Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 9:22 am

+91 90915 01313 , +91 90916 01313

punjabbanni@gmail.com
punjabbani@yahoo.com

ਮਹਿਬੂਬਾ ਨੇ ਲਗਾਇਆ ਭਾਜਪਾ ਤੇ ਉਨ੍ਹਾਂ ਨੂੰ ਸ਼ਹਿਰ ਦੇ ਬਾਹਰੀ ਇਲਾਕੇ ਖਿਮਬੇਰ ਵਿੱਚ ਉਨ੍ਹਾਂ ਦੀ ਰਿਹਾਇਸ਼ ’ਚ ਨਜ਼ਰਬੰਦ ਕਰਨ ਦਾ ਦੋਸ਼

ਮਹਿਬੂਬਾ ਨੇ ਲਗਾਇਆ ਭਾਜਪਾ ਤੇ ਉਨ੍ਹਾਂ ਨੂੰ ਸ਼ਹਿਰ ਦੇ ਬਾਹਰੀ ਇਲਾਕੇ ਖਿਮਬੇਰ ਵਿੱਚ ਉਨ੍ਹਾਂ ਦੀ ਰਿਹਾਇਸ਼ ’ਚ ਨਜ਼ਰਬੰਦ ਕਰਨ ਦਾ ਦੋਸ਼

