Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:58 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਨੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੂੰ ਵਧੇਰੇ ਸ਼ਕਤੀਆਂ ਦਿੱਤੀਆਂ

ਕੇਂਦਰ ਨੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੂੰ ਵਧੇਰੇ ਸ਼ਕਤੀਆਂ ਦਿੱਤੀਆਂ

ਕੇਂਦਰ ਨੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੂੰ ਵਧੇਰੇ ਸ਼ਕਤੀਆਂ ਦਿੱਤੀਆਂ
ਨਵੀਂ ਦਿੱਲੀ, : ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੂੰ ਪੁਲੀਸ ਅਤੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਤੇ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਵਰਗੀਆਂ ਆਲ ਇੰਡੀਆ ਸੇਵਾਵਾਂ ਦੇ ਅਧਿਕਾਰੀਆਂ ਨਾਲ ਸਬੰਧਤ ਫੈਸਲੇ ਲੈਣ ਅਤੇ ਵੱਖ-ਵੱਖ ਮਾਮਲਿਆਂ ਵਿੱਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ ਲਈ ਹੋਰ ਸ਼ਕਤੀਆਂ ਸੌਂਪੀਆਂ ਹਨ। ਉਪ ਰਾਜਪਾਲ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨਾਲ ਸਬੰਧਤ ਮਾਮਲਿਆਂ ਤੋਂ ਇਲਾਵਾ ਐਡਵੋਕੇਟ ਜਨਰਲ ਅਤੇ ਹੋਰ ਕਾਨੂੰਨੀ ਅਧਿਕਾਰੀਆਂ ਦੀਆਂ ਨਿਯੁਕਤੀਆਂ ਦੇ ਸਬੰਧ ਵਿੱਚ ਵੀ ਫੈਸਲੇ ਲੈ ਸਕਦੇ ਹਨ। ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਵਾਪਸ ਲੈ ਕੇ ਉਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ ਕਸ਼ਮੀਰ ਅਤੇ ਲੱਦਾਖ ਵਿੱਚ ਵੰਡੇ ਜਾਣ ਤੋਂ ਬਾਅਦ ਲਾਗੂ ਕਸ਼ਮੀਰ ਪੁਨਰਗਠਨ ਅਧੀਨਿਯਮ 2019 ਤਹਿਤ ਜਾਰੀ ਨਿਯਮਾਂ ’ਚ ਸੋਧ ਕਰ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਉਪ ਰਾਜਪਾਲ ਨੂੰ ਇਹ ਸ਼ਕਤੀਆਂ ਦਿੱਤੀਆਂ। ਗ੍ਰਹਿ ਮੰਤਰਾਲੇ ਦੀ ਇਕ ਨੋਟੀਫਿਕੇਸ਼ਨ ਮੁਤਾਬਕ, ‘‘ਪੁਲੀਸ, ਲੋਕ ਵਿਵਸਥਾ, ਆਲ ਇੰਡੀਆ ਸਰਵਿਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੇ ਸਬੰਧ ਵਿੱਚ ਵਿੱਤੀ ਵਿਭਾਗ ਦੀ ਪਿਛਲੀ ਸਹਿਮਤੀ ਦੀ ਜ਼ਰੂਰਤ ਵਾਲੇ ਕਿਸੇ ਵੀ ਪ੍ਰਸਤਾਵ ਨੂੰ ਉਦੋਂ ਤੱਕ ਸਵੀਕਾਰ ਜਾਂ ਨਾਮਨਜ਼ੂਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਕਿ ਇਸ ਨੂੰ ਮੁੱਖ ਸਕੱਤਰ ਰਾਹੀਂ ਉਪ ਰਾਜਪਾਲ ਦੇ ਸਾਹਮਣੇ ਨਹੀਂ ਰੱਖਿਆ ਜਾਂਦਾ ਹੈ।’’ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, ‘‘ਕਾਨੂੰਨ, ਨਿਆਂ ਤੇ ਸੰਸਦੀ ਕਾਰਜ ਵਿਭਾਗ, ਅਦਾਲਤ ਦੀ ਕਾਰਵਾਈ ਵਿੱਚ ਐਡਵੋਕੇਟ ਜਨਰਲ ਦੀ ਮਦਦ ਲਈ ਐਡਵੋਕੇਟ ਜਨਰਲ ਅਤੇ ਹੋਰ ਕਾਨੂੰਨ ਅਧਿਕਾਰੀਆਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮੁੱਖ ਸਕੱਤਰ ਅਤੇ ਮੁੱਖ ਮੰਤਰੀ ਰਾਹੀਂ ਉਪ ਰਾਜਪਾਲ ਦੀ ਮਨਜ਼ੂਰੀ ਲਈ ਪੇਸ਼ ਕਰੇਗਾ। ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਪ੍ਰਦਾਨ ਕਰਨ ਜਾਂ ਅਪੀਲ ਦਾਇਰ ਕਰਨ ਦੇ ਸਬੰਧ ਵਿੱਚ ਕੋਈ ਵੀ ਪ੍ਰਸਤਾਵ ਕਾਨੂੰਨ, ਨਿਆਂ ਅਤੇ ਸੰਸਦੀ ਕਾਰਜ ਵਿਭਾਗ ਵੱਲੋਂ ਮੁੱਖ ਸਕੱਤਰ ਰਾਹੀਂ ਉਪ ਰਾਜਪਾਲ ਕੋਲ ਰੱਖਿਆ ਜਾਵੇਗਾ।

Advertisement
Advertisement
Advertisement
Advertisement
Scroll to Top