ਸਿਹਤ ਵਿਭਾਗ ਵਲੋ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਦੀ ਰੋਕਥਾਮ ਉਪਰਾਲੇ
ਸਿਹਤ ਵਿਭਾਗ ਵਲੋ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਦੀ ਰੋਕਥਾਮ ਉਪਰਾਲੇ
ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 2,88,517 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
ਪਟਿਆਲਾ, 12 ਜੁਲਾਈ : ਸਿਹਤ ਵਿਭਾਗ ਵਲੋ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਗੁਰੂ ਨਾਨਕ ਨਗਰ, ਟੋਬਾ ਧਿਆਨਾ , ਗੁਰਬਖਸ਼ ਕਲੋਨੀ, ਗੁਰੂ ਤੇਗ ਬਹਾਦਰ ਕਲੋਨੀ, ਦਰਸ਼ਨਾ ਕਲੋਨੀ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਡੇਂਗੁ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਆਦਿ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਨਸ਼ਟ ਕਰਨ, ਗਮਲਿਆਂ,ਪੁਰਾਣੇ ਟਾਇਰਾਂ,ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਦੀ ਆਮ ਲੋਕਾਂ ਨੂੰ ਅਪੀਲ ਕੀਤੀ।
ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਜਿਲ੍ਹੇ ਦੇ ਵੱਖ ਵੱਖ ਏਰੀਏ ਦੇ 33112 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 114 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 2,88,517 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 680 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਜੁਲਾਈ ਮਹੀਨਾ ਐਟੀ ਡੇਂਗੂ ਮਹੀਨੇ ਦੇ ਵਜੋ ਮਨਾਇਆ ਜਾ ਰਿਹਾ ਹੈ। fੲਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ। ਉਹਨਾਂ ਕਿਹਾ ਕਿ ਡੇਂਗੂ ਦਾ ਪਹਿਲਾ ਕੇਸ ਘੱਗਾ ਨੇੜੇ ਪਿੰਡ ਤੋ ਰਿਪੋਰਟ ਹੋਇਆ, ਜਿਥੇ ਫੈਲਾਅ ਨੁੰ ਰੋਕਣ ਲਈ ਸਿਹਤ ਸਟਾਫ ਵਲੋ ਲੋੜੀਦੀ ਸਪਰੇਅ ਆਦਿ ਕਰ ਦਿੱਤੀ ਗਈ ਹੈ।ਸਾਨੂੰ ਹੁਣ ਤੋ ਹੀ ਬਰਸਾਤਾਂ ਵਿਚ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਸਬੰਧੀ ਲੋੜੀਂਦੀਆਂ ਕਾਰਵਾਈਆਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਸਿਹਤ ਵਿਭਾਗ ਆਪਣੇ ਸਾਰੇ ਸਿਹਤ ਕੇਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਵੀ ਆਮ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਡੇਂਗੂ ਕੰਟਰੋਲ ਨਾਲ ਸਬੰਧਤ ਗਤੀਵਿਧੀਆ ਜਿਵੇਂ ਕਿ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਫੋਗਿੰਗ ਲਈ ਸਬੰਧਤ ਵਿਭਾਗਾਂ ਮਿਉਸੀਪਲ ਕਾਰਪੋਰੇਸ਼ਨ,ਕਮੇਟੀਆ ਅਤੇ ਪੰਚਾਇਤੀ ਵਿਭਾਗ ਨੂੰ ਜਿਲਾ ਪ੍ਰਸ਼ਾਸਨ ਵਲੋ ਸਾਝੀ ਮੀਟਿੰਗ ਵਿਚ ਨਿਰਦੇਸ ਦਿੱਤੇ ਗਏ।