ਮਹਿਬੂਬਾ ਨੇ ਲਗਾਇਆ ਭਾਜਪਾ ਤੇ ਉਨ੍ਹਾਂ ਨੂੰ ਸ਼ਹਿਰ ਦੇ ਬਾਹਰੀ ਇਲਾਕੇ ਖਿਮਬੇਰ ਵਿੱਚ ਉਨ੍ਹਾਂ ਦੀ ਰਿਹਾਇਸ਼ ’ਚ ਨਜ਼ਰਬੰਦ ਕਰਨ ਦਾ ਦੋਸ਼
ਸ੍ਰੀਨਗਰ, 13 ਜੁਲਾਈ : ਪੀਪਲਜ਼ ਡੈਮੋਕਰੈਟਿਕ ਪਾਰਟੀ ਮੁਖੀ ਮਹਿਬੂਬਾ ਮੁਫ਼ੀ ਨੇ ਭਾਰਤੀ ਜਨਤਾ ਪਾਰਟੀ ਤੇ ਉਨ੍ਹਾਂ ਨੂੰ ਸ਼ਹਿਰ ਦੇ ਬਾਹਰੀ ਇਲਾਕੇ ਖਿਮਬੇਰ ਵਿੱਚ ਉਨ੍ਹਾਂ ਦੀ ਰਿਹਾਇਸ਼ ’ਚ ਨਜ਼ਰਬੰਦ ਕਰਨ ਦਾ ਦੋਸ਼ ਲਗਾਉਂਦਿਆਂ ਆਖਿਆ ਕਿ ਉਨ੍ਹਾਂ ਦੇ ਸਣੇ ਜੰਮੂ ਕਸ਼ਮੀਰ ਦੇ ਕਈ ਸਿਆਸੀ ਆਗੂਆਂ ਨੇ ਅੱਜ ਦਾਅਵਾ ਕੀਤਾ ਉਨ੍ਹਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਉਹ 1931 ਵਿੱਚ ਅੱਜ ਹੀ ਦਿਨ ਡੋਗਰਾ ਸ਼ਾਸਕ ਦੀ ਸੈਨ ਹੱਥੋਂ ਮਾਰੇ ਗਏ 22 ਕਸ਼ਮੀਰੀ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ‘ਸ਼ਹੀਦਾਂ ਦੀਆਂ ਕਬਰਾਂ’ ਉੱਤੇ ਨਾ ਜਾ ਸਕਣ। ਹਾਲਾਂਕਿ, ਇਨ੍ਹਾਂ ਆਗੂਆਂ ਦੇ ਦਾਅਵਿਆਂ ’ਤੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸ਼ਹਿਰ ਦੇ ਬਾਹਰੀ ਇਲਾਕੇ ਖਿਮਬੇਰ ਵਿੱਚ ਉਨ੍ਹਾਂ ਦੀ ਰਿਹਾਇਸ਼ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘ਮੈਨੂੰ ਸ਼ੋਸ਼ਣ ਅਤੇ ਅਨਿਆਂ ਖ਼ਿਲਾਫ਼ ਕਸ਼ਮੀਰ ਦੇ ਬਦਲੇ ਅਤੇ ਸੰਘਰਸ਼ ਦੇ ਇਕ ਸਥਾਈ ਪ੍ਰਤੀਕ ਮਜ਼ਾਰ-ਏ-ਸ਼ੁਹਾਦਾ ਜਾਣ ਤੋਂ ਰੋਕਣ ਵਾਸਤੇ ਮੇਰੇ ਘਰ ਦੇ ਦਰਵਾਜ਼ੇ ਇਕ ਵਾਰ ਮੁੜ ਬੰਦ ਕਰ ਦਿੱਤੇ ਗਏ ਹਨ।’’ ਵੱਖਵਾਦ ਛੱਡ ਕੇ ਮੁੱਖ ਧਾਰਾ ਵਿੱਚ ਆਏ ਆਗੂ ਅਤੇ ਪੀਪਲਜ਼ ਕਾਨਫਰੰਸ ਦੇ ਮੁਖੀ ਸੱਜਾਦ ਲੋਨ ਨੇ ਵੀ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਵੀ ਨਜ਼ਰਬੰਦ ਕੀਤਾ ਗਿਆ ਹੈ। ਇਸੇ ਤਰ੍ਹਾਂ ਨੈਸ਼ਨਲ ਕਾਨਫ਼ਰੰ ਦੇ ਕਸ਼ਮੀਰ ਪ੍ਰਦੇਸ਼ ਪ੍ਰਧਾਨ ਨਾਸਿਰ ਅਸਲਮ ਵਾਨੀ ਨੇ ਵੀ ਦੋਸ਼ ਲਾਇਆ ਕਿ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਵੀ ਪੁਲੀਸ ਨੇ ਬੰਦ ਕਰ ਦਿੱਤਾ ਹੈ । ਇਸ ਤੋਂ ਪਹਿਲਾਂ ਪੁਲੀਸ ਨੇ ‘ਅਪਨੀ ਪਾਰਟੀ’ ਦੇ ਆਗੂਆਂ ਨੂੰ ਸ਼ਹੀਦਾਂ ਦੇ ਕਬਰਸਤਾਨ ’ਤੇ ਜਾਣ ਤੋਂ ਰੋਕ ਦਿੱਤਾ। ਅਪਨੀ ਪਾਰਟੀ ਦੇ ਪ੍ਰਧਾਨ ਅਲਤਾਫ ਬੁਖਾਰੀ ਦੀ ਅਗਵਾਈ ਵਿੱਚ ਪਾਰਟੀ ਦੇ ਮੈਂਬਰਾਂ ਨੇ ਇੱਥੇ ਸ਼ੇਖ ਬਾਗ ’ਚ ਸਥਿਤ ਦਫ਼ਤਰ ਤੋਂ ਲਗਪਗ ਪੰਜ ਕਿਲੋਮੀਟਰ ਦੂਰ ਨਕਸ਼ਬੰਦ ਸਥਿਤ ਕਬਰਸਤਾਨ ਤੱਕ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਪੁਲੀਸ ਨੇ ਰੋਕ ਦਿੱਤਾ। ਉਪਰੰਤ ਆਗੂਆਂ ਨੇ ਸੜਕ ’ਤੇ ਹੀ ‘ਫਾਤੇਹਾ’ ਪੜ੍ਹੀ ਅਤੇ 22 ਮਰਹੂਮ ਕਸ਼ਮੀਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।

Advertisement
Advertisement
Advertisement
Advertisement
Scroll to Top