Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 6:29 am

+91 90915 01313 , +91 90916 01313

punjabbanni@gmail.com
punjabbani@yahoo.com

ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ

ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ

ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ
ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ*
ਚੰਡੀਗੜ, 12 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਅਤੇ ਪੰਜਾਬ ਵਿਧਾਨ ਸਭਾ, ਭਲਾਈ ਕਮੇਟੀ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨੂਸਾਰ ਸ਼ੁੱਕਰਵਾਰ ਨੂੰ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ 141ਵੀਂ ਮੀਟਿੰਗ ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ । ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਚੇਅਰਮੈਨ
ਸੰਦੀਪ ਸੈਣੀ ਨੇ ਦੱਸਿਆ ਕਿ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਦੀ ਰਕਮ ਨੂੰ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਅਤੇ ਸਾਲਾਨਾ ਪਰਿਵਾਰਕ ਆਮਦਨ ਨੂੰ 1 ਲੱਖ ਰੁਪਏ ਤੋਂ ਵਧਾ ਕੇ 3 ਲੱਖ ਰੁਪਏ ਕਰਨ ਦਾ ਫੈਸਲਾ ਲਿਆ ਗਿਆ । ਉਨ੍ਹਾ ਕਿਹਾ ਕਿ ਮੀਟਿੰਗ ਵਿੱਚ ਨਿਗਮ ਦੀ ਸ਼ੇਅਰ ਕੈਪੀਟਲ ਨੂੰ ਵਧਾਉਣ ਸਬੰਧੀ ਸਰਕਾਰ ਨੂੰ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਗਿਆ। ਇਸ ਨਾਲ ਪੰਜਾਬ ਰਾਜ ਦੇ ਪੜ੍ਹੇ ਲਿਖੇ ਬੇਰੋਜਗਾਰਾਂ ਨੂੰ ਸਵੈ-ਰੋਜਗਾਰ ਸਥਾਪਿਤ ਕਰਨ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਸਕਣਗੇ। ਸ੍ਰੀ ਸੈਣੀ ਨੇ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਕਰਜਦਾਰਾਂ ਅਤੇ ਨਿਗਮ ਦੇ ਹਿੱਤ ਵਿੱਚ ਹੋਰ ਵੀ ਕਈ ਲੋਕ ਪੱਖੀ ਅਹਿਮ ਫੈਸਲੇ ਲਏ ਗਏ । ਇਸ ਮੀਟਿੰਗ ਵਿੱਚ ਵਾਈਸ-ਚੇਅਰਮੈਨ ਬੈਕਫਿੰਕੋ ਹਰਜਿੰਦਰ ਸਿੰਘ ਸੀਚੇਵਾਲ , ਕਾਰਜਕਾਰੀ ਡਾਇਰੈਕਟਰ ਬੈਕਫਿੰਕੋ ਡਾ. ਸੋਨਾ ਥਿੰਦ, ਵਧੀਕ ਸਕੱਤਰ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਜੈ ਅਰੋੜਾ ਅਤੇ ਬੋਰਡ ਆਫ ਡਾਇਰੈਕਟਰਜ ਦੇ ਨੁਮਾਇੰਦੇ ਸ਼ਾਮਿਲ ਸਨ।

Advertisement
Advertisement
Advertisement
Advertisement
Scroll to Top