਿਧਾਇਕ ਕੋਟਲੀ ਨੂੰ ਪੰਜਾਬ ਸਕੱਤਰੇਤ ’ਚ ਦਾਖਲ ਹੋਣ ਤੋਂ ਰੋਕਿਆ

ਕਾਂਗਰਸੀ ਵਿਧਾਇਕ ਕੋਟਲੀ ਨੂੰ ਪੰਜਾਬ ਸਕੱਤਰੇਤ ’ਚ ਦਾਖਲ ਹੋਣ ਤੋਂ ਰੋਕਿਆ
ਚੰਡੀਗੜ੍ਹ, : ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਅੱਜ ਦੁਪਹਿਰ ਸਮੇਂ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿੱਚ ਕਥਿਤ ਤੌਰ ’ਤੇ ਦਾਖਲ ਹੋਣ ਤੋਂ ਰੋਕਿਆ ਗਿਆ। ਇਸ ਮੌਕੇ ਵਿਧਾਇਕ ਸੁਖਵਿੰਦਰ ਕੋਟਲੀ ਨੇ ਸੁਰੱਖਿਆ ਕਰਮੀਆਂ ਤੋਂ ਗੇਟ ਬੰਦ ਕਰਨ ਦਾ ਵਾਰ-ਵਾਰ ਕਾਰਨ ਪੁੱਛਦੇ ਰਹੇ, ਪਰ ਸੁਰੱਖਿਆ ਕਰਮੀ ਕੁਝ ਨਾ ਦੱਸ ਸਕੇ । ਸੁਰੱਖਿਆ ਕਰਮੀਆਂ ਦਾ ਕਹਿਣਾ ਸੀ ਕਿ ਉੱਚ ਅਧਿਕਾਰੀਆਂ ਨੇ ਆਦੇਸ਼ ਦਿੱਤੇ ਹਨ। ਹਾਲਾਂਕਿ ਸੁਰੱਖਿਆ ਕਰਮੀਆਂ ਵੱਲੋਂ ਕੋਟਲੀ ਨੂੰ ਰੋਕਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਸ੍ਰੀ ਕੋਟਲੀ ਨੇ ਇਕ ਵਿਧਾਇਕ ਨੂੰ ਸਕੱਤਰੇਤ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਨਿਖੇਧੀ ਕੀਤੀ। ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਦੋਸ਼ ਲਗਾਇਆ ਕਿ ਅੱਜ ਸਕੱਤਰੇਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਏ ਹੋਏ ਸਨ । ਇਸੇ ਕਰਕੇ ਉਨ੍ਹਾਂ ਨੂੰ ਸਕੱਤਰੇਤ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ। ਉਹ ਇਹ ਮਸਲਾ ਵਿਧਾਨ ਸਭਾ ਵਿੱਚ ਵੀ ਜ਼ਰੂਰ ਚੁੱਕਣਗੇ । ਉਨ੍ਹਾਂ ਕਿਹਾ ਕਿ ਉਹ ਲੋਕਾਂ ਵੱਲੋਂ ਚੁਣ ਕੇ ਭੇਜੇ ਗਏ ਹਨ, ਉਹ ਲਗਾਤਾਰ ਸੂਬਾ ਸਰਕਾਰ ਦੀ ਲੋਕ ਵਿਰੋਧੀ ਗਤੀਵੀਧੀਆਂ ਦਾ ਵਿਰੋਧ ਕਰਦੇ ਹਨ । ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਤਾਨਾਸ਼ਾਹ ਵਤੀਰਾ ਵਰਤ ਰਹੀ ਹੈ, ਪਰ ਉਹ ਚੁੱਪ ਬੈਠਣ ਵਾਲੇ ਨਹੀਂ ਹਨ । ਸ੍ਰੀ ਕੋਟਲੀ ਨੇ ਕਿਹਾ ਕਿ ਉਹ ਅੱਜ ਦੀ ਘਟਨਾ ਨੂੰ ਜ਼ੋਰ-ਸ਼ੋਰ ਨਾਲ ਚੁੱਕਣਗੇ। ਇਸ ਬਾਰੇ ‘ਆਪ’ ਨੇ ਆਗੂਆਂ ਨੇ ਕੁਝ ਵੀ ਟਿੱਪਣੀ ਕਰਨ ਤੋਂ ਗੁਰੇਜ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁੱਦੇ ਬਾਰੇ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ ।

Advertisement
Advertisement
Advertisement
Advertisement
Scroll to Top