Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:18 am

+91 90915 01313 , +91 90916 01313

punjabbanni@gmail.com
punjabbani@yahoo.com

ਬਲਬੇੜਾ ਦੇ ਜਨ ਸੁਵਿਧਾ ਕੈਂਪ ਦਾ ਲੋਕਾਂ ਨੇ ਲਿਆ ਲਾਭ, ਮੌਕੇ 'ਤੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ

ਬਲਬੇੜਾ ਦੇ ਜਨ ਸੁਵਿਧਾ ਕੈਂਪ ਦਾ ਲੋਕਾਂ ਨੇ ਲਿਆ ਲਾਭ, ਮੌਕੇ 'ਤੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ

ਬਲਬੇੜਾ ਦੇ ਜਨ ਸੁਵਿਧਾ ਕੈਂਪ ਦਾ ਲੋਕਾਂ ਨੇ ਲਿਆ ਲਾਭ, ਮੌਕੇ ‘ਤੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ
-ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਤੇ ਐਸ.ਡੀ.ਐਮ. ਅਰਵਿੰਦ ਕੁਮਾਰ ਨੇ ਲੋਕਾਂ ਨੂੰ ਦੱਸੀਆਂ ਲੋਕ ਭਲਾਈ ਸਕੀਮਾਂ
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ
ਬਲਬੇੜਾ/ਪਟਿਆਲਾ, 18 ਜੁਲਾਈ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ। ਹਲਕਾ ਸਨੌਰ ਦੇ ਪਿੰਡ ਬਲਬੇੜਾ ਦੇ ਡੇਰਾ ਬਾਬਾ ਬਖ਼ਤਾ ਰਾਮ ਵਿਖੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਏ.ਡੀ.ਸੀ. ਡਾ. ਬੇਦੀ ਨੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਤ ਕੀਤਾ। ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ ਵੀ ਉਨ੍ਹਾਂ ਦੇ ਨਾਲ ਸਨ । ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਖ਼ੁਦ ਚੱਲਕੇ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਦੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ ‘ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਉਨ੍ਹਾਂ ਨੇ ਇਸ ਮੌਕੇ ਬਲਬੇੜਾ ਵਿਖੇ 300 ਬੂਟੇ ਲਗਾਉਣ ਦੀ ਸ਼ੁਰੂਆਤ ਵੀ ਕਰਵਾਈ । ਇਸ ਮੌਕੇ ਬਲਬੇੜਾ, ਅਲੀਪੁਰ ਜੱਟਾਂ, ਸੱਸਾ ਗੁੱਜਰਾਂ, ਮਰਦਾਂਹੇੜੀ ਆਦਿ ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਲੋਕਾਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਦੂਰ ਸ਼ਹਿਰ ਵਿੱਚ ਨਹੀਂ ਜਾਣਾ ਪੈਂਦਾ ਤੇ ਉਨ੍ਹਾਂ ਦੇ ਜਰੂਰੀ ਪ੍ਰਸ਼ਾਸਨਿਕ ਕੰਮ ਪਿੰਡ ਵਿੱਚ ਹੀ ਅਜਿਹੇ ਕੈਂਪਾਂ ਜਰੀਏ ਹੋ ਜਾਂਦੇ ਹਨ । ਇਸ ਜਨ ਸੁਵਿਧਾ ਕੈਂਪ ਦੌਰਾਨ ਰਾਸ਼ਨ ਕਾਰਡ ਵਿੱਚ ਆਪਣੇ ਪਰਿਵਾਰਕ ਜੀਆਂ ਦੇ ਨਾਮ ਜੋੜਨ ਲਈ ਦਰਖਾਸਤਾਂ ਸਮੇਤ ਆਧਾਰ ਕਾਰਡ ਵਿੱਚ ਆਪਣੇ ਨਾਮ ਠੀਕ ਕਰਵਾਉਣ ਤੋਂ ਇਲਾਵਾ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਤੇ ਮੁਫ਼ਤ ਦਵਾਈਆਂ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜਮੀਨੀ ਰਿਕਾਰਡ ਨਾਲ ਸਬੰਧਤ ਕੰਮ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਅਧਿਕਾਰੀਆਂ ਨਾਲ ਮੁਲਾਕਾਤਾਂ ਕੀਤੀਆਂ।
ਇਸ ਮੌਕੇ ਬੀ.ਡੀ.ਪੀ.ਓ. ਤੇਜਿੰਦਰਪਾਲ ਸਿੰਘ, ਤਹਿਸੀਲ ਭਲਾਈ ਅਫ਼ਸਰ ਕੁਲਵਿੰਦਰ ਕੌਰ, ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਨੁਮਾਇੰਦੇ ਡਾ. ਕਰਮ ਸਿੰਘ ਰਾਜਗੜ੍ਹ, ਕੁਲਵੰਤ ਸਿੰਘ, ਹਰਜੀਤ ਸਿੰਘ, ਬਬਲੀ ਧਿਮਾਨ, ਪੰਚਾਇਤ ਸਕੱਤਰ ਹਰਜਿੰਦਰ ਸਿੰਘ ਸਮੇਤ ਵਸਨੀਕ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top