Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੁਲਿਸ ਸੰਗਰੂਰ ਨੇ ਵਣ ਮਹਾਂਉਤਸਵ ਮਨਾਉਂਦੇ ਹੋਏ 1100 ਬੂਟੇ ਲਗਾਏ

ਜ਼ਿਲ੍ਹਾ ਪੁਲਿਸ ਸੰਗਰੂਰ ਨੇ ਵਣ ਮਹਾਂਉਤਸਵ ਮਨਾਉਂਦੇ ਹੋਏ 1100 ਬੂਟੇ ਲਗਾਏ

ਜ਼ਿਲ੍ਹਾ ਪੁਲਿਸ ਸੰਗਰੂਰ ਨੇ ਵਣ ਮਹਾਂਉਤਸਵ ਮਨਾਉਂਦੇ ਹੋਏ 1100 ਬੂਟੇ ਲਗਾਏ
ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਬੂਟਾ ਲਗਾ ਕੇ ਕੀਤੀ ਸ਼ੁਰੂਆਤ
ਸੰਗਰੂਰ, 12 ਜੁਲਾਈ : “ਆਓ ਰੁੱਖ ਲਗਾਈਏ, ਧਰਤੀ ਮਾਂ ਨੂੰ ਬਚਾਈਏ ” ਦੇ ਨਾਅਰੇ ਹੇਠ ਅੱਜ ਜ਼ਿਲਾ ਪੁਲਿਸ ਸੰਗਰੂਰ ਵੱਲੋਂ ਵਣ ਮਹਾਂਉਤਸਵ ਦੀ ਸ਼ੁਰੂਆਤ ਕੀਤੀ ਗਈ । ਜ਼ਿਲਾ ਪੁਲਿਸ ਲਾਈਨ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਬੂਟਾ ਲਗਾਇਆ ਅਤੇ ਪੁਲਿਸ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚੌਗਿਰਦਾ ਹਰਿਆਵਲ ਭਰਪੂਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸਰਤਾਜ ਸਿੰਘ ਚਾਹਲ ਐਸ.ਐਸ.ਪੀ. ਵੱਲੋਂ ਦੱਸਿਆ ਗਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਪੁਲਿਸ ਲਾਈਨ ਸੰਗਰੂਰ ਤੇ ਥਾਣਾ ਪੱਧਰ ਉਤੇ ਕਰੀਬ 1100 ਬੂਟੇ ਲਗਾਏ ਗਏ ਅਤੇ ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਪਬਲਿਕ ਨੂੰ ਵਾਤਾਵਰਨ ਦੀ ਸੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਗਈ । ਪੁਲਿਸ ਲਾਈਨ ਵਿਖੇ ਇਸ ਮੁਹਿੰਮ ਤਹਿਤ ਰਾਕੇਸ਼ ਕੁਮਾਰ, ਕਪਤਾਨ ਪੁਲਿਸ (ਸਥਾਨਕ) ਸੰਗਰੂਰ, ਉਪ ਕਪਤਾਨ ਪੁਲਿਸ (ਡਿਟੈਕਟਿਵ) ਸੰਗਰੂਰ, ਉਪ ਕਪਤਾਨ ਪੁਲਿਸ (ਸਪੈਸ਼ਲ ਕਰਾਇਮ) ਸੰਗਰੂਰ ਅਤੇ ਹੋਰ ਕਰਮਚਾਰੀਆਂ ਨੇ ਭਾਗ ਲਿਆ ।

Advertisement
Advertisement
Advertisement
Advertisement
Scroll to Top